ਦਿੱਲੀ ਦੇ ਸ਼ਾਹੀਨ ਬਾਗ ਇਲਾਕੇ ‘ਚ ਲੱਗੀ ਭਿਆਨਕ ਅੱਗ, 2 ਬੱਚਿਆਂ ਦੀ ਮੌਤ, ਇਲਾਕੇ ‘ਚ ਸੋਗ ਦੀ ਲਹਿਰ

delhi
ਦਿੱਲੀ ਦੇ ਸ਼ਾਹੀਨ ਬਾਗ ਇਲਾਕੇ 'ਚ ਲੱਗੀ ਭਿਆਨਕ ਅੱਗ, 2 ਬੱਚਿਆਂ ਦੀ ਮੌਤ, ਇਲਾਕੇ 'ਚ ਸੋਗ ਦੀ ਲਹਿਰ

ਦਿੱਲੀ ਦੇ ਸ਼ਾਹੀਨ ਬਾਗ ਇਲਾਕੇ ‘ਚ ਲੱਗੀ ਭਿਆਨਕ ਅੱਗ, 2 ਬੱਚਿਆਂ ਦੀ ਮੌਤ, ਇਲਾਕੇ ‘ਚ ਸੋਗ ਦੀ ਲਹਿਰ,ਨਵੀਂ ਦਿੱਲੀ: ਦਿੱਲੀ ਦੇ ਸ਼ਾਹੀਨ ਬਾਗ ਇਲਾਕੇ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ 2 2 ਬੱਚਿਆਂ ਦੀ ਮੌਤ ਹੋ ਗਈ ਹੈ। ਇਸ ਘਟਨਾ ਤਪੋਂ ਬਾਅਦ ਇਲਾਕੇ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

delhi
ਦਿੱਲੀ ਦੇ ਸ਼ਾਹੀਨ ਬਾਗ ਇਲਾਕੇ ‘ਚ ਲੱਗੀ ਭਿਆਨਕ ਅੱਗ, 2 ਬੱਚਿਆਂ ਦੀ ਮੌਤ, ਇਲਾਕੇ ‘ਚ ਸੋਗ ਦੀ ਲਹਿਰ

ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਤਾਂ ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਸੂਚਨਾ ਅਨੁਸਾਰ ਇਹ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਸੀ।

ਹੋਰ ਪੜ੍ਹੋ:ਸ਼ੇਰਨੀ ਦੀ ਇਲਾਕੇ ‘ਚ ਸੀ ਪੂਰੀ ਦਹਿਸ਼ਤ ,ਮੌਤ ਬਾਅਦ ਲੋਕਾਂ ਨੇ ਮਨਾਇਆ ਜਸ਼ਨ

ਬਿਲਡਿੰਗ ਦੇ ਪਹਿਲੇ ਫਲੋਰ ‘ਤੇ ਅੱਗ ਲੱਗੀ ਸੀ, ਜੋ ਬਾਅਦ ‘ਚ ਫੈਲ ਕੇ ਦੂਜੇ ਅਤੇ ਤੀਜੇ ਫਲੋਰ ਤੱਕ ਪਹੁੰਚ ਗਈ। ਬੱਚਿਆਂ ਨੂੰ ਕੋਲ ਦੇ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਗਿਆ ਸੀ ਪਰ ਇਲਾਜ ਦੌਰਾਨ ਦੋਹਾਂ ਬੱਚਿਆਂ ਦੀ ਮੌਤ ਹੋ ਗਈ।

delhi
ਦਿੱਲੀ ਦੇ ਸ਼ਾਹੀਨ ਬਾਗ ਇਲਾਕੇ ‘ਚ ਲੱਗੀ ਭਿਆਨਕ ਅੱਗ, 2 ਬੱਚਿਆਂ ਦੀ ਮੌਤ, ਇਲਾਕੇ ‘ਚ ਸੋਗ ਦੀ ਲਹਿਰ

ਦੱਸਣਯੋਗ ਹੈ ਕਿ ਬੀਤੇ ਸਮੇਂ ਰਾਜਧਾਨੀ ਦਿੱਲੀ ‘ਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਸਨ। ਅਜੇ 2 ਦਿਨ ਪਹਿਲਾਂ ਹੀ ਦੇਸ਼ ਦੇ ਸਭ ਤੋਂ ਵੱਡੇ ਹਸਪਤਾਲਾਂ ‘ਚ ਸ਼ਾਮਲ ਏਮਜ਼ ਦੇ ਟਰਾਮਾ ਸੈਂਟਰ ‘ਚ ਅੱਗ ਲੱਗ ਗਈ ਸੀ।

-PTC News