ਦੇਸ਼

ਦਿੱਲੀ ਦੇ ਸ਼ਾਸਤਰੀ ਪਾਰਕ 'ਚ ਕੈਮੀਕਲ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

By Jashan A -- October 11, 2019 4:27 pm

ਦਿੱਲੀ ਦੇ ਸ਼ਾਸਤਰੀ ਪਾਰਕ 'ਚ ਕੈਮੀਕਲ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ,ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ 'ਚ ਸਥਿਤ ਇੱਕ ਕੈਮੀਕਲ ਗੋਦਾਮ 'ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਹਵਾਵਾਂ ਕਾਰਨ ਅੱਗ ਦੀਆਂ ਲਪਟਾਂ ਨੇ ਭਿਆਨਕ ਰੂਪ ਲੈ ਲਿਆ।

Warehouse Fireਇਸ ਘਟਨਾ ਤੋਂ ਬਾਅਦ ਇਲਾਕੇ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਧਰ ਇਸ ਘਟਨਾ ਬਾਰੇ ਜਦੋਂ ਫਾਇਰ ਬ੍ਰਿਗੇਡ ਵਿਭਾਗ ਨੂੰ ਪਤਾ ਚੱਲਿਆ ਤਾਂ ਕਰੀਬ 12 ਗੱਡੀਆਂ ਅੱਗ 'ਤੇ ਕਾਬੂ ਪਾਉਣ ਲਈ ਪਹੁੰਚੀਆਂ।

ਹੋਰ ਪੜ੍ਹੋ:ਪਟਿਆਲਾ: ਗਊਸ਼ਾਲਾ ਰੋਡ 'ਤੇ ਸਥਿਤ ਗਾਰਮੈਂਟਸ ਦੀ ਦੁਕਾਨ 'ਤੇ ਲੱਗੀ ਅੱਗ, ਮਚਿਆ ਹੜਕੰਪ

Warehouse Fireਅੱਗ ਨਾਲ ਹਾਲੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

  • Share