Advertisment

ਦਿੱਲੀ 'ਚ ਅੱਜ ਤੋਂ ਮੁੜ ਖੁੱਲ੍ਹਣਗੇ ਸਕੂਲ , ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ ਜ਼ਰੂਰੀ

author-image
Shanker Badra
Updated On
New Update
ਦਿੱਲੀ 'ਚ ਅੱਜ ਤੋਂ ਮੁੜ ਖੁੱਲ੍ਹਣਗੇ ਸਕੂਲ , ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ ਜ਼ਰੂਰੀ
Advertisment
ਨਵੀਂ ਦਿੱਲੀ : ਦਿੱਲੀ ਵਿੱਚ ਘਟੇ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ ਸਕੂਲਾਂ ਨੂੰ ਅੱਜ (ਸ਼ਨੀਵਾਰ) ਤੋਂ 6ਵੀਂ ਤੋਂ 12ਵੀਂ ਜਮਾਤਾਂ ਲਈ ਮੁੜ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜੂਨੀਅਰ ਕਲਾਸਾਂ ਲਈ 27 ਦਸੰਬਰ 2021 ਤੋਂ ਆਫਲਾਈਨ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਪ੍ਰਦੂਸ਼ਣ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਸਕੂਲ ਬੰਦ ਕਰ ਦਿੱਤੇ ਗਏ ਸਨ, ਜੋ ਹੁਣ ਮੁੜ ਖੋਲ੍ਹੇ ਜਾ ਰਹੇ ਹਨ। publive-image ਦਿੱਲੀ 'ਚ ਅੱਜ ਤੋਂ ਮੁੜ ਖੁੱਲ੍ਹਣਗੇ ਸਕੂਲ , ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ ਜ਼ਰੂਰੀ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਸਕੂਲ ਖੋਲ੍ਹਣ ਦਾ ਫੈਸਲਾ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੀ ਲਿਆ ਜਾਣਾ ਸੀ ਪਰ ਪ੍ਰਦੂਸ਼ਣ ਪੈਨਲ ਨੇ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਪ੍ਰਸਤਾਵ 'ਤੇ ਵਿਚਾਰ ਕੀਤਾ ਅਤੇ ਫੈਸਲਾ ਕੀਤਾ ਕਿ ਹੁਣ ਆਫਲਾਈਨ ਕਲਾਸਾਂ ਚਲਾਈਆਂ ਜਾ ਸਕਦੀਆਂ ਹਨ।
Advertisment
publive-image ਦਿੱਲੀ 'ਚ ਅੱਜ ਤੋਂ ਮੁੜ ਖੁੱਲ੍ਹਣਗੇ ਸਕੂਲ , ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ ਜ਼ਰੂਰੀ ਦਿੱਲੀ ਦੇ ਸਕੂਲ ਸ਼ਨੀਵਾਰ ਤੋਂ ਪੜਾਅਵਾਰ ਮੁੜ ਖੁੱਲ੍ਹਣਗੇ। ਵਿਦਿਆਰਥੀਆਂ ਨੂੰ ਬੈਚਾਂ ਵਿੱਚ ਵਾਪਸ ਬੁਲਾਉਣ ਲਈ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਸਥਿਤੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਵਿਦਿਆਰਥੀਆਂ ਅਤੇ ਮਾਪਿਆਂ/ਸਰਪ੍ਰਸਤਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਕੂਲ ਮੁੜ ਖੋਲ੍ਹਣ ਬਾਰੇ ਅੱਪਡੇਟ ਲਈ ਆਪਣੇ ਸਕੂਲਾਂ ਨਾਲ ਸੰਪਰਕ ਵਿੱਚ ਰਹਿਣ ਅਤੇ ਉਸ ਅਨੁਸਾਰ ਕਾਰਵਾਈ ਕਰਨ। publive-image ਦਿੱਲੀ 'ਚ ਅੱਜ ਤੋਂ ਮੁੜ ਖੁੱਲ੍ਹਣਗੇ ਸਕੂਲ , ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ ਜ਼ਰੂਰੀ ਹੁਣ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਪਵੇਗੀ। ਓਮੀਕਰੋਨ ਦੇ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਵਿਡ ਦਿਸ਼ਾ-ਨਿਰਦੇਸ਼ ਲਾਗੂ ਰਹਿਣਗੇ। ਫੇਸ ਮਾਸਕ ਨੂੰ ਹਰ ਸਮੇਂ ਪਹਿਨਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਚੰਗੇ ਪ੍ਰਦੂਸ਼ਣ ਮਾਸਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਸਕੂਲਾਂ ਦੇ ਖੇਡ ਮੈਦਾਨ ਅਜੇ ਸ਼ੁਰੂ ਨਹੀਂ ਹੋਣਗੇ ਅਤੇ ਨਾ ਹੀ ਕੋਈ ਇਕੱਠ ਕੀਤਾ ਜਾਵੇਗਾ। -PTCNews publive-image-
air-pollution delhi-ncr delhi-government delhi-schools delhi-reopen-schools
Advertisment

Stay updated with the latest news headlines.

Follow us:
Advertisment