ਮਨਜੀਤ ਸਿੰਘ ਜੀ. ਕੇ ਦੀ ਅਕਾਲੀ ਦਲ ‘ਚੋਂ ਛੁੱਟੀ

ਮਨਜੀਤ ਸਿੰਘ ਜੀ. ਕੇ ਦੀ ਅਕਾਲੀ ਦਲ ‘ਚੋਂ ਛੁੱਟੀ,ਨਵੀਂ ਦਿੱਲੀ: ਭ੍ਰਿਸ਼ਟਾਚਾਰ ਦੇ ਸੰਗੀਨ ਇਲਜ਼ਾਮਾਂ ‘ਚ ਘਿਰੇ ਮਨਜੀਤ ਸਿੰਘ ਜੀ. ਕੇ ਦੀ ਅਕਾਲੀ ਦਲ ‘ਚੋਂ ਛੁੱਟੀ ਹੋ ਗਈ ਹੈ। ਦਰਅਸਲ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਲਗਾਤਾਰ ਮਨਜੀਤ ਸਿੰਘ ਜੀ.ਕੇ ਨੂੰ ਪਾਰਟੀ ਵਿੱਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਪਿਛਲੇ ਦਿਨੀਂ ਕਮੇਟੀ ਨੇ ਮਤਾ ਪਾਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜ ਦਿੱਤਾ ਸੀ।

ਜਿਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਤੇ ਨੂੰ ਮਨਜ਼ੂਰ ਕਰ ਲਿਆ ਹੈ ਤੇ ਮਨਜੀਤ ਸਿੰਘ ਜੀ ਕੇ ਦੀ ਪਾਰਟੀ ਵਿੱਚੋਂ ਛੁੱਟੀ ਕਰ ਦਿੱਤੀ ਹੈ।

ਹੋਰ ਪੜ੍ਹੋ:ਮੇਕਅਪ ਆਰਟਿਸਟ ਗੀਤ ਬਰਾੜ ਦੇ ਕਤਲ ਦਾ ਘਿਨੌਣਾ ਸੱਚ ਹੋਇਆ ਬੇਪਰਦਾ, ਜਾਣੋ ਕਹਾਣੀ!

ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਜੀਕੇ ‘ਤੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ, ਜਿਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਜੀਕੇ ਇਸ ਮਾਮਲੇ ਵਿੱਚ ਪੁਲਿਸ ਕੇਸ ਦਾ ਵੀ ਸਾਹਮਣਾ ਕਰ ਰਹੇ ਹਨ।

-PTC News