Advertisment

ਅਕਾਲੀ ਦਲ ਵਫ਼ਦ ਵੱਲੋਂ ਚੋਣ ਕਮਿਸ਼ਨ ਨਾਲ ਮੁਲਾਕਾਤ, ਕੁੰਵਰ ਵਿਜੈ ਪ੍ਰਤਾਪ ਦੀ SIT 'ਚ ਸ਼ਮੂਲੀਅਤ ਦੀ ਕੀਤੀ ਸ਼ਿਕਾਇਤ

author-image
Jashan A
Updated On
New Update
ਅਕਾਲੀ ਦਲ ਵਫ਼ਦ ਵੱਲੋਂ ਚੋਣ ਕਮਿਸ਼ਨ ਨਾਲ ਮੁਲਾਕਾਤ, ਕੁੰਵਰ ਵਿਜੈ ਪ੍ਰਤਾਪ ਦੀ SIT 'ਚ ਸ਼ਮੂਲੀਅਤ ਦੀ ਕੀਤੀ ਸ਼ਿਕਾਇਤ
Advertisment
ਅਕਾਲੀ ਦਲ ਵਫ਼ਦ ਵੱਲੋਂ ਚੋਣ ਕਮਿਸ਼ਨ ਨਾਲ ਮੁਲਾਕਾਤ, ਕੁੰਵਰ ਵਿਜੈ ਪ੍ਰਤਾਪ ਦੀ SIT 'ਚ ਸ਼ਮੂਲੀਅਤ ਦੀ ਕੀਤੀ ਸ਼ਿਕਾਇਤ,ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਅੱਜ ਦਿੱਲੀ ਵਿਖੇ ਭਾਰਤੀ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਹੇਸ਼ਇੰਦਰ ਸਿੰਘ ਗਰੇਵਾਲ, ਨਰੇਸ਼ ਗੁਜਰਾਲ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਦਰਬਾਰਾ ਸਿੰਘ ਗੁਰੂ ਮੌਕੇ 'ਤੇ ਮੌਜੂਦ ਰਹੇ। ਇਸ ਮੌਕੇ ਵਫਦ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ SIT 'ਚ ਸ਼ਮੂਲੀਅਤ ਦੀ ਸ਼ਿਕਾਇਤ ਕੀਤੀ। publive-imageਇਸ ਮੌਕੇ ਉਹਨਾਂ ਚੋਣ ਕਮਿਸ਼ਨ ਨੂੰ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਕਾਂਗਰਸ ਸਰਕਾਰ ਨੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਸੀ ਅਤੇ ਚੋਣ ਕਮਿਸ਼ਨ ਦੇ ਸਾਫ ਨਿਰਦੇਸ਼ਾਂ ਦੇ ਬਾਵਜੂਦ ਆਈਜੀ ਕੁੰਵਰ ਵਿਜੇ ਪ੍ਰਤਾਪ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਸੀ। ਹੋਰ ਪੜ੍ਹੋ:
Advertisment
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਗੁਰੂ ਵੱਲੋਂ ਹਲਕਾ ਫ਼ਤਿਹਗੜ੍ਹ ਸਾਹਿਬ ‘ਚ ਕੀਤਾ ਜਾ ਰਿਹਾ ਚੋਣ ਪ੍ਰਚਾਰ publive-imageਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਦੇ ਅਧਿਕਾਰਾਂ ਨੂੰ ਚੁਣੌਤੀ ਦਿੱਤੀ ਹੈ। publive-imageਇਥੇ ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ। -PTC News-
shiromani-akali-dal latest-shiromani-akali-dal-news shiromani-akali-dal-news eci-news latest-eci-news eci-news-in-punjabi kunwar-vijay-pratap-sit kunwar-vijay-pratap-sit-news latest-kunwar-vijay-pratap-sit-news
Advertisment

Stay updated with the latest news headlines.

Follow us:
Advertisment