ਹੋਰ ਖਬਰਾਂ

ਦਿੱਲੀ ’ਚ ਸਿੱਖ ਡਰਾਈਵਰ ਤੇ ਉਸ ਦੇ ਬੇਟੇ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਬਰਖ਼ਾਸਤ

By Shanker Badra -- July 25, 2019 3:07 pm -- Updated:Feb 15, 2021

ਦਿੱਲੀ ’ਚ ਸਿੱਖ ਡਰਾਈਵਰ ਤੇ ਉਸ ਦੇ ਬੇਟੇ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਬਰਖ਼ਾਸਤ:ਨਵੀਂ ਦਿੱਲੀ : ਦਿੱਲੀ ਦੇ ਮੁਖਰਜੀ ਨਗਰ ਇਲਾਕੇ ਵਿਚ ਪਿਛਲੇ ਮਹੀਨੇ ਸਿੱਖ ਆਟੋ ਡਰਾਈਵਰ ਅਤੇ ਉਸਦੇ ਬੇਟੇ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।ਦਿੱਲੀ ਪੁਲਿਸ ਨੇ ਕਾਂਸਟੇਬਲ ਪੁਸ਼ਪਿੰਦਰ ਸ਼ੇਖਾਵਤ ਅਤੇ ਕਾਂਸਟੇਬਲ ਸੱਤਿਆ ਪ੍ਰਕਾਸ਼ ਨੂੰ ਕਥਿਤ ਤੌਰ ਆਟੋ ਰਿਕਸ਼ਾ ਡਰਾਈਵਰ ਅਤੇ ਉਸਦੇ ਨਾਬਾਲਗ ਪੁੱਤਰ ਉਤੇ ਹਮਲਾ ਕਰਨ ਦੇ ਦੋਸ਼ ਵਿਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਆਰੋਪੀ ਕਾਂਸਟੇਬਲ ਨੂੰ ਪਿਛਲੇ ਮਹੀਨੇ ਮੁਅੱਤਲ ਕਰ ਦਿੱਤਾ ਗਿਆ ਸੀ।

Delhi Sikh driver And his son Beat case Two policemen Dismissed ਦਿੱਲੀ ’ਚ ਸਿੱਖ ਡਰਾਈਵਰ ਤੇ ਉਸ ਦੇ ਬੇਟੇ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਬਰਖ਼ਾਸਤ

ਦੱਸ ਦਈਏ ਕਿ 16 ਜੂਨ ਨੂੰ ਦਿੱਲੀ ਦੇ ਮੁਖਰਜੀ ਨਗਰ ਇਲਾਕੇ ’ਚ ਇੱਕ ਸਿੱਖ ਆਟੋ ਡ੍ਰਾਈਵਰ ਅਤੇ ਪੁਲਿਸ ਦੀ ਗੱਡੀ ਵਿਚ ਟੱਕਰ ਹੋ ਗਈ ਸੀ। ਇਸ ਤੋਂ ਬਾਅਦ ਸਿੱਖ ਆਟੋ ਚਾਲਕ ਸਰਬਜੀਤ ਸਿੰਘ ਅਤੇ ਪੁਲਿਸ ਕਰਮਚਾਰੀਆਂ ਵਿਚ ਬਹਿਸ ਹੋ ਗਈ ਸੀ। ਇਸ ਦੌਰਾਨ ਸਰਬਜੀਤ ਨੇ ਦਿੱਲੀ ਪੁਲਿਸ ਦੇ ਅਧਿਕਾਰੀ 'ਤੇ ਹਮਲਾ ਕਰ ਦਿੱਤਾ ਸੀ ਅਤੇ ਪੁਲਿਸ ਨੇ ਵੀ ਉਸ ਸਿੱਖ ਅਤੇ ਉਸ ਦੇ ਬੇਟੇ 'ਤੇ ਹਮਲਾ ਕਰ ਦਿੱਤਾ ਸੀ।

Delhi Sikh driver And his son Beat case Two policemen Dismissed ਦਿੱਲੀ ’ਚ ਸਿੱਖ ਡਰਾਈਵਰ ਤੇ ਉਸ ਦੇ ਬੇਟੇ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਬਰਖ਼ਾਸਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਪਾਈਸਜੈੱਟ ਦੀ ਉਡਾਣ ‘ਚ ਵਾਪਰਿਆ ਭਾਣਾ , 6 ਮਹੀਨੇ ਦੀ ਬੱਚੀ ਦੀ ਹੋਈ ਮੌਤ

ਇਸ ਦੀ ਵੀਡੀਉ ਵਾਇਰਲ ਹੋਣ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿਚ ਆਇਆ ਸੀ। ਇਸ ਘਟਨਾ ਤੋਂ ਬਾਅਦ ਤਿੰਨ ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।ਜਾਂਚ ਤੋਂ ਪਤਾ ਚੱਲਿਆ ਕਿ ਜਿਹੜੇ ਅੱਠ ਪੁਲਿਸ ਕਰਮਚਾਰੀਆਂ ਨਾਲ ਸਰਬਜੀਤ ਦੀ ਮਾਰਕੁੱਟ ਹੋਈ ਸੀ। ਉਹ ਦਿੱਲੀ ਪੁਲਿਸ ਵਿਚ ਤਿੰਨ ਚਾਰ ਮਹੀਨੇ ਪਹਿਲਾਂ ਹੀ ਭਰਤੀ ਹੋਏ ਸਨ, ਜਿਹਨਾਂ ਨੇ ਡ੍ਰਾਈਵਰ ਸਰਬਜੀਤ 'ਤੇ ਹਮਲਾ ਕੀਤਾ ਸੀ।
-PTCNews