ਮੁੱਖ ਖਬਰਾਂ

ਹੁਣ 25 ਅਪ੍ਰੈਲ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ   

By Shanker Badra -- March 31, 2021 10:47 am

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਬਿਗੁਲ ਵੱਜ ਚੁਕਿਆ ਹੈ। ਚੋਣਾਂ ਲਈ ਦਿੱਲੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਅਪ੍ਰੈਲ ਨੂੰ ਹੋਣਗੀਆਂ।

Delhi Sikh Gurudwara Management committee Elections will be held on April 25 ਹੁਣ 25 ਅਪ੍ਰੈਲ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ

ਜਾਰੀ ਨੋਟੀਫਿਕੇਸ਼ਨ ਅਨੁਸਾਰ 31 ਮਾਰਚ ਤੋਂ ਨਾਮਜ਼ਦਗੀ ਦਾਖ਼ਲ ਕਰਨ ਦਾ ਕੰਮ ਸ਼ੁਰੂ ਹੋ ਜਾਵੇਗਾ। 7 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣ ਦੀ ਆਖਰੀ ਮਿਤੀ ਹੈ।

Delhi Sikh Gurudwara Management committee Elections will be held on April 25 ਹੁਣ 25 ਅਪ੍ਰੈਲ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ

ਦੱਸਿਆ ਜਾਂਦਾ ਹੈ ਕਿ ਕਾਗ਼ਜ਼ਾਂ ਦੀ ਜਾਂਚ 8 ਅਪ੍ਰੈਲ ਨੂੰ ਹੋਵੇਗੀ ਅਤੇ 10 ਅਪ੍ਰੈਲ ਨੂੰ ਕਾਗ਼ਜ਼ ਵਾਪਸ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਚੋਣ ਨਿਸ਼ਾਨ ਵੀ ਜਾਰੀ ਕਰ ਦਿੱਤੇ ਜਾਣਗੇ। ਚੋਣਾਂ 25 ਅਪ੍ਰੈਲ ਨੂੰ ਹੋਣਗੀਆਂ, ਜਿਸ ਵਿਚ ਸਿੱਖ ਵੋਟਰ ਭਾਗ ਲੈ ਸਕਣਗੇ।

Delhi Sikh Gurudwara Management committee Elections will be held on April 25 ਹੁਣ 25 ਅਪ੍ਰੈਲ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ

ਜਿਸ ਦੀ ਗਿਣਤੀ 28 ਅਪ੍ਰੈਲ ਨੂੰ ਹੋਵੇਗੀ, 29 ਅਪ੍ਰੈਲ ਨੂੰ ਚੁਣੇ ਹੋਏ ਉਮੀਦਵਾਰਾ ਦੀ ਕਮੇਟੀ ਨਿਯੁਕਤੀ ਲਈ ਕਾਰਵਾਈ ਕੀਤੀ ਜਾਵੇਗੀ। ਇਸ ਵਾਰ ਤਿਕੋਣੀ ਟੱਕਰ ਦੇਖਣ ਨੂੰ ਮਿਲ ਸਕਦੀ ਹੈ।

-PTCNews

  • Share