ਹੁਣ 25 ਅਪ੍ਰੈਲ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਬਿਗੁਲ ਵੱਜ ਚੁਕਿਆ ਹੈ। ਚੋਣਾਂ ਲਈ ਦਿੱਲੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਅਪ੍ਰੈਲ ਨੂੰ ਹੋਣਗੀਆਂ। [caption id="attachment_485271" align="aligncenter" width="300"] ਹੁਣ 25 ਅਪ੍ਰੈਲ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ[/caption] ਜਾਰੀ ਨੋਟੀਫਿਕੇਸ਼ਨ ਅਨੁਸਾਰ 31 ਮਾਰਚ ਤੋਂ ਨਾਮਜ਼ਦਗੀ ਦਾਖ਼ਲ ਕਰਨ ਦਾ ਕੰਮ ਸ਼ੁਰੂ ਹੋ ਜਾਵੇਗਾ। 7 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣ ਦੀ ਆਖਰੀ ਮਿਤੀ ਹੈ। [caption id="attachment_485270" align="aligncenter" width="300"] ਹੁਣ 25 ਅਪ੍ਰੈਲ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ[/caption] ਦੱਸਿਆ ਜਾਂਦਾ ਹੈ ਕਿ ਕਾਗ਼ਜ਼ਾਂ ਦੀ ਜਾਂਚ 8 ਅਪ੍ਰੈਲ ਨੂੰ ਹੋਵੇਗੀ ਅਤੇ 10 ਅਪ੍ਰੈਲ ਨੂੰ ਕਾਗ਼ਜ਼ ਵਾਪਸ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਚੋਣ ਨਿਸ਼ਾਨ ਵੀ ਜਾਰੀ ਕਰ ਦਿੱਤੇ ਜਾਣਗੇ। ਚੋਣਾਂ 25 ਅਪ੍ਰੈਲ ਨੂੰ ਹੋਣਗੀਆਂ, ਜਿਸ ਵਿਚ ਸਿੱਖ ਵੋਟਰ ਭਾਗ ਲੈ ਸਕਣਗੇ। [caption id="attachment_485269" align="aligncenter" width="211"] ਹੁਣ 25 ਅਪ੍ਰੈਲ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ[/caption] ਜਿਸ ਦੀ ਗਿਣਤੀ 28 ਅਪ੍ਰੈਲ ਨੂੰ ਹੋਵੇਗੀ, 29 ਅਪ੍ਰੈਲ ਨੂੰ ਚੁਣੇ ਹੋਏ ਉਮੀਦਵਾਰਾ ਦੀ ਕਮੇਟੀ ਨਿਯੁਕਤੀ ਲਈ ਕਾਰਵਾਈ ਕੀਤੀ ਜਾਵੇਗੀ। ਇਸ ਵਾਰ ਤਿਕੋਣੀ ਟੱਕਰ ਦੇਖਣ ਨੂੰ ਮਿਲ ਸਕਦੀ ਹੈ। -PTCNews