ਦੇਸ਼

ਦਿੱਲੀ ਦੇ ਤੀਸ ਹਜ਼ਾਰੀ ਕੋਰਟ 'ਚ ਹੰਗਾਮਾ, ਪੁਲਿਸ ਤੇ ਵਕੀਲਾਂ ਵਿਚਾਲੇ ਹੋਈ ਝੜਪ

By Jashan A -- November 02, 2019 4:48 pm

ਦਿੱਲੀ ਦੇ ਤੀਸ ਹਜ਼ਾਰੀ ਕੋਰਟ 'ਚ ਹੰਗਾਮਾ, ਪੁਲਿਸ ਤੇ ਵਕੀਲਾਂ ਵਿਚਾਲੇ ਹੋਈ ਝੜਪ,ਨਵੀਂ ਦਿੱਲੀ: ਦਿੱਲੀ ਦੇ ਤੀਸ ਹਜ਼ਾਰੀ ਕੋਰਟ 'ਚ ਅੱਜ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਇਥੇ ਪਾਰਕਿੰਗ ਨੂੰ ਲੈ ਕੇ ਪੁਲਿਸ ਅਤੇ ਵਕੀਲਾਂ ਵਿਚਾਲੇ ਹਿੰਸਕ ਝੜਪ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਵਕੀਲਾਂ ਨੇ ਪੁਲਿਸ ਦੀ ਗੱਡੀ ਨੂੰ ਅੱਗ ਲਗਾ ਦਿੱਤੀ। ਇਸ ਦੌਰਾਨ ਫਾਇਰਿੰਗ ਦੀ ਵੀ ਖਬਰ ਹੈ।ਝੜਪ 'ਚ ਇਕ ਵਕੀਲ ਜ਼ਖਮੀ ਹੋਇਆ ਹੈ, ਜਿਸ ਸੈਂਟ ਸਟੀਫਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ: ਵਡੋਦਰਾ 'ਚ ਭਾਰੀ ਬਾਰਿਸ਼ ਨੇ ਮਚਾਇਆ ਕਹਿਰ, 6 ਦੀ ਮੌਤ

https://twitter.com/ANI/status/1190581014147395585?s=20

ਪੁਲਿਸ ਅਤੇ ਵਕੀਲਾਂ ਦਰਮਿਆਨ ਇਸ ਝਗੜੇ ਤੋਂ ਬਾਅਦ ਕੈਂਪਸ 'ਚ ਤਣਾਅ ਫੈਲ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਪੁਲਸ ਅਧਿਕਾਰੀਆਂ 'ਤੇ ਵੀ ਹਮਲਾ ਕੀਤਾ ਗਿਆ।

-PTC News

  • Share