ਦਿੱਲੀ 'ਚ 31 ਮਈ ਤੋਂ ਅਨਲੌਕ ਦੀ ਪ੍ਰਕਿਰਿਆ ਸ਼ੁਰੂ ,ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ      

By Shanker Badra - May 28, 2021 2:05 pm

ਨਵੀਂ ਦਿੱਲੀ : ਦਿੱਲੀ ਵਾਸੀਆਂ ਲਈ ਇੱਕ ਰਾਹਤ ਵਾਲੀ ਖ਼ਬਰ ਹੈ। ਦੇਸ਼ ਦੀ ਰਾਜਧਾਨੀ ਵਿੱਚ ਕੋਰੋਨਾ ਦੇ ਘਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਲੌਕਡਾਊਨ ਨੂੰ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਲੌਕਡਾਊਨ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬੜੀ ਮੇਹਨਤ ਨਾਲ ਕੋਰੋਨਾ ਨੂੰ ਕਾਬੂ ਕੀਤਾ ਗਿਆ ਹੈ ਪਰ ਅਜੇ ਤੱਕ ਪੂਰੀ ਲੜਾਈ ਨਹੀਂ ਜਿੱਤੀ ਗਈ।

ਪੜ੍ਹੋ ਹੋਰ ਖ਼ਬਰਾਂ : ਲਾਲ ਕਿਲ੍ਹਾ ਹਿੰਸਾ ਮਾਮਲਾ : ਦਿੱਲੀ ਪੁਲਿਸ ਵੱਲੋਂ ਦਾਇਰ ਕੀਤੀ ਚਾਰਜਸ਼ੀਟ 'ਚ ਹੋਇਆ ਵੱਡਾ ਖ਼ੁਲਾਸਾ

ਦਿੱਲੀ 'ਚ 31 ਮਈ ਤੋਂ ਅਨਲੌਕ ਦੀ ਪ੍ਰਕਿਰਿਆ ਸ਼ੁਰੂ ,ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ ਵਿਚ ਲੌਕਡਾਊਨ ਨੂੰ ਹੌਲੀ ਹੌਲੀ ਖੋਲ੍ਹਾਂਗੇ, ਸਭ ਤੋਂ ਪਹਿਲਾਂ ਉਨ੍ਹਾਂ ਲੋਕਾਂ ਦਾ ਧਿਆਨ ਰੱਖਣਾ ਹੈ ,ਜੋ ਸਮਾਜ ਦਾ ਸਭ ਤੋਂ ਗਰੀਬ ਵਰਗ ਹੈ, ਮਜ਼ਦੂਰ ਹਨ, ਪ੍ਰਵਾਸੀ ਹਨ। ਅੱਜ ਫੈਸਲਾ ਲਿਆ ਗਿਆ ਕਿ ਸੋਮਵਾਰ ਤੋਂ ਉਸਾਰੀ ਅਤੇ ਫੈਕਟਰੀਆਂ  ਖੁੱਲ੍ਹਣਗੀਆਂ , ਇਹ ਦੋਵੇਂ ਸੈਕਟਰ ਅਗਲੇ ਇਕ ਹਫਤੇ ਖੁੱਲ੍ਹੇ ਰਹਿਣਗੇ।

Delhi to start unlocking from Monday; factories, construction sites will reopen , Says Arvind Kejriwal ਦਿੱਲੀ 'ਚ 31 ਮਈ ਤੋਂ ਅਨਲੌਕ ਦੀ ਪ੍ਰਕਿਰਿਆ ਸ਼ੁਰੂ ,ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

ਸੋਮਵਾਰ ਸਵੇਰੇ 5 ਵਜੇ ਤੱਕ ਲੌਕਡਾਊਨ ਹੈ, ਜਿਸ ਤੋਂ ਬਾਅਦ ਹੌਲੀ ਹੌਲੀ ਦਿੱਲੀ ਅਨਲੌਕ ਵੱਲ ਵਧੇਗੀ। ਇਸਦੇ ਨਾਲ ਹੀ ਇਹ ਵੀ ਫੈਸਲਾ ਲਿਆ ਗਿਆ ਹੈ ਕਿਦਿੱਲੀ ਵਿੱਚ ਮੈਟਰੋ ਸੰਚਾਲਨ ਆਉਣ ਵਾਲੀ 31 ਮਈ ਤੋਂ ਨਹੀਂ ਹੋਵੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਜਰੂਰੀ ਨਾ ਹੋਏ ਤਾਂ ਉਨ੍ਹਾਂ ਨੂੰ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਦਿੱਲੀ ਦੇ 2 ਕਰੋੜ ਲੋਕਾਂ ਦੀ ਸਖਤ ਮਿਹਨਤ ਦਾ ਨਤੀਜਾ ਹੈ ਕਿ ਕੇਸ ਘੱਟ ਗਏ ਹਨ।

ਦਿੱਲੀ 'ਚ 31 ਮਈ ਤੋਂ ਅਨਲੌਕ ਦੀ ਪ੍ਰਕਿਰਿਆ ਸ਼ੁਰੂ ,ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਅਸੀਂ ਹਰ ਹਫ਼ਤੇ ਲੋਕਾਂ ਅਤੇ ਮਾਹਿਰਾਂ ਦੇ ਸੁਝਾਅ ਅਤੇ ਫੀਡਬੈਕ ਲੈ ਕੇ ਲੌਕਡਾਊਨ ਨੂੰ ਖੋਲ੍ਹਣ ਦੀ ਪ੍ਰਕਿਰਿਆ ਜਾਰੀ ਰੱਖਾਂਗੇ। ਬਸ਼ਰਤੇ ਜੇ ਵਿਚਕਾਰ ਕੋਰੋਨਾ  ਲੱਗਾ ਤਾਂ ਲੌਕਡਾਊਨਖੋਲ੍ਹਣ ਦੀ ਪ੍ਰਕਿਰਿਆ ਨੂੰ ਰੋਕਣਾ ਪਏਗਾ। ਤੁਹਾਨੂੰ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਕੋਰੋਨਾ ਨਾਲ ਸਬੰਧਤ ਜੋ ਵੀ ਸਾਵਧਾਨੀ ਹਨ, ਉਹਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਦਿੱਲੀ 'ਚ 31 ਮਈ ਤੋਂ ਅਨਲੌਕ ਦੀ ਪ੍ਰਕਿਰਿਆ ਸ਼ੁਰੂ ,ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਵੱਲੋਂ ਲੌਕਡਾਊਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ , ਦਿੱਤੀ ਇਹ ਰਾਹਤ 

ਦੱਸ ਦੇਈਏ ਕਿ ਦਿੱਲੀ ਵਿੱਚ 31 ਮਈ ਤੱਕ ਲੌਕਡਾਊਨ ਲੱਗਿਆ ਹੋਇਆ ਹੈ। ਦਿੱਲੀ ਵਿੱਚ ਕੋਰੋਨਾ ਦੀ ਲਾਗ ਦਰ 1.53 ਪ੍ਰਤੀਸ਼ਤ ਤੱਕ ਹੇਠਾਂ ਆ ਗਈ ਹੈ, ਜੋ ਕਿ ਪਿਛਲੇ 64 ਦਿਨਾਂ ਵਿੱਚ ਸਭ ਤੋਂ ਘੱਟ ਹੈ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,072 ਨਵੇਂ ਕੇਸ ਆਏ, ਜੋ ਕਿ 66 ਦਿਨਾਂ ਵਿੱਚ ਸਭ ਤੋਂ ਘੱਟ ਹਨ। ਪਿਛਲੇ 24 ਘੰਟਿਆਂ ਦੌਰਾਨ 117 ਮਰੀਜ਼ਾਂ ਦੀ ਮੌਤ ਹੋ ਗਈ, ਜੋ ਕਿ ਪਿਛਲੇ ਦਿਨਾਂ ਨਾਲੋਂ ਘੱਟ ਹੈ।
-PTCNews

adv-img
adv-img