ਦਿੱਲੀ ਦੇ ਉੱਤਮ ਨਗਰ ‘ਚ ਕੱਪੜਾ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ !

fire
ਦਿੱਲੀ ਦੇ ਉੱਤਮ ਨਗਰ 'ਚ ਕੱਪੜਾ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ !

ਦਿੱਲੀ ਦੇ ਉੱਤਮ ਨਗਰ ‘ਚ ਕੱਪੜਾ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ !,ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੇ ਉੱਤਮ ਨਗਰ ‘ਚ ਇੱਕ ਕੱਪੜਿਆਂ ਦੇ ਸ਼ੋਅਰੂਮ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਕਾਰਨ ਕਾਫੀ ਨੁਕਸਾਨ ਹੋਣ ਦਾ ਖਦਸਾ ਪ੍ਰਗਟਾਇਆ ਜਾ ਰਿਹਾ ਹੈ।

fire
ਦਿੱਲੀ ਦੇ ਉੱਤਮ ਨਗਰ ‘ਚ ਕੱਪੜਾ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ !

ਮਿਲੀ ਜਾਣਕਾਰੀ ਮੁਤਾਬਕ ਇਹ ਇਨ੍ਹੀ ਭਿਆਨਕ ਸੀ ਉਸ ਨੇ ਆਸਪਾਸ ਦੀਆਂ ਦੁਕਾਨਾਂ ਨੂੰ ਵੀ ਲਪੇਟ ‘ਚ ਲੈ ਲਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹੜਕੰਪ ਮੱਚ ਗਿਆ ਅਤੇ ਸਥਾਨਕ ਲੋਕਾਂ ‘ਚ ਸਹਿਮ ਦਾ ਮਾਹੌਲ ਬਣ ਗਿਆ।

ਹੋਰ ਪੜ੍ਹੋ:ਪੰਜਾਬ ਵਾਸੀਆਂ ਨੂੰ ਮਿਲਣ ਜਾ ਰਿਹੈ ਇੱਕ ਹੋਰ ਤੋਹਫ਼ਾ, ਜਾਣੋ ਪੂਰਾ ਮਾਮਲਾ

ਜਦੋ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਮਿਲੀ ਤਾਂ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਪਹੁੰਚ ਗਈਆਂ। ਜਿਸ ਤੋਂ ਬਾਅਦ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ।


ਉਥੇ ਹੀ ਦੱਸਿਆ ਜਾ ਰਿਹਾ ਹੈ ਹੈ ਕਿ ਅੱਗ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਕਰ ਅੱਗ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

-PTC News