ਦਿੱਲੀ ਹਿੰਸਾ: ਹੁਣ ਤੱਕ 106 ਲੋਕ ਗ੍ਰਿਫਤਾਰ, ਪੁਲਿਸ ਵੱਲੋਂ ਹੈਲਪਲਾਈਨ ਨੰਬਰ ਜਾਰੀ

Delhi Violence Delhi Police Issue Helpline Number

ਨਵੀਂ ਦਿੱਲੀ: ਉੱਤਰੀ-ਪੂਰਬੀ ਦਿੱਲੀ ‘ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਫੈਲੀ ਹਿੰਸਾ ‘ਚ ਮੌਤਾਂ ਦਾ ਅੰਕੜਾ ਵੱਧ ਕੇ 22 ਹੋ ਗਿਆ ਹੈ। ਗੁਰੂ ਤੇਗ ਬਹਾਦਰ ਹਸਪਤਾਲ ‘ਚ 21 ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ।

ਇਸ ਦੌਰਾਨ ਦਿੱਲੀ ਪੁਲਿਸ ਦੇ ਪੀ.ਆਰ.ਓ ਐੱਮ.ਐੱਸ ਰੰਧਾਵਾ ਨੇ ਪ੍ਰੈਸ ਵਾਰਤਾ ਕਰ ਸਥਾਨਕ ਲੋਕਾਂ ਲਈ ਹੈਲਪਲਾਈਨ ਨੰਬਰ 22829334, 22829335 ਜਾਰੀ ਕਰ ਦਿੱਤੇ ਹਨ। ਇਨ੍ਹਾਂ ਨੰਬਰਾਂ ਤੋਂ ਮਦਦ ਲਈ ਜਾ ਸਕਦੀ ਹੈ ਤੇ ਜੇ ਕਿਸੇ ਕੋਲ ਹਿੰਸਾ ਸਬੰਧੀ ਜਾਣਕਾਰੀ ਹੋਵੇ ਤਾਂ ਇਨ੍ਹਾਂ ਨੰਬਰਾਂ ‘ਤੇ ਦਿੱਤੀ ਜਾ ਸਕਦੀ ਹੈ।

ਹੋਰ ਪੜ੍ਹੋ: ਵਿਜ਼ੀਲੈਂਸ ਵਿਭਾਗ ਨੇ ਆਬਕਾਰੀ ਅਤੇ ਕਰ ਵਿਭਾਗ ਦਾ ਈ.ਟੀ.ਓ. ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਇਸ ਮੌਕੇ ਰੰਧਾਵਾ ਨੇ ਕਿਹਾ ਕਿ ਹਿੰਸਾ ਮਾਮਲੇ ‘ਚ ਹੁਣ ਤੱਕ 106 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਤੇ 18 ਲੋਕਾਂ ਖਿਲਾਫ FIR ਦਰਜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸੀਸੀਟੀਵੀ ਫੁਟੇਜ਼ ਦੇ ਆਧਾਰ ‘ਤੇ ਕਾਰਵਾਈ ਜਾਰੀ ਹੈ ਤੇ ਪ੍ਰਭਾਵਿਤ ਇਲਾਕਿਆਂ ‘ਚ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਉੱਤਰ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਹੋਈ ਹਿੰਸਾ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ ਹੈ ਤੇ ਹੁਣ ਤੱਕ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚ ਲਗਭਗ 56 ਪੁਲਿਸ ਮੁਲਾਜ਼ਮ ਸ਼ਾਮਲ ਹਨ।

-PTC News