New Update
ਦਿੱਲੀ ਮਹਿਲਾ ਕਮਿਸ਼ਨ ਦੇ ਦਫਤਰ ’ਚ ਲੱਗੀ ਭਿਆਨਕ ਅੱਗ, ਹੋਇਆ ਭਾਰੀ ਨੁਕਸਾਨ,ਨਵੀਂ ਦਿੱਲੀ: ਬੀਤੀ ਰਾਤ ਮੱਧ ਦਿੱਲੀ ’ਚ ਵਿਕਾਸ ਭਵਨ ਦੀ ਦੂਜੀ ਮੰਜਿਲ ’ਤੇ ਸਥਿਤ ਮਹਿਲਾ ਕਮਿਸ਼ਨ ਦੇ ਦਫਤਰ ’ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਭਾਰੀ ਨੁਕਸਾਨ ਹੋ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਨਾਲ ਕਈ ਜ਼ਰੂਰੀ ਦਸਤਾਵੇਜ ਤੇ ਦਫਤਰ ਦਾ ਸਾਮਾਨ ਸੜ੍ਹ ਕੇ ਸੁਆਹ ਹੋ ਗਏ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਹੈ।
ਹੋਰ ਪੜ੍ਹੋ: ਚੰਡੀਗੜ੍ਹ: ਸੈਕਟਰ 44 ਦੇ ਬਾਹਰੋਂ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਹੋਈ ਨਾਕਾਮ
ਇਸ ਹਾਦਸੇ 'ਚ ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸ਼ੱਕ ਹੈ ਕਿ ਏਅਰ ਕੰਡੀਸ਼ਨਰ ’ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਸੀ।
ਉਧਰ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
-PTC News-