Advertisment

ਦਿੱਲੀ ਮਹਿਲਾ ਕਮਿਸ਼ਨ ਦੇ ਦਫਤਰ ’ਚ ਲੱਗੀ ਭਿਆਨਕ ਅੱਗ, ਹੋਇਆ ਭਾਰੀ ਨੁਕਸਾਨ

author-image
Jashan A
Updated On
New Update
ਦਿੱਲੀ ਮਹਿਲਾ ਕਮਿਸ਼ਨ ਦੇ ਦਫਤਰ ’ਚ ਲੱਗੀ ਭਿਆਨਕ ਅੱਗ, ਹੋਇਆ ਭਾਰੀ ਨੁਕਸਾਨ
Advertisment
ਦਿੱਲੀ ਮਹਿਲਾ ਕਮਿਸ਼ਨ ਦੇ ਦਫਤਰ ’ਚ ਲੱਗੀ ਭਿਆਨਕ ਅੱਗ, ਹੋਇਆ ਭਾਰੀ ਨੁਕਸਾਨ,ਨਵੀਂ ਦਿੱਲੀ: ਬੀਤੀ ਰਾਤ ਮੱਧ ਦਿੱਲੀ ’ਚ ਵਿਕਾਸ ਭਵਨ ਦੀ ਦੂਜੀ ਮੰਜਿਲ ’ਤੇ ਸਥਿਤ ਮਹਿਲਾ ਕਮਿਸ਼ਨ ਦੇ ਦਫਤਰ ’ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਭਾਰੀ ਨੁਕਸਾਨ ਹੋ ਗਿਆ ਹੈ। fire ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਨਾਲ ਕਈ ਜ਼ਰੂਰੀ ਦਸਤਾਵੇਜ ਤੇ ਦਫਤਰ ਦਾ ਸਾਮਾਨ ਸੜ੍ਹ ਕੇ ਸੁਆਹ ਹੋ ਗਏ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਹੋਰ ਪੜ੍ਹੋ: ਚੰਡੀਗੜ੍ਹ: ਸੈਕਟਰ 44 ਦੇ ਬਾਹਰੋਂ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਹੋਈ ਨਾਕਾਮ ਇਸ ਹਾਦਸੇ 'ਚ ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸ਼ੱਕ ਹੈ ਕਿ ਏਅਰ ਕੰਡੀਸ਼ਨਰ ’ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਸੀ। fireਉਧਰ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News-
delhi-fire national-news latest-national-news national-news-in-punjabi delhi-fire-news latest-delhi-fire-news
Advertisment

Stay updated with the latest news headlines.

Follow us:
Advertisment