Advertisment

#DelhiElections2020: ਦਿੱਲੀ ਵਿਧਾਨ ਸਭਾ ਚੋਣਾਂ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ,ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ ,ਰਾਹੁਲ ਗਾਂਧੀ ਸਮੇਤ ਕਈ ਦਿੱਗਜ ਨੇਤਾ ਨੇ ਪਾਈ ਵੋਟ

author-image
Shanker Badra
Updated On
New Update
#DelhiElections2020: ਦਿੱਲੀ ਵਿਧਾਨ ਸਭਾ ਚੋਣਾਂ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ,ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ ,ਰਾਹੁਲ ਗਾਂਧੀ ਸਮੇਤ ਕਈ ਦਿੱਗਜ ਨੇਤਾ ਨੇ ਪਾਈ ਵੋਟ
Advertisment
publive-image#DelhiElections2020: ਦਿੱਲੀ ਵਿਧਾਨ ਸਭਾ ਚੋਣਾਂ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ,ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ ,ਰਾਹੁਲ ਗਾਂਧੀ ਸਮੇਤ ਕਈ ਦਿੱਗਜ ਨੇਤਾ ਨੇ ਪਾਈ ਵੋਟ:ਨਵੀਂ ਦਿੱਲੀ : ਦਿੱਲੀ ਵਿੱਚ 70 ਵਿਧਾਨ ਸਭਾ ਸੀਟਾਂ 'ਤੇ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ। ਜਿਸ ਦੇ ਲਈ ਵੋਟਰ ਸਵੇਰ ਤੋਂ ਲਾਇਨਾਂ ਵਿੱਚ ਲੱਗ ਕੇ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ। ਇਨ੍ਹਾਂ ਚੋਣਾਂ ਦੇ ਨਤੀਜੇ ਮੰਗਲਵਾਰ 11 ਫ਼ਰਵਰੀ ਨੂੰ ਆਉਣਗੇ। ਚੋਣ ਕਮਿਸ਼ਨ ਮੁਤਾਬਿਕ ਕੁੱਲ 2688 ਪੋਲਿੰਗ ਕੇਂਦਰਾਂ ਦੇ 13750 ਬੂਥਾਂ 'ਤੇ ਵੋਟਿੰਗ ਹੋ ਰਹੀ ਹੈ।
Advertisment
#DelhiAssemblyElection: Former Prime Minister Dr Manmohan Singh,President Ram Nath Kovind, Sonia Gandhi And Rahul Gandhi cast their votes #DelhiElections2020: ਦਿੱਲੀ ਵਿਧਾਨ ਸਭਾ ਚੋਣਾਂ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ,ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ ,ਰਾਹੁਲ ਗਾਂਧੀ ਸਮੇਤ ਕਈ ਦਿੱਗਜ ਨੇਤਾ ਨੇ ਪਾਈ ਵੋਟ ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਤੇ ਕਾਂਗਰਸ ਨੇਤਾ ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਨਿਰਮਾਣ ਭਵਨ 'ਚ ਸਥਿਤ ਇੱਕ ਮਤਦਾਨ ਕੇਂਦਰ 'ਤੇ ਜਾ ਕੇ ਵੋਟ ਪਾਈ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਮੌਜੂਦ ਰਾਜੇਂਦਰ ਪ੍ਰਸਾਦ ਕੇਂਦਰੀ ਵਿਦਿਆਲੇ 'ਚ ਵੋਟ ਪਾਈ ਹੈ।  ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਨਿਰਮਾਣ ਭਵਨ ਵਿਖੇ ਆਪਣੀ ਵੋਟ ਪਾਈ ਹੈ। #DelhiAssemblyElection: Former Prime Minister Dr Manmohan Singh,President Ram Nath Kovind, Sonia Gandhi And Rahul Gandhi cast their votes #DelhiElections2020: ਦਿੱਲੀ ਵਿਧਾਨ ਸਭਾ ਚੋਣਾਂ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ,ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ ,ਰਾਹੁਲ ਗਾਂਧੀ ਸਮੇਤ ਕਈ ਦਿੱਗਜ ਨੇਤਾ ਨੇ ਪਾਈ ਵੋਟ ਉਨ੍ਹਾਂ ਦੇ ਨਾਲ ਪ੍ਰਿਅੰਕਾ ਗਾਂਧੀ ਵਾਡਰਾ ਵੀ ਸਨ ਜੋ ਲੋਧੀ ਅਸਟੇਟ ਵਿਖੇ ਬੂਥ ਨੰਬਰ 14 ਅਤੇ 116 'ਤੇ ਵੋਟ ਪਾਉਣਗੇ। ਇਸ ਦੇ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੀ ਵੋਟ ਪਾਉਣ ਲਈ ਔਰੰਗਜ਼ੇਬ ਰੋਡ ਸਥਿਤ ਪੋਲਿੰਗ ਬੂਥ ਨੰਬਰ 81 ਅਤੇ 82 'ਤੇ ਪਹੁੰਚੇ ਹਨ। ਇਸੇ ਦਰਮਿਆਨ ਭਾਜਪਾ ਦੀ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਨੇ ਸਾਊਥ ਐਕਸਟੈਂਸ਼ਨ ਪਾਰਟ-II ਦੇ ਇੱਕ ਪੋਲਿੰਗ ਸਟੇਸ਼ਨ 'ਤੇ ਜਾ ਕੇ ਆਪਣੀ ਵੋਟ ਪਾਈ ਹੈ। #DelhiAssemblyElection: Former Prime Minister Dr Manmohan Singh,President Ram Nath Kovind, Sonia Gandhi And Rahul Gandhi cast their votes #DelhiElections2020: ਦਿੱਲੀ ਵਿਧਾਨ ਸਭਾ ਚੋਣਾਂ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ,ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ ,ਰਾਹੁਲ ਗਾਂਧੀ ਸਮੇਤ ਕਈ ਦਿੱਗਜ ਨੇਤਾ ਨੇ ਪਾਈ ਵੋਟ ਇਨ੍ਹਾਂ ਚੋਣਾਂ 'ਚ ‘ਆਪ’ ਨੇ ਸਾਰੀਆਂ 70 ਸੀਟਾਂ ਲਈ ਉਮੀਦਵਾਰ ਖੜੇ ਕੀਤੇ ਹਨ। ਇਸ ਦੇ ਨਾਲ ਹੀ ਕਾਂਗਰਸ 66 ਅਤੇ ਭਾਜਪਾ 67 ਸੀਟਾਂ 'ਤੇ ਚੋਣ ਲੜ ਰਹੀ ਹੈ। ਭਾਜਪਾ ਨੇ ਆਪਣੀ ਸਹਿਯੋਗੀ ਪਾਰਟੀਆਂ ਲਈ ਤਿੰਨ ਸੀਟਾਂ ਛੱਡੀਆਂ ਹਨ। ਇਸ ਵਿਚੋਂ ਦੋ ਸੀਟਾਂ 'ਤੇ ਜੇਡੀਯੂ ਅਤੇ ਇਕ ਸੀਟ 'ਤੇ ਲੋਕ ਜਨਸ਼ਕਤੀ ਪਾਰਟੀ ਦੇ ਉਮੀਦਵਾਰ ਮੈਦਾਨ 'ਚ ਹਨ। ਬਹੁਜਨ ਸਮਾਜ ਪਾਰਟੀ (ਬਸਪਾ) ਵੀ ਇਸ ਵਾਰ 68 ਸੀਟਾਂ 'ਤੇ ਉਮੀਦਵਾਰ ਖੜੇ ਕੀਤੇ ਹਨ। ਇਸ ਦੇ ਨਾਲ ਹੀ 148 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ। -PTCNews-
latest-news news-in-punjabi news-in-punjab indai-latest-news
Advertisment

Stay updated with the latest news headlines.

Follow us:
Advertisment