Fri, Apr 26, 2024
Whatsapp

#DelhiElections2020:ਬਾਲੀਵੁੱਡ ਅਦਾਕਾਰਾ ਟਾਪਸੀ ਪਨੂੰ ਨੇ ਪਰਿਵਾਰ ਸਮੇਤ ਵੋਟ ਪਾਈ, ਲੋਕਾਂ ਨੂੰ ਪੁੱਛਿਆ ਇਹ ਸਵਾਲ

Written by  Shanker Badra -- February 08th 2020 12:12 PM -- Updated: February 08th 2020 12:13 PM
#DelhiElections2020:ਬਾਲੀਵੁੱਡ ਅਦਾਕਾਰਾ ਟਾਪਸੀ ਪਨੂੰ ਨੇ ਪਰਿਵਾਰ ਸਮੇਤ ਵੋਟ ਪਾਈ, ਲੋਕਾਂ ਨੂੰ ਪੁੱਛਿਆ ਇਹ ਸਵਾਲ

#DelhiElections2020:ਬਾਲੀਵੁੱਡ ਅਦਾਕਾਰਾ ਟਾਪਸੀ ਪਨੂੰ ਨੇ ਪਰਿਵਾਰ ਸਮੇਤ ਵੋਟ ਪਾਈ, ਲੋਕਾਂ ਨੂੰ ਪੁੱਛਿਆ ਇਹ ਸਵਾਲ

#DelhiElections2020:ਬਾਲੀਵੁੱਡ ਅਦਾਕਾਰਾ ਟਾਪਸੀ ਪਨੂੰ ਨੇ ਪਰਿਵਾਰ ਸਮੇਤ ਵੋਟ ਪਾਈ, ਲੋਕਾਂ ਨੂੰ ਪੁੱਛਿਆ ਇਹ ਸਵਾਲ:ਨਵੀਂ ਦਿੱਲੀ : ਦਿੱਲੀ ਵਿੱਚ 70 ਵਿਧਾਨ ਸਭਾ ਸੀਟਾਂ 'ਤੇ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ ਅਤੇ ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ। ਜਿਸ ਦੇ ਲਈ ਵੋਟਰ ਸਵੇਰ ਤੋਂ ਲਾਇਨਾਂ ਵਿੱਚ ਲੱਗ ਕੇ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ। ਇਨ੍ਹਾਂ ਚੋਣਾਂ ਦੇ ਨਤੀਜੇ ਮੰਗਲਵਾਰ 11 ਫ਼ਰਵਰੀ ਨੂੰ ਆਉਣਗੇ। ਚੋਣ ਕਮਿਸ਼ਨ ਮੁਤਾਬਿਕ ਕੁੱਲ 2688 ਪੋਲਿੰਗ ਕੇਂਦਰਾਂ ਦੇ 13750 ਬੂਥਾਂ 'ਤੇ ਵੋਟਿੰਗ ਹੋ ਰਹੀ ਹੈ।ਦਿੱਲੀ ਚੋਣਾਂ ਵਿੱਚ ਆਮ ਆਦਮੀ ਤੋਂ ਲੈ ਕੇ ਸਿਆਸਤਦਾਨਾਂ ਤੱਕ ਸਾਰੇ ਸਵੇਰ ਤੋਂ ਹੀ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਨਜ਼ਰ ਆ ਰਹੇ ਹਨ। [caption id="attachment_387650" align="aligncenter" width="300"]#DelhiAssemblyElection: Taapsee Pannu Cast Her Vote With Family In Delhi #DelhiElections2020:ਬਾਲੀਵੁੱਡ ਅਦਾਕਾਰਾ ਟਾਪਸੀ ਪਨੂੰ ਨੇ ਪਰਿਵਾਰ ਸਮੇਤ ਵੋਟ ਪਾਈ, ਲੋਕਾਂ ਨੂੰ ਪੁੱਛਿਆ ਇਹ ਸਵਾਲ[/caption] ਇਸ ਦੌਰਾਨ ਬਾਲੀਵੁੱਡ ਅਦਾਕਾਰਾ ਟਾਪਸੀ ਪਨੂੰ ਨੇ ਵੀ ਆਪਣੀ ਵੋਟ ਪਾਈ ਹੈ। ਪਰਿਵਾਰ ਨਾਲ ਵੋਟ ਪਾਉਣ ਤੋਂ ਬਾਅਦ ਉਸ ਨੇ ਪਰਿਵਾਰ ਦੀ ਤਸਵੀਰ ਟਵਿੱਟਰ 'ਤੇ ਸਾਂਝੀ ਕੀਤੀ ਹੈ। ਇਸ ਤਸਵੀਰ ਵਿੱਚ ਤਾਪਸੀ ਆਪਣੀ ਮਾਂ ਅਤੇ ਪਿਤਾ ਨਾਲ ਵੋਟ ਪਾਉਣ ਤੋਂ ਬਾਅਦ ਆਪਣੀ ਉਂਗਲ 'ਤੇ ਵੋਟ ਪਾਉਣ ਦਾ ਨਿਸ਼ਾਨ ਦਿਖਾਉਂਦੇ ਹੋਏ ਦਿਖਾਈ ਦੇ ਰਹੇ ਹਨ।ਟਾਪਸੀ ਪਨੂੰ ਨੇ ਟਵਿੱਟਰ 'ਤੇ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ- ਪੰਨੂ ਪਰਿਵਾਰ ਨੇ ਵੋਟ ਪਾਈ ਹੈ। ਕੀ ਤੁਸੀਂ ਵੀ ਵੋਟ ਪਾਈ? ਇਸ ਕੈਪਸ਼ਨ ਦੇ ਜ਼ਰੀਏ ਉਸਨੇ ਬਾਕੀ ਦਿੱਲੀ ਦੇ ਲੋਕਾਂ ਨੂੰ ਵੋਟ ਪਾਉਣ ਦਾ ਸੰਦੇਸ਼ ਦਿੱਤਾ ਹੈ। ਟਾਪਸੀ ਇਕ ਦਿਨ ਪਹਿਲਾਂ ਹੀ ਦਿੱਲੀ ਆਈ ਹੈ। [caption id="attachment_387646" align="aligncenter" width="300"]#DelhiAssemblyElection: Taapsee Pannu Cast Her Vote With Family In Delhi #DelhiElections2020:ਬਾਲੀਵੁੱਡ ਅਦਾਕਾਰਾ ਟਾਪਸੀ ਪਨੂੰ ਨੇ ਪਰਿਵਾਰ ਸਮੇਤ ਵੋਟ ਪਾਈ, ਲੋਕਾਂ ਨੂੰ ਪੁੱਛਿਆ ਇਹ ਸਵਾਲ[/caption] ਦੱਸ ਦੇਈਏ ਕਿ ਇਨ੍ਹਾਂ ਚੋਣਾਂ 'ਚ ‘ਆਪ’ ਨੇ ਸਾਰੀਆਂ 70 ਸੀਟਾਂ ਲਈ ਉਮੀਦਵਾਰ ਖੜੇ ਕੀਤੇ ਹਨ। ਇਸ ਦੇ ਨਾਲ ਹੀ ਕਾਂਗਰਸ 66 ਅਤੇ ਭਾਜਪਾ 67 ਸੀਟਾਂ 'ਤੇ ਚੋਣ ਲੜ ਰਹੀ ਹੈ। ਭਾਜਪਾ ਨੇ ਆਪਣੀ ਸਹਿਯੋਗੀ ਪਾਰਟੀਆਂ ਲਈ ਤਿੰਨ ਸੀਟਾਂ ਛੱਡੀਆਂ ਹਨ। ਇਸ ਵਿਚੋਂ ਦੋ ਸੀਟਾਂ 'ਤੇ ਜੇਡੀਯੂ ਅਤੇ ਇਕ ਸੀਟ 'ਤੇ ਲੋਕ ਜਨਸ਼ਕਤੀ ਪਾਰਟੀ ਦੇ ਉਮੀਦਵਾਰ ਮੈਦਾਨ 'ਚ ਹਨ। ਬਹੁਜਨ ਸਮਾਜ ਪਾਰਟੀ (ਬਸਪਾ) ਵੀ ਇਸ ਵਾਰ 68 ਸੀਟਾਂ 'ਤੇ ਉਮੀਦਵਾਰ ਖੜੇ ਕੀਤੇ ਹਨ। ਇਸ ਦੇ ਨਾਲ ਹੀ 148 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ। [caption id="attachment_387649" align="aligncenter" width="300"]#DelhiAssemblyElection: Taapsee Pannu Cast Her Vote With Family In Delhi #DelhiElections2020:ਬਾਲੀਵੁੱਡ ਅਦਾਕਾਰਾ ਟਾਪਸੀ ਪਨੂੰ ਨੇ ਪਰਿਵਾਰ ਸਮੇਤ ਵੋਟ ਪਾਈ, ਲੋਕਾਂ ਨੂੰ ਪੁੱਛਿਆ ਇਹ ਸਵਾਲ[/caption] ਜ਼ਿਕਰਯੋਗ ਹੈ ਕਿ ਕਿ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਕੁੱਲ 67 ਸੀਟਾਂ ਜਿੱਤੀਆਂ ਸਨ। ਇਸ ਦੇ ਨਾਲ ਹੀ ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ ਸਨ, ਜਦਕਿ ਕਾਂਗਰਸ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ। ਇਸ ਤੋਂ ਇਲਾਵਾ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਦਿੱਲੀ ਦੀਆਂ ਸਾਰੀਆਂ 7 ਲੋਕ ਸਭਾ ਸੀਟਾਂ ਜਿੱਤੀਆਂ ਸਨ। ਇਸ ਵਾਰ 672 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।  ਇਨ੍ਹਾਂ ਚੋਣਾਂ ਦੇ ਨਤੀਜੇ ਮੰਗਲਵਾਰ 11 ਫ਼ਰਵਰੀ ਨੂੰ ਆਉਣਗੇ। -PTCNews


Top News view more...

Latest News view more...