ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਦੀਪ ਸਿੱਧੂ ਨੂੰ ਭੇਜਿਆ ਨਿਆਇਕ ਹਿਰਾਸਤ ‘ਚ

ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੀ ਜਾਂਚ ਅਜੇ ਜਾਰੀ ਹੈ ਤੇ ਮਾਮਲੇ ‘ਚ ਕਈ ਗ੍ਰਿਫਤਾਰੀਆਂ ਹੋਣੀਆਂ ਬਾਕੀ ਹਨ। ਉਥੇ ਹੀ ਦਿੱਲੀ ‘ਚ ਗਣਤੰਤਰ ਦਿਵਸ ਮੌਕੇ ‘ਤੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦਾ ਮਾਸਟਰਮਾਈਂਡ ਅਖਵਾਉਣ ਵਾਲੇ ਦੀਪ ਸਿੱਧੂ ਦਾ 7 ਦਿਨਾਂ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ ਅਤੇ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜਾਰੀ ਕੋਟ ‘ਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ ।Republic Day Violence: Delhi court sends Deep Sidhu to judicial custody

Toolkit case : ਦਿਸ਼ਾ ਰਵੀ ਨੂੰ ਪਟਿਆਲਾ ਹਾਊਸ ਕੋਰਟ ਨੇ ਇਹਨਾਂ ਸ਼ਰਤਾਂ ਦੇ ਅਧਾਰ

ਅਜਿਹਾ ਮੰਨਿਆ ਜਾ ਰਿਹਾ ਸੀ ਕਿ ਅੱਜ ਪੁਲਿਸ ਫਿਰ ਕੋਰਟ ਤੋਂ ਰਿਮਾਂਡ ਦੀ ਮੰਗ ਕਰ ਸਕਦੀ ਹੈ ਪਰ ਹੋਈ ਨਹੀਂ ਇਸ ਤੇ ਕਾਰਵਾਈ ਅਜੇ ਬਾਕੀ ਹੈ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਹਰਿਆਣਾ ਦੇ ਕਰਨਾਲ ਬਾਇਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। 26 ਜਨਵਰੀ ਨੂੰ ਪ੍ਰਦਰਸ਼ਨਕਾਰੀਆਂ ਨੇ ਲਾਲ ਕਿਲ੍ਹੇ ‘ਤੇ ਧਾਰਮਿਕ ਝੰਡਾ ਲਹਿਰਾਇਆ ਸੀ। ਸਿੱਧੂ ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

Farm laws: Delhi Police invoke sedition, UAPA charges in case filed over  violence at Red Fort

Also Read | SAD to gherao Punjab Vidhan Sabha ahead of Budget session 2021

ਇਸ ਦੇ ਨਾਲ ਹੀ ਕਿਸਾਨਾ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਲਾਲ ਕਿਲ੍ਹੇ ‘ਤੇ ਟਰੈਕਟਰ ਮਾਰਚ ਕੱਢੇ ਜਾਣ ਦੋਰਾਨ ਹਿੰਸਾ ਵਾਪਰੀ ਸੀ , ਜਿਸ ਦਾ ਇਲਜ਼ਾਮ ਸਰਾ ਸਰ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੇ ਸਰ ‘ਤੇ ਹੈ ਕਿ ਦੀਪ ਸਿੱਧੂ ਅਤੇ ਸਿਧਾਣਾ ਨੇ ਨੌਜਵਾਨਾਂ ਨੂੰ ਭੜਕਾਅ ਕੇ ਲਾਲ ਕਿਲ੍ਹੇ ‘ਤੇ ਹਿੰਸਾ ਫੈਲਾਈ ਸੀ ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ ਜਿਥੇ ਦੀਪ ਸਿੱਧੂ ਹਿੰਸਾ ਤੋਂ ਬਾਅਦ ਮੋਟਰਸਾਈਕਲ ‘ਤੇ ਭੱਜਦੇ ਹੋਏ ਨਜ਼ਰ ਆਉਂਦੇ ਹਨ।ਉਥੇ ਹੀ ਜੇਕਰ ਗੱਲ ਕੀਤੀ ਜਾਵੇ ਲੱਖਾ ਸਿਧਾਣਾ ਦੀ ਤਾਂ ਉਹ ਅਜੇ ਪੁਲਿਸ ਗ੍ਰਿਫਤ ਚੋਂ ਬਾਹਰ ਹੀ ਹੈ ਅਤੇ ਅੱਜ ਬਰਨਾਲਾ ਵਿਖੇ ਹੋਈ ਰੈਲੀ ਵਿਚ ਸ਼ਾਮਿਲ ਵੀ ਹੋਇਆ ਸੀ।