ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਡੀ.ਸੀ. ਸੰਗਰੂਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Democratic Teachers Front Punjab Demand letter sent to Punjab Chief Minister through DC Sangrur
ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਡੀ.ਸੀ. ਸੰਗਰੂਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਡੀ.ਸੀ. ਸੰਗਰੂਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ:ਸੰਗਰੂਰ : ਸਿੱਖਿਆ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਨਾਲ ਜੁੜੇ ਮਸਲੇ ਚੁੱਕਣ ਵਾਲੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ, ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਦਸਵੀੰ ਅਤੇ ਬਾਰਵੀਂ ਜਮਾਤਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਸੂਲੀਆਂ ਜਾ ਰਹੀਆਂ ਫੀਸਾਂ ਕੋਰੋਨਾ ਸੰਕਟ ਦੇ ਮੱਦੇਨਜ਼ਰ ਮੁਆਫ਼ ਕਰਨ ਸੰਬੰਧੀ ਮੰਗ ਪੱਤਰ ਭੇਜਿਆ ਗਿਆ।

Democratic Teachers Front Punjab Demand letter sent to Punjab Chief Minister through DC Sangrur
ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਡੀ.ਸੀ. ਸੰਗਰੂਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਜਥੇਬੰਦੀ ਦੇ ਆਗੂਆਂ ਨੇ ਡੀ.ਸੀ. ਸੰਗਰੂਰ ਨੂੰ ਦੱਸਿਆ ਕਿ ਕੋਵਿਡ -19 ਦੌਰਾਨ ਲੰਬੇ ਸਮੇਂ ਲਈ ਲਗਾਏ ਲਾਕਡਾਊਨ ਕਾਰਨ ਪੰਜਾਬ ਦੇ ਲੋਕਾਂ ਦਾ ਵੱਡੇ ਪੱਧਰ ‘ਤੇ ਆਰਥਿਕ ਨੁਕਸਾਨ ਹੋਇਆ ਹੈ। ਇਸ ਨੂੰ ਦੇਖਦੇ ਹੋਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2020-21 ਲਈ ਲਾਗੂ ਕੀਤੀਆਂ ਭਾਰੀ ਫੀਸਾਂ ਨੂੰ ਪੂਰੀ ਤਰ੍ਹਾਂ ਮੁਆਫ਼ ਕੀਤਾ ਜਾਵੇ ਅਤੇ ਲਈਆਂ ਫੀਸਾਂ ਰਿਫੰਡ ਕੀਤੀਆਂ ਜਾਣ।

Democratic Teachers Front Punjab Demand letter sent to Punjab Chief Minister through DC Sangrur
ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਡੀ.ਸੀ. ਸੰਗਰੂਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਵਿੱਦਿਅਕ ਸੈਸ਼ਨ ਦੌਰਾਨ ਕਵਿਡ -19 ਲਾਗ ਦੇ ਹਵਾਲੇ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜ਼ਿਆਦਾਤਰ ਲਿਖਤੀ ਅਤੇ ਪ੍ਰਯੋਗੀ ਪ੍ਰੀਖਿਆਵਾਂ ਰੱਦ ਹੋ ਗਈਆਂ ਸਨ ਅਤੇ ਪੇਪਰ ਚੈਕਿੰਗ ਵੀ ਨਹੀਂ ਹੋਈ, ਜਿਸ ਕਾਰਨ ਬੋਰਡ ਨੂੰ ਵੱਡੀ ਮਾਤਰਾ ਵਿਚ ਉੱਤਰ ਪੱਤਰੀਆਂ ਤੇ ਟਰਾਂਸਪੋਰਟ ਦੇ ਖ਼ਰਚੇ ਸਮੇਤ ਹੋਰ ਸਮੱਗਰੀ ਦੀ ਬੱਚਤ ਹੋਈ ਹੈ। ਇਸ ਤੋਂ ਇਲਾਵਾ ਪੇਪਰ ਚੈਕਿੰਗ ਅਤੇ ਪੇਪਰ ਡਿਊਟੀ ਦੀ ਅਦਾਇਗੀ ਅਤੇ ਸਰਟੀਫਿਕੇਟਾਂ ਦੀ ਛਪਾਈ ਵੀ ਨਹੀਂ ਹੋਈ। ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਬੋਰਡ ਦਫਤਰ ਦੀਆਂ ਵੱਡੀ ਗਿਣਤੀ ਵਿੱਚ ਅਸਾਮੀਆਂ ਖ਼ਤਮ ਕਰਕੇ ਪਿਛਲੇ ਕਈ ਸਾਲਾਂ ਤੋਂ ਜ਼ਿਆਦਾਤਰ ਕੰਮ ਦਾ ਭਾਰ ਸਕੂਲੀ ਅਧਿਆਪਕਾਂ ‘ਤੇ ਸੁੱਟਣ ਅਤੇ ਪ੍ਰੀਖਿਆ ਨਿਗਰਾਨ ਆਦਿ ਦੀ ਡਿਊਟੀ ਬਦਲੇ ਕੋਈ ਅਦਾਇਗੀ ਅਦਾਇਗੀ ਨਾ ਹੋਣ ਕਰਕੇ ਖ਼ਰਚਾ ਸੀਮਤ ਕਰ ਦਿੱਤਾ ਗਿਆ ਹੈ।

Democratic Teachers Front Punjab Demand letter sent to Punjab Chief Minister through DC Sangrur
ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਡੀ.ਸੀ. ਸੰਗਰੂਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਪਿਛਲੇ ਪੰਜ ਸਾਲਾਂ ਦੌਰਾਨ ਹੋਈ ਆਮਦਨ, ਖਰਚੇ  ਅਤੇ ਪੰਜਾਬ ਸਰਕਾਰ ਵੱਲੋਂ ਬਕਾਇਆ ਪ੍ਰਾਪਤ ਗ੍ਰਾਂਟਾਂ ਦਾ ਹਿਸਾਬ ਵ੍ਹਾਈਟ ਪੇਪਰ ਦੇ ਰੂਪ ਵਿੱਚ ਜਨਤਕ ਕੀਤਾ ਜਾਵੇ ਅਤੇ ਬਕਾਇਆ ਗਰਾਂਟਾਂ ਤੁਰੰਤ ਜਾਰੀ ਕੀਤੀਆਂ ਜਾਣ। ਇਸ ਮੌਕੇ  ਡੀ.ਟੀ.ਐੱਫ. ਦੇ ਆਗੂ ਮੇਘਰਾਜ, ਅਮਨ ਵਿਸ਼ਿਸ਼ਟ, ਕੁਲਦੀਪ ਸਿੰਘ, ਕਰਮਜੀਤ ਨਦਾਮਪੁਰ, ਸੁਖਬੀਰ ਸਿੰਘ, ਸੁਖਪਾਲ ਸਿੰਘ, ਕਮਲਜੀਤ ਸਿੰਘ, ਦੀਨਾ ਨਾਥ ਆਦਿ ਸ਼ਾਮਿਲ ਹੋਏ।
-PTCNews