Thu, Apr 25, 2024
Whatsapp

ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਚੁੱਕੇ ਗਏ ਇਹ ਕਦਮ

Written by  Joshi -- March 19th 2018 08:43 PM
ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਚੁੱਕੇ ਗਏ ਇਹ ਕਦਮ

ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਚੁੱਕੇ ਗਏ ਇਹ ਕਦਮ

ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਚੁੱਕੇ ਗਏ ਇਹ ਕਦਮ ਰਾਜ ਦੇ ਜ਼ਿਲ੍ਹਾ ਪੱਧਰ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਆਗਾਮੀ ਮੌਸਮ ਨੂੰ ਵੇਖਦਿਆਂ ਜਾਗਰੂਕਤਾ ਵਧਾਉਣ ਲਈ ਟਰੇਨਿੰਗ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਦਫ਼ਤਰ ਡੀ.ਐਚ.ਐਸ. ਪੰਜਾਬ ਸੈਕਟਰ-੩੪-ਏ, ਚੰਡੀਗੜ੍ਹ ਦੇ ਕਮੇਟੀ ਰੂਮ ਵਿੱਚ ਕੀਤੀ ਗਈ। ਇਸ ਦੀ ਪ੍ਰਧਾਨਗੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਡਾ. ਜਸਪਾਲ ਕੌਰ ਨੇ ਕੀਤੀ। ਡਾ. ਜਸਪਾਲ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਇੰਟੀਗਰੇਟਿਡ ਡੀਜ਼ੀਜ਼ ਸਰਵੇਲੈਂਸ ਪ੍ਰੋਗਰਾਮ ਅਤੇ ਨੈਸ਼ਨਲ ਵੈਕਟਰ ਬੋਰਨ ਡੀਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਕਵਰ ਕੀਤੀਆਂ ਜਾਂਦੀਆਂ ਸੰਚਾਰੀ ਬਿਮਾਰੀਆਂ ਦੀ ਰਿਪੋਰਟਿੰਗ ਸੰਬੰਧੀ ਸੀਨੀਅਰ ਮੈਡੀਕਲ ਅਫ਼ਸਰਾਂ ਵਿਚਕਾਰ ਤਾਲਮੇਲ ਵਧਾਉਣਾ ਹੈ। ਡਾ. ਜਸਪਾਲ ਕੌਰ ਨੇ ਦੱਸਿਆ ਕਿ ਸੰਚਾਰੀ ਬਿਮਾਰੀਆਂ ਦੀ ਰਿਪੋਰਟਿੰਗ ਲਈ ਜ਼ਿਲ੍ਹਾ ਹਸਪਤਾਲਾਂ ਵਿੱਚ ਕੰਮ ਕਰਦੇ ਸੀਨੀਅਰ ਮੈਡੀਕਲ ਅਫ਼ਸਰਾਂ ਦਾ ਆਪਸੀ ਤਾਲਮੇਲ ਬਹੁਤ ਅਹਿਮੀਅਤ ਰੱਖਦਾ ਹੈ। ਕਿਉਂਕਿ ਜ਼ਰੂਰਤਮੰਦਾਂ ਦੀਆਂ ਸਿਹਤ ਸੰਭਾਲ ਲੋੜਾਂ ਦੀ ਪੂਰਤੀ ਲਈ ਜ਼ਰੂਰੀ ਡਾਕਟਰੀ ਜਾਂਚ ਅਤੇ ਇਲਾਜ ਸਬੰਧੀ ਪੈਸਾ ਉਨ੍ਹਾਂ ਦੀ ਜੇਬ ਵਿੱਚੋਂ ਨਾ ਖਰਚਿਆ ਜਾ ਸਕੇ। ਇਹ ਟਰੇਨਿੰਗ ਸੀਨੀਅਰ ਮੈਡੀਕਲ ਅਫ਼ਸਰਾਂ ਲਈ ਬਹੁਤ ਲਾਭਦਾਇਕ ਹੈ। ਆਉਣ ਵਾਲੇ ਸਮੇਂ ਵਿੱਚ ਸੰਚਾਰੀ ਬਿਮਾਰੀਆਂ ਜਿਵੇਂ ਕਿ ਡੇਂਗੂ, ਮਲੇਰੀਆ, ਸਵਾਈਨ ਫਲੂ, ਗੈਸਟਰੋਇਨਟਰਾਈਟਸ ਆਦਿ ਵਰਗੀਆਂ ਬਿਮਾਰੀਆਂ ਨੂੰ ਕਾਬੂ ਪਾ ਕੇ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ। ਜਲਦੀ ਰਿਪੋਰਟਾਂ ਭੇਜਣ ਨਾਲ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਨੇ ਕਿਹਾ ਕਿ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਟਰੇਨਿੰਗ ਵਰਕਸ਼ਾਪ ਕਰਵਾਉਣ ਦਾ ਉਦੇਸ਼ ਇੰਟੀਗਰੇਟਿਡ ਡੀਜ਼ੀਜ਼ ਸਰਵੇਲੈਂਸ ਪ੍ਰੋਗਰਾਮ ਅਤੇ ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਦੀ ਰਿਪੋਰਟਿੰਗ ਕਰਨ ਵਿੱਚ ਤਾਲਮੇਲ ਵਧਾਉਣਾ ਹੈ। ਸਾਲ ੨੦੧੭ ਵਿੱਚ ਉਕਤ ਪ੍ਰੋਗਰਾਮ ਦੇ ਕੇਸਾਂ ਵਿੱਚ ਕਾਫੀ ਵਾਧਾ ਹੋਇਆ ਸੀ। ਉਨ੍ਹਾਂ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਿਦਾਇਤ ਕੀਤੀ ਕਿ ਆਉਣ ਵਾਲੇ ਡੇਂਗੂ ਸੀਜ਼ਨ ਵਿੱਚ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਅਤੇ ਮਲੇਰੀਆ ਦੇ ਲੈਬ ਟੈਸਟ ਮੁਫ਼ਤ ਕੀਤਾ ਜਾਂਦੇ ਹਨ। ਇਸ ਵਰਕਸ਼ਾਪ ਵਿੱਚ ਡਾ. ਜਸਪਾਲ ਬਸੀ ਡਿਪਟੀ ਡਾਇਰੈਕਟਰ (ਮਲੇਰੀਆ) ਨੇ ਕਿਹਾ ਕਿ ਆਪਾਤਕਾਲੀਨ ਸਥਿਤੀ ਵਿੱਚ ਜਿਵੇਂ ਕਿ ਸਵਾਈਨ ਫਲੂ, ਡੇਂਗੂ ਆਦਿ ਬਿਮਾਰੀਆਂ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਤਨਦੇਹੀ ਨਾਲ ਕੰਮ ਕਰਨ। ਇਸ ਮੌਕੇ ਤੇ ਡਾ. ਗਗਨਦੀਪ ਸਿੰਘ ਗਰੋਵਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਆਈ.ਡੀ.ਐਸ.ਪੀ ਅਤੇ ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਚੁੱਕੇ ਗਏ ਇਹ ਕਦਮ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਚੁੱਕੇ ਗਏ ਇਹ ਕਦਮ —PTC News


Top News view more...

Latest News view more...