ਪੰਜਾਬ

ਪੰਜਾਬ ਦੇ ਉਪ ਮੁੱਖ ਮੰਤਰੀ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਵਧੀਕ ਐਡਵੋਕੇਟ ਜਨਰਲ ਨਿਯੁਕਤ

By Riya Bawa -- November 08, 2021 4:11 pm -- Updated:Feb 15, 2021

ਚੰਡੀਗੜ੍ਹ- ਪੰਜਾਬ ਸਰਕਾਰ ਨੇ ਤਰੁਣ ਵੀਰ ਸਿੰਘ ਲਹਿਲ ਨੂੰ ਤੁਰੰਤ ਪ੍ਰਭਾਵ ਨਾਲ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਤਰੁਣ ਵੀਰ ਸਿੰਘ ਲਹਿਲ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਹਨ।

ਸੂਬਾ ਸਰਕਾਰ ਦੇ ਇਸ ਫੈਸਲੇ 'ਤੇ ਵਿਰੋਧੀ ਪਾਰਟੀਆਂ ਨੇ ਅਹਿਮ ਸਰਕਾਰੀ ਅਹੁਦਿਆਂ 'ਤੇ ਨਿਯੁਕਤੀਆਂ 'ਚ ਭਾਈ-ਭਤੀਜਾਵਾਦ ਦੇ ਦੋਸ਼ ਲਾਏ ਹਨ।

-PTC News