Fri, Apr 26, 2024
Whatsapp

ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਲਾਂਘੇ 'ਤੇ ਭਾਰਤ-ਪਾਕਿ ਵਿਚਾਲੇ ਮੀਟਿੰਗ ਅੱਜ

Written by  Jashan A -- May 27th 2019 09:51 AM
ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਲਾਂਘੇ 'ਤੇ ਭਾਰਤ-ਪਾਕਿ ਵਿਚਾਲੇ ਮੀਟਿੰਗ ਅੱਜ

ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਲਾਂਘੇ 'ਤੇ ਭਾਰਤ-ਪਾਕਿ ਵਿਚਾਲੇ ਮੀਟਿੰਗ ਅੱਜ

ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਲਾਂਘੇ 'ਤੇ ਭਾਰਤ-ਪਾਕਿ ਵਿਚਾਲੇ ਮੀਟਿੰਗ ਅੱਜ,ਡੇਰਾ ਬਾਬਾ ਨਾਨਕ: ਡੇਰਾ ਬਾਬਾ ਨਾਨਕ ਵਿਖੇ ਅੱਜ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਜ਼ੀਰੋ ਲਾਈਨ ‘ਤੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਅਹਿਮ ਮੀਟਿੰਗ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ 'ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ ਤੇ ਮੀਟਿੰਗ ਸਵੇਰੇ 11 ਵਜੇ ਤੋਂ ਸ਼ੁਰੂ ਹੋ ਕੇ ਦੁਪਹਿਰ 2 ਵਜੇ ਤੱਕ ਚੱਲੇਗੀ। ਇਸ ਮੀਟਿੰਗ ਵਿਚ ਲਾਂਘੇ ਨੂੰ ਬਣਾਉਣ ਸਬੰਧੀ ਕੰਮਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਤਕਨੀਕੀ ਪਹਿਲੂਆਂ ‘ਤੇ ਵੀ ਗੱਲਬਾਤ ਕੀਤੀ ਜਾਵੇਗੀ। [caption id="attachment_300319" align="aligncenter" width="300"]krt ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਲਾਂਘੇ 'ਤੇ ਭਾਰਤ-ਪਾਕਿ ਵਿਚਾਲੇ ਮੀਟਿੰਗ ਅੱਜ[/caption] ਇਸ ਮੀਟਿੰਗ 'ਚ ਇਹ ਵੀ ਸਪਸ਼ਟ ਹੋ ਜਾਵੇਗਾ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਦੀ ਲੋੜ ਪਵੇਗੀ ਜਾ ਨਹੀਂ। ਇਸ ਦੌਰਾਨ ਦੋਵੇਂ ਧਿਰਾਂ ’ਚ ਪ੍ਰਾਜੈਕਟ ਬਾਰੇ ਤਕਨੀਕੀ ਪੱਧਰ ਦੀ ਚਰਚਾ ਵੀ ਹੋਵੇਗੀ।ਦੋਵੇਂ ਮੁਲਕ ਸਿੱਖਾਂ ਦੇ ਇਸ ਸੁਫਨੇ ਨੂੰ ਸਾਕਾਰ ਕਰਨ ਲਈ ਗੰਭੀਰ ਹਨ। ਹੋਰ ਪੜ੍ਹੋ:ਰਾਮਪੁਰਾ ਫੂਲ: ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਸਿਕੰਦਰ ਮਲੂਕਾ ‘ਤੇ ਹੋਇਆ ਹਮਲਾ [caption id="attachment_300321" align="aligncenter" width="300"]krt ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਲਾਂਘੇ 'ਤੇ ਭਾਰਤ-ਪਾਕਿ ਵਿਚਾਲੇ ਮੀਟਿੰਗ ਅੱਜ[/caption] ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਵਾਲੇ ਪਾਸਿਓਂ ਲਾਂਘੇ ਦਾ ਕੰਮ ਕਾਫੀ ਸਮੇਂ ਤੋਂ ਸ਼ੁਰੂ ਹੋ ਚੁੱਕਿਆ ਹੈ ਅਤੇ ਲਗਭਗ 70 ਫੀਸਦੀ ਕੰਮ ਪੂਰਾ ਵੀ ਹੋ ਗਿਆ ਹੈ ਅਤੇ ਭਾਰਤ ਵੱਲੋਂ ਵੀ ਕੰਮ ਸ਼ੁਰੂ ਹੋ ਗਿਆ ਹੈ।ਭਾਰਤ ਸਰਕਾਰ ਦਾ ਦਾਅਵਾ ਹੈ ਕਿ ਲਾਂਘੇ ਦਾ ਕੰਮ ਨਵੰਬਰ ਮਹੀਨੇ ਤੋਂ ਪਹਿਲਾਂ ਹੀ ਪੂਰਾ ਕਰ ਦਿੱਤਾ ਜਾਵੇਗਾ। [caption id="attachment_300320" align="aligncenter" width="300"]krt ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਲਾਂਘੇ 'ਤੇ ਭਾਰਤ-ਪਾਕਿ ਵਿਚਾਲੇ ਮੀਟਿੰਗ ਅੱਜ[/caption] ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਕ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ।ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤਿ ਸਮਾਏ ਸਨ। -PTC News


Top News view more...

Latest News view more...