Tue, Apr 16, 2024
Whatsapp

ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਜਾਣਗੇ ਭੋਗ

Written by  Shanker Badra -- November 09th 2019 07:45 AM
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਜਾਣਗੇ ਭੋਗ

ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਜਾਣਗੇ ਭੋਗ

ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਜਾਣਗੇ ਭੋਗ:ਡੇਰਾ ਬਾਬਾ ਨਾਨਕ : ਭਾਰਤ ਦੀਆਂ ਸਿੱਖ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਜਾ ਰਿਹਾ ਹੈ, ਜਿਸਦੇ ਸਬੰਧ 'ਚ ਅੱਜ ਦੋਵੇਂ ਪਾਸੇ ਵੱਡੇ ਸਮਾਗਮ ਵੀ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ 'ਚ ਸ਼ਾਮਲ ਹੋਣ ਲਈ ਦੁਨੀਆਂ ਦੇ ਹਰ ਕੋਨੇ 'ਚ ਵਸਦੇ ਪੰਜਾਬੀਆਂ ਦੀ ਤਾਂਘ ਹੈ, ਜਿਨ੍ਹਾਂ ਵਿਚੋਂ ਬਹੁਤੇ ਪੰਜਾਬੀ ਇਨ੍ਹਾਂ ਸਮਾਗਮਾਂ 'ਚ ਸ਼ਾਮਲ ਹੋਣ ਲਈ ਵਿਦੇਸ਼ਾਂ ਤੋਂ ਪੰਜਾਬ ਪੁੱਜ ਚੁੱਕੇ ਹਨ। [caption id="attachment_357859" align="aligncenter" width="300"]Dera Baba Nanak : Kartarpur Corridor Opening Before Gurdwara Sri Darbar Sahib In Bhog of Sri Akhand Path Shaib ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਜਾਣਗੇ ਭੋਗ[/caption] ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਖੁੱਲਣ ਜਾ ਰਹੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ,ਜਿਨ੍ਹਾਂ ਦੀ ਆਰੰਭਤਾ 7 ਨਵੰਬਰ ਨੂੰ ਹੋਈ ਸੀ। ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਜਾਵੇਗੀ। ਇਸ ਦੌਰਾਨ ਭਾਰਤ ਦੀਆਂ ਪ੍ਰਸਿੱਧ ਸ਼ਖਸੀਅਤਾਂ ਤੇ ਸਿਆਸੀ ਨੇਤਾ ਇਸ ਅਰਦਾਸ ਸਮਾਗਮ 'ਚ ਸ਼ਾਮਲ ਹੋਣਗੇ। [caption id="attachment_357857" align="aligncenter" width="300"]Dera Baba Nanak : Kartarpur Corridor Opening Before Gurdwara Sri Darbar Sahib In Bhog of Sri Akhand Path Shaib ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਜਾਣਗੇ ਭੋਗ[/caption] ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਅੱਜ ਭਾਰਤ ਤੇ ਪਾਕਿਸਤਾਨ ਦੋਵੇਂ ਪਾਸੇ ਹੋਣ ਜਾ ਰਿਹਾ ਹੈ। ਜਿਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਪੁੱਜੇ ਰਹੇ ਹਨ ਅਤੇ ਸ਼ਰਧਾਲੂਆਂ ਦਾ ਪਹਿਲਾਂ ਜਥਾ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। -PTCNews


Top News view more...

Latest News view more...