Sat, Apr 27, 2024
Whatsapp

ਡੇਰਾਬੱਸੀ ਫਾਇਰਿੰਗ ਮਾਮਲਾ ; ਸਬ-ਇੰਸਪੈਕਟਰ ਮੁਅੱਤਲ

Written by  Ravinder Singh -- June 28th 2022 10:42 AM
ਡੇਰਾਬੱਸੀ ਫਾਇਰਿੰਗ ਮਾਮਲਾ ; ਸਬ-ਇੰਸਪੈਕਟਰ ਮੁਅੱਤਲ

ਡੇਰਾਬੱਸੀ ਫਾਇਰਿੰਗ ਮਾਮਲਾ ; ਸਬ-ਇੰਸਪੈਕਟਰ ਮੁਅੱਤਲ

ਚੰਡੀਗੜ੍ਹ : ਡੇਰਾਬੱਸੀ ਵਿਖੇ ਪੁਲਿਸ ਮੁਲਾਜ਼ਮ ਵੱਲੋਂ ਚਲਾਈ ਗਈ ਗੋਲੀ ਦੇ ਮਾਮਲੇ ਵਿਚ ਸਬ ਇੰਸਪੈਕਟਰ ਉਤੇ ਗਾਜ਼ ਡਿੱਗ ਗਈ ਹੈ। ਡੇਰਾਬੱਸੀ ਵਿੱਚ ਨਾਕੇ ਦੌਰਾਨ ਕੁੱਝ ਲੋਕਾਂ ਨਾਲ ਹੱਥੋਪਾਈ ਦੌਰਾਨ ਨੌਜਵਾਨ ਦੀ ਲੱਤ ਉਤੇ ਗੋਲੀ ਚਲਾਉਣ ਵਾਲੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਮੁਅੱਤਲ ਕਰ ਦਿੱਤਾ ਹੈ। ਘਟਨਾ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਵਿਭਾਗ ਨੇ ਵੱਡੀ ਕਾਰਵਾਈ ਅੰਜਾਮ ਦਿੱਤਾ ਹੈ। ਜਾਂਚ ਲਈ ਤਿੰਨ ਮੈਂਬਰੀ ਐਸਆਈਟੀ ਦਾ ਵੀ ਗਠਨ ਕੀਤਾ ਹੈ। ਡੇਰਾਬੱਸੀ ਫਾਇਰਿੰਗ ਮਾਮਲਾ ; ਸਬ-ਇੰਸਪੈਕਟਰ ਮੁਅੱਤਲਜ਼ਖਮੀ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮੋਹਾਲੀ ਪੁਲਿਸ ਨੇ ਡੇਰਾਬੱਸੀ ਦੇ ਹੈਬਤਪੁਰ ਰੋਡ ਉਤੇ ਇਕ ਵਿਅਕਤੀ ਅਤੇ ਉਸ ਦੇ ਸਾਥੀਆਂ ਨਾਲ ਹੋਏ ਝਗੜੇ ਦੌਰਾਨ ਇਕ ਵਿਅਕਤੀ ਉਤੇ ਗੋਲੀ ਚਲਾਉਣ ਦੇ ਦੋਸ਼ 'ਚ ਮੁਬਾਰਿਕਪੁਰ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਡੇਰਾਬੱਸੀ ਫਾਇਰਿੰਗ ਮਾਮਲਾ ; ਸਬ-ਇੰਸਪੈਕਟਰ ਮੁਅੱਤਲਮੁਹਾਲੀ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਹਾਲਾਂਕਿ ਪੀੜਤ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਹਾਲਾਂਕਿ ਵਿਵਾਦ ਕਾਫੀ ਵੱਧ ਗਿਆ ਸੀ। ਗੋਲੀ ਚਲਾਉਣ ਲਈ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਕਰਨ ਲਈ ਇੱਕ ਐਸਆਈਟੀ ਵੀ ਗਠਿਤ ਕੀਤੀ ਗਈ ਹੈ ਅਤੇ ਜੇ ਪੁਲਿਸ ਮੁਲਾਜ਼ਮ ਬਲਵਿੰਦਰ ਦੋਸ਼ੀ ਨਹੀਂ ਪਾਏ ਗਏ, ਤਾਂ ਫੈਸਲਾ ਰੱਦ ਕਰ ਦਿੱਤਾ ਜਾਵੇਗਾ। ਐਸਆਈਟੀ ਟੀਮ ਵਿੱਚ ਐਸਪੀ (ਹੈੱਡਕੁਆਰਟਰ) ਰਵਿੰਦਰ ਪਾਲ ਸਿੰਘ, ਡੇਰਾਬੱਸੀ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀਐਸਪੀ) ਗੁਰਬਖਸ਼ੀਸ਼ ਸਿੰਘ ਤੇ ਡੀਐਸਪੀ (ਮੁੱਲਾਂਪੁਰ) ਅਮਰਪ੍ਰੀਤ ਸਿੰਘ ਸ਼ਾਮਲ ਹਨ। ਡੇਰਾਬੱਸੀ ਫਾਇਰਿੰਗ ਮਾਮਲਾ ; ਸਬ-ਇੰਸਪੈਕਟਰ ਮੁਅੱਤਲਜ਼ਿਕਰਯੋਗ ਹੈ ਕਿ ਐਤਵਾਰ ਰਾਤ ਡੇਰਾਬੱਸੀ ਦੇ ਹੈਬਤਪੁਰ ਰੋਡ ਉਤੇ ਨੌਜਵਾਨ ਤੇ ਪੁਲਿਸ ਪਾਰਟੀ ਦੌਰਾਨ ਹੰਗਾਮੇ ਦੌਰਾਨ ਚੌਕੀ ਇੰਚਾਰਜ ਨੇ ਫਾਇਰਿੰਗ ਕੀਤੀ ਤਾਂ ਲੱਤ 'ਚ ਗੋਲੀ ਲੱਗਣ ਕਾਰਨ ਇਕ ਨੌਜਵਾਨ ਜ਼ਖ਼ਮੀ ਹੋ ਗਿਆ। ਝਗੜੇ 'ਚ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਨੌਜਵਾਨਾਂ ਦੀ ਤਲਾਸ਼ੀ ਦੌਰਾਨ ਪੁਲਿਸ ਅਤੇ ਕੁਝ ਨੌਜਵਾਨਾਂ ਵਿਚਾਲੇ ਤਕਰਾਰ ਵੀ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਪੁਲਿਸ ਨੇ ਗੋਲੀ ਚਲਾ ਦਿੱਤੀ। ਪੁਲਿਸ ਵੱਲੋਂ ਚਲਾਈ ਗੋਲੀ ਵਿੱਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਜਿਸ ਦੀ ਪਛਾਣ ਹਿਤੇਸ਼ ਵਜੋਂ ਹੋਈ ਹੈ। ਪੀੜਤ ਹਿਤੇਸ਼ ਅਜੇ ਵੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ), ਸੈਕਟਰ 32, ਚੰਡੀਗੜ੍ਹ ਵਿੱਚ ਇਲਾਜ ਅਧੀਨ ਹੈ। ਇਹ ਵੀ ਪੜ੍ਹੋ : ਧਿਆਨਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਦੇਹਾਂਤ


Top News view more...

Latest News view more...