Tue, Jun 24, 2025
Whatsapp

ਬੇਅਦਬੀ ਮਾਮਲੇ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੱਖ ਮੁਲਜ਼ਮ ਵਜੋਂ ਨਾਮਜ਼ਦ

Reported by:  PTC News Desk  Edited by:  Ravinder Singh -- March 25th 2022 09:59 AM -- Updated: March 25th 2022 10:02 AM
ਬੇਅਦਬੀ ਮਾਮਲੇ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੱਖ ਮੁਲਜ਼ਮ ਵਜੋਂ ਨਾਮਜ਼ਦ

ਬੇਅਦਬੀ ਮਾਮਲੇ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੱਖ ਮੁਲਜ਼ਮ ਵਜੋਂ ਨਾਮਜ਼ਦ

ਫ਼ਰੀਦਕੋਟ : ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਕੀਤੀ ਗਈ ਜਾਂਚ ਦੇ ਆਧਾਰ ਉਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ। ਐਫਆਈਆਰ ਨੰਬਰ 128 ਤੇ ਵਿਵਾਦਤ ਪੋਸਟਰ ਲਗਾਉਣ ਦੇ ਮਾਮਲੇ ਸਬੰਧੀ ਦਰਜ ਐਫਆਈਆਰ ਨੰਬਰ 117 ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ। ਬੇਅਦਬੀ ਮਾਮਲੇ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੱਖ ਮੁਲਜ਼ਮ ਵਜੋਂ ਨਾਮਜ਼ਦਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਗੁਰੂ ਗ੍ਰੰਥ ਸਾਹਿਬ ਦੀ ਬੀੜ ਸਾਹਿਬ ਨੂੰ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਪਹਿਲਾਂ ਹੀ ਮੁੱਖ ਦੋਸ਼ੀ ਵਜੋਂ ਨਾਮਜ਼ਦ ਕਰ ਚੁੱਕੀ ਹੈ। ਫ਼ਰੀਦਕੋਟ ਅਦਾਲਤ ਵੱਲੋਂ ਡੇਰਾ ਮੁਖੀ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਬੇਅਦਬੀ ਮਾਮਲੇ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੱਖ ਮੁਲਜ਼ਮ ਵਜੋਂ ਨਾਮਜ਼ਦਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਉਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਚਲਾਨ ਪੇਸ਼ ਕਰ ਚੁੱਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵੀ ਸ਼ਾਮਲ ਹਨ, ਜੋ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਨਜ਼ਰਬੰਦ ਹਨ। ਬੇਅਦਬੀ ਮਾਮਲੇ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੱਖ ਮੁਲਜ਼ਮ ਵਜੋਂ ਨਾਮਜ਼ਦਜੁਡੀਸ਼ਲ ਮੈਜਿਸਟ੍ਰੇਟ ਮੈਡਮ ਤਰਜਨੀ ਨੇ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ ਲਿਖਤੀ ਹਦਾਇਤ ਕੀਤੀ ਹੈ ਕਿ ਡੇਰਾ ਮੁਖੀ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਹਾਲਾਂਕਿ ਜਾਂਚ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਡੇਰਾ ਸੱਚਾ ਸੌਦਾ ਮੁਖੀ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜਦੋਂ ਕਿ ਜਾਂਚ ਟੀਮ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਜਾ ਕੇ ਉੱਚ ਪੱਧਰੀ ਪੁੱਛ-ਪੜਤਾਲ ਕਰ ਚੁੱਕੀ ਹੈ। ਇਹ ਵੀ ਪੜ੍ਹੋ : ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ , ਜਾਣੋ ਅੱਜ ਦੇ ਰੇਟ


Top News view more...

Latest News view more...

PTC NETWORK
PTC NETWORK