ਮੁੱਖ ਖਬਰਾਂ

ਬੇਅਦਬੀ ਮਾਮਲੇ ’ਚ ਨਾਮਜ਼ਦ ਡੇਰਾ ਪ੍ਰੇਮੀ ਦਾ 2 ਅਣਪਛਾਤੇ ਨੌਜਵਾਨਾਂ ਨੇ ਕੀਤਾ ਕਤਲ

By Shanker Badra -- December 04, 2021 4:43 pm

ਸ੍ਰੀ ਮੁਕਤਸਰ ਸਾਹਿਬ : ਗਿੱਦੜਬਾਹਾ ਦੇ ਨਜ਼ਦੀਕੀ ਪਿੰਡ ਭੂੰਦੜ ਵਿੱਚ ਸ਼ੁੱਕਰਵਾਰ ਰਾਤ ਅੱਠ ਵਜੇ ਦੇ ਕਰੀਬ 2 ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇੱਕ ਡੇਰਾ ਸੱਚਾ ਸੌਦਾ ਸਮਰਥਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਨੰਗੇ ਸਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਡੇਰਾ ਪ੍ਰੇਮੀ ਚਰਨਦਾਸ ਖਿਲਾਫ ਬੇਅਦਬੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਗੋਲੀ ਚਲਾਉਣ ਤੋਂ ਬਾਅਦ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਫ਼ਰਾਰ ਹੋ ਗਏ।

ਬੇਅਦਬੀ ਮਾਮਲੇ ’ਚ ਨਾਮਜ਼ਦ ਡੇਰਾ ਪ੍ਰੇਮੀ ਦਾ 2 ਅਣਪਛਾਤੇ ਨੌਜਵਾਨਾਂ ਨੇ ਕੀਤਾ ਕਤਲ

ਡੇਰਾ ਪ੍ਰੇਮੀ ਚਰਨਦਾਸ (40) ਪਿੰਡ ਵਿੱਚ ਆਪਣੀ ਕਰਿਆਨੇ ਦੀ ਦੁਕਾਨ ’ਤੇ ਬੈਠਾ ਸੀ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰ ਵੀ ਉਸ ਦੇ ਨੇੜੇ ਬੈਠੇ ਸਨ। ਇਸੇ ਦੌਰਾਨ ਮੋਟਰਸਾਈਕਲ ’ਤੇ ਦੋ ਨੌਜਵਾਨ ਆ ਗਏ। ਇਕ ਮੋਟਰਸਾਈਕਲ 'ਤੇ ਬੈਠਾ ਰਿਹਾ, ਜਦਕਿ ਦੂਜਾ ਦੁਕਾਨ 'ਤੇ ਪਹੁੰਚ ਗਿਆ। ਦੁਕਾਨ 'ਤੇ ਪਹੁੰਚਦਿਆਂ ਹੀ ਉਸ ਨੇ ਚਰਨਦਾਸ ਤੋਂ ਚੀਨੀ ਅਤੇ ਚਾਹ ਪੱਤੀ ਦੀ ਮੰਗ ਕੀਤੀ। ਜਿਵੇਂ ਹੀ ਚਰਨਦਾਸ ਲਿਫਾਫੇ 'ਚ ਚੀਨੀ ਪਾਉਣ ਲੱਗਾ ਤਾਂ ਨੌਜਵਾਨ ਨੇ ਉਸ 'ਤੇ ਗੋਲੀ ਚਲਾ ਦਿੱਤੀ। ਗੋਲੀ ਡੇਰਾ ਪ੍ਰੇਮੀ ਦੇ ਮੱਥੇ 'ਤੇ ਅੱਖ ਨੇੜੇ ਲੱਗੀ।

ਬੇਅਦਬੀ ਮਾਮਲੇ ’ਚ ਨਾਮਜ਼ਦ ਡੇਰਾ ਪ੍ਰੇਮੀ ਦਾ 2 ਅਣਪਛਾਤੇ ਨੌਜਵਾਨਾਂ ਨੇ ਕੀਤਾ ਕਤਲ

ਇਸ ਘਟਨਾ ਸਮੇਂ ਬਿਜਲੀ ਗੁੱਲ ਹੋਣ ਕਾਰਨ ਬਾਹਰ ਹਨੇਰਾ ਸੀ, ਜਿਸ ਕਾਰਨ ਬਾਈਕ 'ਤੇ ਸਵਾਰ ਦੂਜੇ ਨੌਜਵਾਨਾਂ ਦੇ ਭੇਸ ਬਾਰੇ ਪਤਾ ਨਹੀਂ ਲੱਗ ਸਕਿਆ। ਗੋਲੀ ਲੱਗਣ ਤੋਂ ਬਾਅਦ ਰਿਸ਼ਤੇਦਾਰ ਚਰਨਦਾਸ ਨੂੰ ਲੈ ਕੇ ਗਿੱਦੜਬਾਹਾ ਦੇ ਸਿਵਲ ਹਸਪਤਾਲ ਪੁੱਜੇ। ਜਿੱਥੋਂ ਉਸ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਉਸ ਨੂੰ ਵੀ ਮ੍ਰਿਤਕ ਐਲਾਨ ਦਿੱਤਾ।

ਬੇਅਦਬੀ ਮਾਮਲੇ ’ਚ ਨਾਮਜ਼ਦ ਡੇਰਾ ਪ੍ਰੇਮੀ ਦਾ 2 ਅਣਪਛਾਤੇ ਨੌਜਵਾਨਾਂ ਨੇ ਕੀਤਾ ਕਤਲ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਸਰਬਜੀਤ ਸਿੰਘ ਅਤੇ ਥਾਣਾ ਕੋਟਭਾਈ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਐਸਐਸਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਅਪ੍ਰੈਲ 2018 'ਚ ਚਰਨਦਾਸ ਨੇ ਘਰੇਲੂ ਝਗੜੇ 'ਚ ਸਹੁੰ ਚੁੱਕਣ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਨੰਗੇ ਸਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੁੱਕ ਲਿਆ ਸੀ। ਉਸ ਦੇ ਨਾਲ ਉਸ ਦੀ ਭਰਜਾਈ ਵੀ ਸੀ। ਇਸ ਤੋਂ ਬਾਅਦ ਉਸ ਦੇ ਖਿਲਾਫ ਬੇਅਦਬੀ ਦਾ ਮਾਮਲਾ ਦਰਜ ਕੀਤਾ ਗਿਆ ਸੀ।
-PTCNews

  • Share