ਮੁੱਖ ਖਬਰਾਂ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਫਰਲੋ

By Riya Bawa -- February 07, 2022 12:14 pm -- Updated:February 07, 2022 1:03 pm

ਚੰਡੀਗੜ੍ਹ: ਹਰਿਆਣਾ ਦੀ ਰੋਹਤਕ ਜੇਲ੍ਹ ਵਿੱਚ ਬੰਦ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ  ਫਰਲੋ ਦਿੱਤੀ ਹੈ। ਦੱਸ ਦੇਈਏ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਰੋਹਤਕ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਪੈਰੋਲ ਤੋਂ ਬਾਅਦ ਜੇਲ੍ਹ ਦੇ ਆਲੇ-ਦੁਆਲੇ ਪੁਲਿਸ ਦੀ ਕਾਰਵਾਈ ਤੇਜ਼ ਹੋ ਗਈ ਹੈ। ਉਹਨਾਂ ਨੂੰ ਜਲਦੀ ਹੀ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਸਕਦਾ ਹੈ।

ਦੋ ਦਿਨ ਪਹਿਲਾਂ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਬਿਆਨ ਆਇਆ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਬਿਆਨ ਦਿੱਤਾ ਹੈ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ। ਹਰ ਕੈਦੀ 3 ਸਾਲ ਬਾਅਦ ਫਰਲੋ ਲਈ ਅਪਲਾਈ ਕਰ ਸਕਦਾ ਹੈ। ਇਸ ਤੋਂ ਬਾਅਦ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲ ਗਈ। ਉਸ ਨੂੰ ਅੱਜ ਸਵੇਰੇ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਬਾਬੇ ਨੂੰ ਜੇਲ੍ਹ ਤੋਂ ਬਾਹਰ ਕਰਵਾ ਕੇ ਪੰਜਾਬ ਅਤੇ ਯੂਪੀ ਦੀਆਂ ਚੋਣਾਂ ਵਿੱਚ ਉਸ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲੀ ਹੈ। ਉਸ ਨੂੰ ਅੱਜ ਸਵੇਰੇ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਪੈਰੋਲ ਦੌਰਾਨ ਇਹ ਸਖ਼ਤ ਸ਼ਰਤ ਰੱਖੀ ਗਈ ਸੀ ਕਿ ਉਹ 21 ਦਿਨਾਂ ਤੱਕ ਪੁਲਿਸ ਦੀ ਨਿਗਰਾਨੀ ਹੇਠ ਰਹੇਗਾ। ਉਸਦਾ ਬਹੁਤਾ ਸਮਾਂ ਟੈਂਟ ਵਿੱਚ ਹੀ ਗੁਜ਼ਰੇਗਾ।

Dera chief Gurmeet Ram Rahim, who is currently in Rohtak's Sunaria jail, has sought an 'emergency parole' to meet his ailing mother.

ਗੁਰਮੀਤ ਨੂੰ ਅਜਿਹੇ ਸਮੇਂ ਵਿੱਚ ਫਰਲੋ ਮਿਲੀ ਹੈ ਜਦੋਂ ਪੰਜਾਬ ਅਤੇ ਯੂਪੀ ਵਿੱਚ ਵਿਧਾਨ ਸਭਾ ਚੋਣਾਂ ਚੱਲ ਰਹੀਆਂ ਹਨ। ਰਾਮ ਰਹੀਮ ਦੇ ਦੋਹਾਂ ਸੂਬਿਆਂ 'ਚ ਲੱਖਾਂ ਫਾਲੋਅਰਜ਼ ਹਨ। ਡੇਰਾ ਮੁਖੀ ਨੂੰ ਫਰਲੋ ਮਿਲਣ ਕਾਰਨ ਹਰਿਆਣਾ ਸਰਕਾਰ ਨੇ ਵੀ ਅਲਰਟ ਜਾਰੀ ਕਰ ਦਿੱਤਾ ਹੈ। ਸਿਰਸਾ ਵਿੱਚ ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ।

Ram Rahim news: Haryana government led by Chief Minister Manohar Lal Khattar granted Dera Sacha Sauda chief Gurmeet Ram Rahim a day's parole.

ਇਸ ਤੋਂ ਪਹਿਲਾਂ ਵੀ ਉਸ ਨੂੰ ਮਾਂ ਨੂੰ ਮਿਲਣ ਲਈ ਪੈਰੋਲ 'ਤੇ ਗੁਰੂਗ੍ਰਾਮ ਭੇਜਿਆ ਗਿਆ ਸੀ। ਰਾਮ ਰਹੀਮ 25 ਅਗਸਤ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਹ ਸਾਧਵੀਆਂ ਨਾਲ ਬਲਾਤਕਾਰ ਦੇ ਕੇਸ ਵਿੱਚ 10-10 ਸਾਲ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

ਇਥੇ ਪੜ੍ਹੋ ਹੋਰ ਖ਼ਬਰਾਂ: Lata Mangeshkar ਨੇ ਆਖਰੀ ਵਾਰ ਗਾਇਆ ਇਹ ਗੀਤ, ਦੇਸ਼ ਦੇ ਬਹਾਦਰ ਸੈਨਿਕਾਂ ਨੂੰ ਕੀਤਾ ਸਮਰਪਿਤ

-PTC News

  • Share