ਮੁੱਖ ਖਬਰਾਂ

ਮਹਾਰਾਸ਼ਟਰ 'ਚ ਵੱਡਾ ਉਲਟਫੇਰ, ਹੁਣ ਦੇਵੇਂਦਰ ਫੜਨਵੀਸ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ

By Jashan A -- November 26, 2019 3:54 pm

ਮਹਾਰਾਸ਼ਟਰ 'ਚ ਵੱਡਾ ਉਲਟਫੇਰ, ਹੁਣ ਦੇਵੇਂਦਰ ਫੜਨਵੀਸ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ,ਮੁੰਬਈ: ਮਹਾਰਾਸ਼ਟਰ ਦੀ ਰਾਜਨੀਤੀ 'ਚ ਹੁਣ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ। ਅਜੀਤ ਪਵਾਰ ਦੇ ਡਿਪਟੀ ਸੀ. ਐੱਮ. ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਹੁਣ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ।

ਕੁਝ ਹੀ ਦੇਰ 'ਚ ਉਹ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪਣਗੇ।ਅੱਜ ਡਿਪਟੀ ਸੀ. ਐੱਮ. ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਪ੍ਰੈੱਸ ਕਾਨਫਰੰਸ ਕੀਤੀ।

ਹੋਰ ਪੜ੍ਹੋ: ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਉਣ ਮਗਰੋਂ ਸੁਖਪਾਲ ਖਹਿਰਾ ਦਾ ਆਇਆ ਬਿਆਨ

ਉਹਨਾਂ ਕਿਹਾ ਕਿ ਹੁਣ ਸਾਡੇ ਕੋਲ ਬਹੁਮਤ ਨਹੀਂ ਹੈ। ਮੈਂ ਅਸਤੀਫਾ ਦੇਣ ਜਾ ਰਿਹਾ ਹਾਂ। ਭਾਜਪਾ ਨੂੰ 105 ਸੀਟਾਂ ਮਿਲੀਆਂ। ਸ਼ਿਵ ਸੈਨਾ ਨੇ ਸਾਡੇ ਨਾਲ ਚਰਚਾ ਕਰਨ ਦੀ ਬਜਾਏ ਐੱਨ. ਸੀ. ਪੀ-ਕਾਂਗਰਸ ਨਾਲ ਚਰਚਾ ਕੀਤੀ।

-PTC News

  • Share