ਮੁੱਖ ਖਬਰਾਂ

ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ , ਰਾਜਪਾਲ ਨੇ ਕੀਤਾ ਮਨਜ਼ੂਰ

By Shanker Badra -- November 08, 2019 5:51 pm

ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ , ਰਾਜਪਾਲ ਨੇ ਕੀਤਾ ਮਨਜ਼ੂਰ:ਮੁੰਬਈ : ਮਹਾਰਾਸ਼ਟਰ ਵਿੱਚ ਸਰਕਾਰ ਬਣਨ ਨੂੰ ਲੈ ਕੇ ਭਾਜਪਾ ਅਤੇ ਸ਼ਿਵ ਸੈਨਾ ਵਿਚਾਲੇ ਤਕਰਾਰ ਚੱਲ ਰਹੀ ਹੈ। ਹੁਣ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੇਵੇਂਦਰ ਫੜਨਵੀਸ ਨੇ ਰਾਜ ਭਵਨ 'ਚ ਰਾਜਪਾਲ ਕੋਸ਼ਿਆਰੀ ਭਗਤ ਨੂੰ ਮਿਲ ਕੇ ਆਪਣਾ ਅਸਤੀਫ਼ਾ ਸੌਂਪਿਆ ਹੈ ਅਤੇ ਉਨ੍ਹਾਂ ਨੇ ਇਸ ਨੂੰ ਮਨਜ਼ੂਰ ਕਰ ਲਿਆ ਹੈ।

Devendra Fadnavis resigns as Maharashtra chief minister ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ , ਰਾਜਪਾਲ ਨੇ ਕੀਤਾ ਮਨਜ਼ੂਰ

ਇਸ ਤੋਂ ਬਾਅਦ ਦੇਵੇਂਦਰ ਫੜਨਵੀਸ ਨੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਆਪਣੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਵਜੋਂ ਉਨ੍ਹਾਂ ਦਾ ਕਾਰਜਕਾਲ ਸ਼ਨੀਵਾਰ ਯਾਨੀ 9 ਨਵੰਬਰ ਨੂੰ ਖਤਮ ਹੋ ਰਿਹਾ ਸੀ।ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਬਣਨ ਦੀ ਉਡੀਕ ਲੰਬੀ ਹੁੰਦੀ ਜਾ ਰਹੀ ਹੈ, ਜਿਥੇ ਭਾਜਪਾ ਨੇ ਹਾਲੇ ਤੱਕ ਸਰਕਾਰ ਬਣਾਉਣ ਦਾ ਦਾਅਵਾ ਨਹੀਂ ਕੀਤਾ ਹੈ, ਜਦੋਂ ਕਿ ਸ਼ਿਵ ਸੈਨਾ ਵਾਰ-ਵਾਰ ਮੁੱਖ ਮੰਤਰੀ ਦੇ ਅਹੁਦੇ ਨੂੰ ਸਾਂਝਾ ਕਰਨ ‘ਤੇ ਅੜੀ ਰਹੀ ਹੈ।

Devendra Fadnavis resigns as Maharashtra chief minister ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ , ਰਾਜਪਾਲ ਨੇ ਕੀਤਾ ਮਨਜ਼ੂਰ

ਸ਼ਿਵ ਸੈਨਾ ਦੇ ਪ੍ਰਧਾਨ ਉਦਵ ਠਾਕਰੇ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਜਦੋਂ ਭਾਜਪਾ ਉਨ੍ਹਾਂ ਨਾਲ ਤਾਂ ਹੀ ਸੰਪਰਕ ਕਰੇ ਜਦੋਂ ਉਹ ਮੁੱਖ ਮੰਤਰੀ ਅਹੁਦਾ ਸ਼ਿਵ ਸੈਨਾ ਨੂੰ ਦੇਣ ਲਈ ਤਿਆਰ ਹੋਵੇ। ਦੇਵੇਂਦਰ ਫੜਨਵੀਸ ਨੇਅਸਤੀਫਾ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਵ ਸੈਨਾ ਦੇ ਉਸ ਦਾਅਵੇ ਨੂੰ ਗ਼ਲਤ ਦੱਸਿਆ ਹੈ, ਜਿਸ ਵਿੱਚ ਢਾਈ -ਢਾਈ ਸਾਲ ਮੁੱਖ ਮੰਤਰੀ ਬਣਨ ਦੀ ਗੱਲ ਕਹੀ ਗਈ ਸੀ। ਫੜਨਵੀਸ ਨੇ ਕਿਹਾ ਕਿ ਮੇਰੇ ਸਾਹਮਣੇ ਕਦੇ ਵੀ ਢਾਈ -ਢਾਈ ਸਾਲ ਦੇ ਲਈ ਮੁੱਖ ਮੰਤਰੀ ਦੀ ਕੋਈ ਗੱਲਬਾਤ ਨਹੀਂ ਹੋਈ ਸੀ।

Devendra Fadnavis resigns as Maharashtra chief minister ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ , ਰਾਜਪਾਲ ਨੇ ਕੀਤਾ ਮਨਜ਼ੂਰ

ਮਹਾਰਾਸ਼ਟਰ ਵਿੱਚ 24 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਪੰਦਰਾਂ ਦਿਨ ਬਾਅਦ ਵੀ ਸਰਕਾਰ ਗਠਨ ਬਾਰੇ ਕੋਈ ਸਹਿਮਤੀ ਨਹੀਂ ਬਣੀ। ਮਹਾਰਾਸ਼ਟਰ ਵਿੱਚ 288 ਮੈਂਬਰੀ ਸਦਨ ਵਿੱਚ ਬਹੁਮਤ ਦਾ ਅੰਕੜਾ 145 ਹੈ। ਵਿਧਾਨ ਸਭਾ ਚੋਣਾਂ ਵਿੱਚ ਭਾਜਪਾ 105, ਸ਼ਿਵ ਸੈਨਾ 56, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) 54 ਅਤੇ ਕਾਂਗਰਸ ਨੇ 44 ਸੀਟਾਂ ਜਿੱਤੀਆਂ ਹਨ।
-PTCNews

  • Share