Tue, Jul 29, 2025
Whatsapp

ਹੋਲੇ-ਮਹੱਲੇ ਦੌਰਾਨ ਸਰੋਵਰ 'ਚ ਡੁੱਬਣ ਕਾਰਨ ਸ਼ਰਧਾਲੂ ਦੀ ਮੌਤ

Reported by:  PTC News Desk  Edited by:  Ravinder Singh -- March 20th 2022 04:30 PM -- Updated: March 20th 2022 04:32 PM
ਹੋਲੇ-ਮਹੱਲੇ ਦੌਰਾਨ ਸਰੋਵਰ 'ਚ ਡੁੱਬਣ ਕਾਰਨ ਸ਼ਰਧਾਲੂ ਦੀ ਮੌਤ

ਹੋਲੇ-ਮਹੱਲੇ ਦੌਰਾਨ ਸਰੋਵਰ 'ਚ ਡੁੱਬਣ ਕਾਰਨ ਸ਼ਰਧਾਲੂ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ-ਮਹੱਲਾ ਦੌਰਾਨ ਗੁਰਦੁਆਰਾ ਸ੍ਰੀ ਸ਼ਹੀਦੀ ਬਾਗ ਸਿੰਘ ਦੇ ਸਰੋਵਰ ਵਿੱਚ ਨਹਾਉਂਦੇ ਸਮੇਂ ਇਕ ਸ਼ਰਧਾਲੂ ਦੀ ਡੁੱਬ ਜਾਣ ਕਾਰਨ ਮੌਤ ਹੋ ਗਈ। ਪੁਲਿਸ ਨੇ ਮੌਕੇ ਉਤੇ ਪੁੱਜ ਕੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੋਲੇ-ਮਹੱਲੇ ਦੌਰਾਨ ਸਰੋਵਰ 'ਚ ਡੁੱਬਣ ਕਾਰਨ ਸ਼ਰਧਾਲੂ ਦੀ ਮੌਤਹਾਸਲ ਜਾਣਕਾਰੀ ਅਨੁਸਾਰ ਸ਼ਰਧਾਲੂ ਕਮਲਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਕੀਤੋਂ ਹਰੀ ਕੇ ਪੱਤਣ ਜ਼ਿਲ੍ਹਾ ਤਰਨਤਾਰਨ ਗੁਰਦੁਆਰਾ ਸ੍ਰੀ ਸ਼ਹੀਦੀ ਬਾਗ ਦੇ ਸਰੋਵਰ ਵਿੱਚ ਇਸ਼ਨਾਨ ਕਰ ਰਿਹਾ ਸੀ। ਹੋਲੇ-ਮਹੱਲੇ ਦੌਰਾਨ ਸਰੋਵਰ 'ਚ ਡੁੱਬਣ ਕਾਰਨ ਸ਼ਰਧਾਲੂ ਦੀ ਮੌਤਇਸ ਦੌਰਾਨ ਅਚਾਨਕ ਡੂੰਘੇ ਪਾਣੀ ਵਿੱਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਵੱਲੋਂ ਬਾਹਰ ਕੱਢ ਕੇ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ।ਹੋਲੇ-ਮਹੱਲੇ ਦੌਰਾਨ ਸਰੋਵਰ 'ਚ ਡੁੱਬਣ ਕਾਰਨ ਸ਼ਰਧਾਲੂ ਦੀ ਮੌਤ ਜਿਥੇ ਡਾਕਟਰਾਂ ਨੇ ਕਮਲਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵੱਲੋਂ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਹ ਵੀ ਪੜ੍ਹੋ : ਪੰਜਾਬ ਦੀ ਪਹਿਲੀ ਹਰਬਲ ਗਾਰਡਨ ਓਪਨ ਲਾਇਬ੍ਰੇਰੀ ਸਥਾਪਿਤ, ਨੌਜਵਾਨਾਂ 'ਚ ਭਾਰੀ ਉਤਸ਼ਾਹ


Top News view more...

Latest News view more...

PTC NETWORK
PTC NETWORK      
Notification Hub
Icon