Advertisment

SGPC ਦੇ ਸੇਵਾ ਕਾਰਜਾਂ ਲਈ ਦਾਨ ਦੇਣ ਵਾਲੇ ਸ਼ਰਧਾਲੂ ਹੁਣ ਆਮਦਨ ਕਰ 'ਚ ਛੋਟ ਪ੍ਰਾਪਤ ਕਰ ਸਕਣਗੇ

author-image
Shanker Badra
New Update
SGPC ਦੇ ਸੇਵਾ ਕਾਰਜਾਂ ਲਈ ਦਾਨ ਦੇਣ ਵਾਲੇ ਸ਼ਰਧਾਲੂ ਹੁਣ ਆਮਦਨ ਕਰ 'ਚ ਛੋਟ ਪ੍ਰਾਪਤ ਕਰ ਸਕਣਗੇ
Advertisment
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਕਾਰਜਾਂ ਲਈ ਦਾਨ ਦੇਣ ਵਾਲੇ ਸ਼ਰਧਾਲੂ ਹੁਣ ਸੈਕਸ਼ਨ 80-ਜੀ ਤਹਿਤ ਆਮਦਨ ਕਰ ਵਿਚ ਛੋਟ ਪ੍ਰਾਪਤ ਕਰ ਸਕਣਗੇ। ਇਸ ਸਬੰਧ ਵਿਚ ਬੀਤੇ ਕੱਲ੍ਹ ਇਨਕਮ ਟੈਕਸ ਐਪੀਲੇਟ ਟ੍ਰਿਬਿਊਨਲ ਅੰਮ੍ਰਿਤਸਰ ਨੇ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਫੈਸਲਾ ਸੁਣਾਇਆ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਵਾਗਤ ਕੀਤਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 12 ਸਾਲ ਪਹਿਲਾਂ ਸੰਨ੍ਹ 2009 ਤੋਂ ਇਨਕਮ ਟੈਕਸ ਸੈਕਸ਼ਨ 80-ਜੀ ਤਹਿਤ ਰਜਿਸਟ੍ਰੇਸ਼ਨ ਅਤੇ ਆਮਦਨ ਕਰ ਵਿਚ ਰਿਬੇਟ ਲਈ ਯਤਨ ਕੀਤੇ ਜਾ ਰਹੇ ਸਨ, ਜਿਸ ਨੂੰ ਹੁਣ ਸਫਲਤਾ ਮਿਲਣ ਨਾਲ ਸੰਗਤ ਦਾਨ ਦੇਣ ’ਤੇ ਛੋਟ ਪ੍ਰਾਪਤ ਕਰ ਸਕੇਗੀ। ਉਨ੍ਹਾਂ ਇਸ ਕੇਸ ਦੌਰਾਨ ਸੇਵਾਵਾਂ ਦੇਣ ਵਾਲੇ ਵਕੀਲਾਂ ਤੇ ਮਾਹਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਕ ਨੇਕ ਅਤੇ ਭਲੇ ਦਾ ਫੈਸਲਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਲਈ ਐਡਵੋਕੇਟ ਪ੍ਰੇਮ ਸਿੰਘ, ਐਡਵੋਕੇਟ ਗੁਨਜੀਤ ਸਿੰਘ ਸਿਆਲ, ਸੀ.ਏ. ਸ. ਗੁਰਚਰਨ ਸਿੰਘ ਸਿਆਲ ਤੇ ਸ੍ਰੀ ਟੀ.ਐਸ. ਅਰੋੜਾ ਨੇ ਸੇਵਾਵਾਂ ਦਿੱਤੀਆਂ ਹਨ। ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਸੈਕਸ਼ਨ 80-ਜੀ ਤਹਿਤ ਮਾਨਤਾ ਲਈ ਜਦੋਜਹਿਦ ਕੀਤੀ ਜਾ ਰਹੀ ਸੀ ਅਤੇ ਸੰਗਤ ਦੀ ਇਸ ਨੂੰ ਲੈ ਕੇ ਵੱਡੀ ਮੰਗ ਸੀ। ਹੁਣ ਮਾਨਤਾ ਮਿਲਣ ਨਾਲ ਸੰਗਤ ਨੂੰ ਵੱਡੀ ਰਾਹਤ ਪ੍ਰਾਪਤ ਹੋਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਅਤੇ ਸਮਾਜ ਭਲਾਈ ਦੇ ਕਾਰਜਾਂ ਲਈ ਸਹਿਯੋਗ ਕਰਨ ਵਾਸਤੇ ਇਸ ਦਾ ਲਾਭ ਪ੍ਰਾਪਤ ਕਰਨ। -PTCNews-
punjab-news sgpc income-tax donate
Advertisment

Stay updated with the latest news headlines.

Follow us:
Advertisment