Advertisment

ਧਾਲੀਵਾਲ ਨੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨੀਤੀ ਆਯੋਗ ਤੋਂ ਮੰਗੀ ਮਦਦ

author-image
Ravinder Singh
Updated On
New Update
ਧਾਲੀਵਾਲ ਨੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨੀਤੀ ਆਯੋਗ ਤੋਂ ਮੰਗੀ ਮਦਦ
Advertisment
ਚੰਡੀਗੜ੍ਹ : ਪੰਜਾਬ ਪਿੰਡਾਂ ਵਿਚ ਵਸਦਾ ਹੈ ਅਤੇ ਇੱਥੋਂ ਦੀ 60 ਫ਼ੀਸਦੀ ਅਬਾਦੀ ਖੇਤੀਬਾੜੀ ਉਤੇ ਨਿਰਭਰ ਹੈ, ਸੋ ਇਸ ਲਈ ਪਿੰਡਾਂ ਦੇ ਵਿਕਾਸ ਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਤੋਂ ਬਿਨਾਂ ਰੰਗਲੇ ਪੰਜਾਬ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸੇਸ਼ ਸੱਦੇ ਉਤੇ ਮਿਲਣ ਪਹੁੰਚੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨੂੰ ਮੁਖਾਤਿਬ ਹੁੰਦਿਆਂ ਸੂਬੇ ਦੇ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਤੋਂ ਪੰਜਾਬ ਤੇ ਸੂਬੇ ਦੀ ਖੇਤੀ ਨੂੰ ਬਚਾਉਣ ਲਈ ਸਹਿਯੋਗ ਦੀ ਮੰਗ ਕੀਤੀ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਤੇ ਸੂਬੇ ਦੇ ਸਾਂਝੇ ਯਤਨਾਂ ਨਾਲ ਹੀ ਕੇਂਦਰੀ ਸਕੀਮਾਂ ਦਾ ਲਾਭ ਸੂਬੇ ਦੇ ਲੋਕਾਂ ਨੂੰ ਪਹੁੰਚਾਇਆ ਜਾ ਸਕਦਾ ਹੈ।
Advertisment
ਧਾਲੀਵਾਲ ਨੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨੀਤੀ ਆਯੋਗ ਤੋਂ ਮੰਗੀ ਮਦਦਕੇਂਦਰੀ ਸਕੀਮਾਂ ਦਾ ਸਹੀ ਲਾਭ ਲੋਕਾਂ ਤੱਕ ਪਹੁੰਚਾਉਣ ਤੇ ਨੀਤੀ ਆਯੋਗ ਨਾਲ ਰਾਬਤ ਕਰਨ ਲਈ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੇ ਦੋ ਆਈ.ਐਸ.ਅਫਸਰਾਂ ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ। ਜਲਦ ਹੀ ਨੀਤੀ ਆਯੋਗ ਦਾ ਵਫਦ ਖੇਤੀਬਾੜੀ ਤੇ ਪੇਂਡੂ ਵਿਕਾਸ ਵਿਭਾਗ ਦੀਆਂ ਸਕੀਮਾਂ ਬਾਰੇ ਵਿਚਾਰ ਕਰਨ ਲਈ ਪੰਜਾਬ ਆਵੇਗਾ ਤੇ ਕੇਂਦਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਬਾਰੇ ਆਪਣੇ ਸੁਝਾਅ ਪੇਸ਼ ਕਰੇਗਾ।ਧਾਲੀਵਾਲ ਨੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨੀਤੀ ਆਯੋਗ ਤੋਂ ਮੰਗੀ ਮਦਦ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨੇ ਕਿਹਾ ਕਿ ਨੀਤੀ ਆਯੋਗ ਬਣਿਆ ਹੀ ਸੂਬਿਆਂ ਦੀ ਮਦਦ ਕਰਨ ਲਈ ਹੈ। ਉਨ੍ਹਾਂ ਦੱਸਿਆ ਕਿ ਨੀਤੀ ਆਯੋਗ ਵਲੋਂ ਬਿਨਾਂ ਕਿਸੇ ਭੇਦਭਾਵ ਦੇ ਕੇਂਦਰੀ ਸਕੀਮਾਂ ਦਾ ਲਾਭ ਲੈਣ ਵਿਚ ਸੂਬਿਆਂ ਦੀ ਹਰ ਸੰਭਵ ਮਦਦ ਕੀਤੀ ਜਾਂਦੀ ਹੈ। ਪ੍ਰੋ. ਰਮੇਸ਼ ਨੇ ਕਿਹਾ ਕਿ ਸੂਬਿਆਂ ਦੀ ਅਫਸਸ਼ਾਹੀ ਨੂੰ ਕੇਂਦਰੀ ਸਕੀਮਾਂ ਦਾ ਲਾਭ ਲੈਣ ਲਈ ਜਵਾਬਦੇਹ ਬਣਾਇਆ ਜਾਵੇ ਤਾਂ ਜੋ ਸਾਰੀਆਂ ਕੇਂਦਰੀ ਸਕੀਮਾਂ ਦੀਆਂ ਤਜਵੀਜ਼ਾਂ ਸਹੀ ਤਰ੍ਹਾਂ ਨਾਲ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰੀ ਸਕੀਮਾਂ ਲੈਣ ਲਈ ਸੂਬਿਆਂ ਨੂੰ ਕਿਸੇ ਅੱਗੇ ਬੇਨਤੀਆਂ ਕਰਨ ਦੀ ਕੋਈ ਲੋੜ ਨਹੀਂ ਬਲਕਿ ਇਹ ਉਨ੍ਹਾਂ ਦਾ ਹੱਕ ਹੈ, ਸਿਰਫ਼ ਲੋੜ ਹੈ ਸਹੀ ਢੰਗ ਨਾਲ ਤਜਵੀਜ਼ਾ ਭੇਜਣ ਦੀ ਤਾਂ ਜੋ ਇਹ ਬਿਨਾਂ ਕਿਸੇ ਰੁਕਾਵਟ ਦੇ ਪਾਸ ਕੀਤੀਆਂ ਜਾ ਸਕਣ। ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਦਾ ਇਸ ਮਿਲਣੀ ਲਈ ਧੰਨਵਾਦ ਕਰਦਿਆਂ ਅਸ ਜਤਾਈ ਕਿ ਨੀਤੀ ਆਯੋਗ ਵੱਲੋਂ ਪੰਜਾਬ ਦੇ ਵਿਕਾਸ ਲਈ ਪੂਰਾ ਸਹਿਯੋਗ ਅਤੇ ਸਾਥ ਦਿੱਤਾ ਜਾਵੇਗਾ। publive-image -PTC News ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਇਕੱਤਰਤਾ ’ਚ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ ਮੁੱਦਿਆਂ ’ਤੇ ਅਹਿਮ ਮਤੇ ਪਾਸ-
latestnews ptcnews punjabnews minister kuldeepsinghdhaliwal punjabcivilsecretariat nitiaayog rameshchand
Advertisment

Stay updated with the latest news headlines.

Follow us:
Advertisment