Sat, Jul 12, 2025
Whatsapp

ਧਨਜੀਤ ਸਿੰਘ ਧਨੀ ਵਿਰਕ ਪੰਜਾਬ ਜੈਨਕੋ ਦੇ ਚੇਅਰਮੈਨ ਨਿਯੁਕਤ

Reported by:  PTC News Desk  Edited by:  Riya Bawa -- December 07th 2021 09:15 PM
ਧਨਜੀਤ ਸਿੰਘ ਧਨੀ ਵਿਰਕ ਪੰਜਾਬ ਜੈਨਕੋ ਦੇ ਚੇਅਰਮੈਨ ਨਿਯੁਕਤ

ਧਨਜੀਤ ਸਿੰਘ ਧਨੀ ਵਿਰਕ ਪੰਜਾਬ ਜੈਨਕੋ ਦੇ ਚੇਅਰਮੈਨ ਨਿਯੁਕਤ

ਫ਼ਰੀਦਕੋਟ: ਕਾਂਗਰਸੀ ਆਗੂ ਧਨਜੀਤ ਸਿੰਘ ਧਨੀ ਵਿਰਕ ਨੂੰ ਸੂਬਾ ਸਰਕਾਰ ਨੇ ਪੰਜਾਬ ਜੈਨਕੋ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਵਲੋਂ ਅਧਿਸੂਚਨਾ ਜਾਰੀ ਕੀਤੀ ਗਈ ਹੈ। ਦੱਸ ਦੇਈਏ ਕਿ ਧਨਜੀਤ ਵਿਰਕ ਇਸ ਤੋਂ ਪਹਿਲਾਂ ਜ਼ਿਲ੍ਹਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ, ਸਹਿਕਾਰੀ ਸਭਾਵਾਂ ਦੇ ਪ੍ਰਧਾਨ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਅਹੁਦੇ ਤੋਂ ਇਲਾਵਾ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਇੰਚਾਰਜ ਵੀ ਰਹਿ ਚੁੱਕੇ ਹਨ। ਉਨ੍ਹਾਂ ਦੀ ਇਸ ਨਿਯੁਕਤੀ 'ਤੇ ਜ਼ਿਲਾ ਅਤੇ ਹਲਕਾ ਨਿਵਾਸੀਆਂ, ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਉਨ੍ਹਾਂ ਦੀ ਧਰਮ ਪਤਨੀ ਮਨਪ੍ਰੀਤ ਕੌਰ ਪਿੰਡ ਚਹਿਲ ਦੇ ਮੌਜੂਦਾ ਸਰਪੰਚ ਹਨ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਧਨਜੀਤ ਸਿੰਘ ਵਿਰਕ ਨੇ ਸਰਕਾਰ ਸਮੇਤ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। -PTC News


Top News view more...

Latest News view more...

PTC NETWORK
PTC NETWORK