Thu, Apr 25, 2024
Whatsapp

ਧਨੌਲਾ : ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਨੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਕੇ ਕਾਰਜ ਸਾਧਕ ਅਫ਼ਸਰ ਖਿਲਾਫ਼ ਕੀਤਾ ਰੋਸ ਮੁਜ਼ਾਹਰਾ

Written by  Shanker Badra -- February 28th 2019 04:13 PM -- Updated: February 28th 2019 04:24 PM
ਧਨੌਲਾ : ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਨੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਕੇ ਕਾਰਜ ਸਾਧਕ ਅਫ਼ਸਰ ਖਿਲਾਫ਼ ਕੀਤਾ ਰੋਸ ਮੁਜ਼ਾਹਰਾ

ਧਨੌਲਾ : ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਨੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਕੇ ਕਾਰਜ ਸਾਧਕ ਅਫ਼ਸਰ ਖਿਲਾਫ਼ ਕੀਤਾ ਰੋਸ ਮੁਜ਼ਾਹਰਾ

ਧਨੌਲਾ : ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਨੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਕੇ ਕਾਰਜ ਸਾਧਕ ਅਫ਼ਸਰ ਖਿਲਾਫ਼ ਕੀਤਾ ਰੋਸ ਮੁਜ਼ਾਹਰਾ:ਬਰਨਾਲਾ : ਅੱਜ ਬਰਨਾਲਾ ਦੇ ਕਸਬਾ ਧਨੌਲਾ ਵਿੱਚ ਅੱਜ ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਨੇ ਪਾਣੀ ਵਾਲੀ ਟੈਂਕੀ ਉੱਤੇ ਚੜ੍ਹਕੇ ਕਾਰਜ ਸਾਧਕ ਅਫ਼ਸਰ ਖਿਲਾਫ਼ ਤਨਖ਼ਾਹਾਂ ਨਾ ਮਿਲਣ 'ਤੇ ਰੋਸ ਮੁਜ਼ਾਹਰਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ।ਕਰਮਚਾਰੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਛੇਤੀ ਹੀ ਉਨ੍ਹਾਂ ਦੀਆਂ ਤਨਖ਼ਾਹਾਂ ਦਿੱਤੀਆਂ ਜਾਣ।ਕਰਮਚਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਰੋਸ ਧਰਨਾ ਦਿੱਤਾ ਗਿਆ ਸੀ,ਜਿਸ ਤੋਂ ਬਾਅਦ ਉਨ੍ਹਾਂ ਨੂੰ ਛੇਤੀ ਹੀ ਤਨਖ਼ਾਹਾਂ ਮਿਲਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲੀ। [caption id="attachment_263001" align="aligncenter" width="300"]Dhanula Municipal Council employees and cleaning workers Working officer against Protest
ਧਨੌਲਾ : ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਨੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਕੇ ਕਾਰਜ ਸਾਧਕ ਅਫ਼ਸਰ ਖਿਲਾਫ਼ ਕੀਤਾ ਰੋਸ ਮੁਜ਼ਾਹਰਾ[/caption] ਇਸ ਦੇ ਨਾਲ ਹੀ ਉਨ੍ਹਾਂ ਇਹ ਗੱਲ ਵੀ ਆਖੀ ਕਿ ਕਾਰਜ ਸਾਧਕ ਅਫ਼ਸਰ ਨੂੰ ਨਗਰ ਕੌਂਸਲ ਧਨੌਲਾ ਦੇ ਕਾਰਜਕਾਰੀ ਪ੍ਰਧਾਨ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਕਾਰਜ ਸਾਧਕ ਅਫ਼ਸਰ ਨੂੰ ਤਨਖਾਹਾਂ ਦੇਣ ਲਈ ਸਿੰਗਲ ਸਿਗਨੇਚਰਾਂ ਦੀ ਪਾਵਰ ਦਿੱਤੀ ਜਾਣੀ ਸੀ ਪਰ ਉਨ੍ਹਾਂ ਨੂੰ ਵੀ ਅਜੇ ਇਹ ਪਾਵਰ ਹਫ਼ਤਾ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਜਦ ਕਿ ਕਰਮਚਾਰੀ ਚਾਰ ਮਹੀਨੇ ਤੋਂ ਤਨਖਾਹਾਂ ਉਡੀਕ ਰਹੇ ਹਨ।ਉਧਰ ਮੌਕੇ ਉੱਤੇ ਪਹੁੰਚ ਕੇ ਕਾਰਜ ਸਾਧਕ ਅਫ਼ਸਰ ਵੱਲੋਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਵੱਲੋਂ ਸ਼ਾਮ ਚਾਰ ਵਜੇ ਤੱਕ ਤਨਖਾਹਾਂ ਉਨ੍ਹਾਂ ਦੇ ਖ਼ਾਤਿਆਂ ਵਿੱਚ ਦੇ ਦਿੱਤੀਆਂ ਜਾਣਗੀਆਂ।ਇਸ ਤੋਂ ਬਾਅਦ ਮੁਲਾਜ਼ਮ ਪਾਣੀ ਵਾਲੀ ਟੈਂਕੀ ਤੋਂ ਉੱਤਰੇ ਅਤੇ ਹੜਤਾਲ ਉੱਤੇ ਬੈਠ ਗਏ। [caption id="attachment_263000" align="aligncenter" width="300"]Dhanula Municipal Council employees and cleaning workers Working officer against Protest
ਧਨੌਲਾ : ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਨੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਕੇ ਕਾਰਜ ਸਾਧਕ ਅਫ਼ਸਰ ਖਿਲਾਫ਼ ਕੀਤਾ ਰੋਸ ਮੁਜ਼ਾਹਰਾ[/caption] ਇਸ ਦੌਰਾਨ ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਦੇ ਪ੍ਰਧਾਨ ਖਿਲਾਫ਼ ਬੇਭਰੋਸਗੀ ਦਾ ਮਤਾ ਪਾ ਕੇ ਬਰਖ਼ਾਸਤ ਕਰ ਦਿੱਤਾ ਗਿਆ ਸੀ,ਜਿਸ ਤੋਂ ਬਾਅਦ ਕਾਰਜਕਾਰੀ ਪ੍ਰਧਾਨ ਦੀ ਮਿਆਦ ਵੀ ਖ਼ਤਮ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਤਨਖ਼ਾਹਾਂ ਕਾਰਜਕਾਰੀ ਪ੍ਰਧਾਨ ਅਤੇ ਕਾਰਜ ਸਾਧਕ ਅਫ਼ਸਰ ਦੇ ਦਸਤਖ਼ਤਾ ਤੋਂ ਬਾਅਦ ਹੀ ਮਿਲਣੀਆਂ ਹੁੰਦੀਆਂ ਹਨ ਪਰ ਕਾਰਜਕਾਰੀ ਪ੍ਰਧਾਨ ਦੇ ਨਾਲ ਹੋਣ ਕਾਰਨ ਉਹ ਇਕੱਲੇ ਤਨਖਾਹਾਂ ਨਹੀਂ ਦੇ ਸਕਦੇ।ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਦਿੱਤੀਆਂ ਜਾਣਗੀਆਂ। -PTCNews


Top News view more...

Latest News view more...