Fri, Apr 19, 2024
Whatsapp

ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਪ੍ਰੋਗਰਾਮ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤੀ ਸ਼ਿਰਕਤ

Written by  Joshi -- January 21st 2018 08:30 PM -- Updated: January 21st 2018 10:00 PM
ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਪ੍ਰੋਗਰਾਮ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤੀ ਸ਼ਿਰਕਤ

ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਪ੍ਰੋਗਰਾਮ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤੀ ਸ਼ਿਰਕਤ

Dharam Parchar Lehar: Harsimrat Kaur Badal pays obeisance at Takht Sri Damdama Sahib, Talwandi Sabo : ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਗੁਰਮਤਿ ਪ੍ਰਚਾਰ ਲਹਿਰ ਦੇ ਪ੍ਰੋਗਰਾਮਾਂ ਦੀ ਆਰੰਭਤਾ ੨੧ ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਕੀਤੀ ਗਈ। ਇਸ ਮੌਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਪਹੁੰਚੇ।

ਉਹਨਾਂ ਨੇ ਇਸ ਬਾਰੇ ਆਪਣੇ ਟਵਿੱਟਰ 'ਤੇ ਜਾਣਕਾਰੀ ਸਾਂਝੀ ਕਰਦਿਆਂ ਧਰਮ ਪ੍ਰਚਾਰ ਲਹਿਰ ਪ੍ਰੋਗਰਾਮ ਦੇ ਆਗਾਜ਼ ਬਾਰੇ ਲਿਖਿਆ "ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਮੱਥਾ ਟੇਕ ਕੇ ਸਕੂਨ ਮਿਲਿਆ" , "ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮ, ਧਰਮ ਪ੍ਰਚਾਰ ਲਹਿਰ ਦੀ ਸ਼ੁਰੂਆਤ ਹੋ ਗਈ ਹੈ"। ਦੱਸਣਯੋਗ ਹੈ ਕਿ ੨੮ ਜਨਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਅਤੇ ੧੧ ਫ਼ਰਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤੇ ਜਾਣਗੇ। Dharam Parchar Lehar: Harsimrat Kaur Badal pays obeisance at Takht Sri Damdama Sahib, Talwandi Sabo ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿਖੇ ਕੀਤੇ ਜਾਣ ਵਾਲੇ ਗੁਰਮਤਿ ਸਮਾਗਮ ਦੀ ਤਿਆਰੀ ਸਬੰਧੀ ੨੩ ਜਨਵਰੀ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮ ਸਬੰਧੀ ੩੦ ਜਨਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕੱਤਰਤਾਵਾਂ ਹੋਣਗੀਆਂ। Dharam Parchar Lehar: Harsimrat Kaur Badal pays obeisance at Takht Sri Damdama Sahib, Talwandi Sabo: ਇਨ੍ਹਾਂ ਇਕੱਤਰਤਾਵਾਂ ਵਿਚ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ, ਪ੍ਰਚਾਰਕਾਂ, ਢਾਡੀ, ਕਵੀਸ਼ਰਾਂ, ਧਾਰਮਿਕ ਅਧਿਆਪਕਾਂ, ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਅਤੇ ਲੋਕਲ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ੯ ਫ਼ਰਵਰੀ ਧਰਮ ਪ੍ਰਚਾਰ ਲਹਿਰ ਦੇ ਸਮੁੱਚੇ ਕਾਰਜਾਂ ਸਬੰਧੀ ਸਿੱਖ ਮਿਸ਼ਨ ਕੁਰੂਕਸ਼ੇਤਰ ਹਰਿਆਣਾ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਰੱਖੀ ਗਈ ਹੈ। —PTC News

Top News view more...

Latest News view more...