Mon, Jun 16, 2025
Whatsapp

ਮਾਨਸੂਨ ਦਾ ਕਹਿਰ ! ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਅਚਾਨਕ ਫਟਿਆ ਬੱਦਲ, ਪਾਣੀ 'ਚ ਰੁੜੀਆਂ ਕਾਰਾਂ

Reported by:  PTC News Desk  Edited by:  Shanker Badra -- July 12th 2021 01:07 PM -- Updated: July 12th 2021 01:10 PM
ਮਾਨਸੂਨ ਦਾ ਕਹਿਰ ! ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਅਚਾਨਕ ਫਟਿਆ ਬੱਦਲ, ਪਾਣੀ 'ਚ ਰੁੜੀਆਂ ਕਾਰਾਂ

ਮਾਨਸੂਨ ਦਾ ਕਹਿਰ ! ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਅਚਾਨਕ ਫਟਿਆ ਬੱਦਲ, ਪਾਣੀ 'ਚ ਰੁੜੀਆਂ ਕਾਰਾਂ

ਧਰਮਸ਼ਾਲਾ : ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ ਭਾਗਸੁ ਨਾਗ ਵਿੱਚ ਅੱਜ ਸਵੇਰੇ ਅਚਾਨਕ ਬੱਦਲ ਫਟਣ ਕਾਰਨ (Dharamshala Cloud Busted) ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸ਼ਹਿਰੀ ਖੇਤਰ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਹੈ। ਘਰਾਂ ਦੇ ਅੰਦਰ ਵੀ ਹੜ ਦਾ ਪਾਣੀ ਦਾਖਲ ਹੋ ਗਿਆ ਹੈ। ਜਿਸ ਕਾਰਨ ਕਈ ਲਗਜ਼ਰੀ ਵਾਹਨ ਭਸਮ ਹੋ ਗਈਆਂ ਹਨ। ਦੱਸ ਦੇਈਏ ਕਿ ਧਰਮਸ਼ਾਲਾ ਦੇ ਭਾਗਸੁ ਨਾਗ ਵਿੱਚ ਬੱਦਲ ਫਟਣ ਕਾਰਨ (Flood In Dharamshala) ਹੜ੍ਹ ਆ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ , ਹੁਣ ਵੀਕਐਂਡ ਅਤੇ ਨਾਈਟ ਕਰਫ਼ਿਊ ਹਟਾਇਆ ਹੜ ਕਾਰਨ ਭਾਗਸੁ ਨਾਗ ਵਿੱਚ ਛੋਟਾ ਡਰੇਨ ਓਵਰਫਲੋਅ ਹੋ ਗਿਆ। ਪਾਣੀ ਵੱਧਣ ਕਾਰਨ ਨਾਲਾ ਇਕ ਭਿਆਨਕ ਨਦੀ ਵਿਚ ਬਦਲ ਗਿਆ। ਨਾਲੇ ਦੇ ਨੇੜੇ ਹੋਟਲਾਂ ਨੂੰ ਵੀ ਹੜ੍ਹਾਂ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਉਸੇ ਸਮੇਂ ਉਥੇ ਹਫੜਾ-ਦਫੜੀ ਦਾ ਮਾਹੌਲ ਹੈ। ਇਸ ਘਟਨਾ ਦਾ ਵਾਇਰਲ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿਚ ਇਹ ਸਾਫ ਦੇਖਿਆ ਜਾ ਸਕਦਾ ਹੈ ਕਿ ਪਾਣੀ ਦੇ ਤੇਜ਼ ਵਹਾਅ ਵਿਚ ਕਿਵੇਂ ਕਾਰ ਬਹਿੰਦੀ ਜਾ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। [caption id="attachment_514269" align="aligncenter" width="300"] ਮਾਨਸੂਨ ਦਾ ਕਹਿਰ ! ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਅਚਾਨਕ ਫਟਿਆ ਬੱਦਲ, ਪਾਣੀ 'ਚ ਰੁੜੀਆਂ ਕਾਰਾਂ[/caption] ਦੱਸ ਦੇਈਏ ਕਿ ਐਤਵਾਰ ਦੇਰ ਰਾਤ ਤੋਂ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋ ਰਹੀ ਹੈ। ਗਰਮੀ ਤੋਂ ਰਾਹਤ ਮਿਲਣ ਦੇ ਨਾਲ-ਨਾਲ ਲੋਕ ਵੀ ਕਾਫ਼ੀ ਪ੍ਰੇਸ਼ਾਨੀ ਝੱਲ ਰਹੇ ਹਨ। ਇਨ੍ਹੀਂ ਦਿਨੀਂ ਮੈਦਾਨੀ ਇਲਾਕਿਆਂ ਵਿੱਚ ਪੈ ਰਹੀ ਤੇਜ਼ ਗਰਮੀ ਤੋਂ ਰਾਹਤ ਪਾਉਣ ਲਈ ਲੋਕ ਧਰਮਸ਼ਾਲਾ ਦੇ ਭਾਗਸੁ ਨਾਗ ਵੱਲ ਰੁਖ ਕਰ ਰਹੇ ਹਨ। ਇਸ ਦੌਰਾਨ ਵੱਡੀ ਗਿਣਤੀ ਵਿਚ ਵਾਹਨ ਉਥੇ ਮੌਜੂਦ ਹਨ। ਮੀਂਹ ਕਾਰਨ ਆਏ ਹੜ੍ਹਾਂ ਵਿੱਚ ਕਈ ਵਾਹਨ ਵਹਿ ਜਾਣ ਦੀਆਂ ਖ਼ਬਰਾਂ ਹਨ। [caption id="attachment_514266" align="aligncenter" width="300"] ਮਾਨਸੂਨ ਦਾ ਕਹਿਰ ! ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਅਚਾਨਕ ਫਟਿਆ ਬੱਦਲ, ਪਾਣੀ 'ਚ ਰੁੜੀਆਂ ਕਾਰਾਂ[/caption] ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ ਬੱਦਲ ਫਟਣ ਕਾਰਨ ਭਾਗਸੁ ਨਾਗ ਵਿੱਚ ਆਇਆ ਹੜ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪਹਾੜਾਂ ਉੱਤੇ ਬੱਦਲ ਫਟਣ ਕਾਰਨ ਸ਼ਹਿਰੀ ਇਲਾਕਿਆਂ ਵਿੱਚ ਇਹ ਹੜ੍ਹ ਆਇਆ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਨਦੀਆਂ ਵੀ ਪੂਰੀ ਹੱਦ ਵਿੱਚ ਹਨ। ਇਸੇ ਕਾਰਨ ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦਾ ਆਦੇਸ਼ ਜਾਰੀ ਕੀਤਾ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਲੋਕ ਨਦੀਆਂ ਵਿੱਚ ਉੱਤਰ ਕੇ ਆਪਣੀ ਜਾਨ ਨੂੰ ਜੋਖਮ ਵਿੱਚ ਨਾ ਪਾਉਣ। ਹਾਲ ਹੀ ਵਿੱਚ ਹਿਮਾਚਲ ਦੇ ਚੰਬਾ ਵਿੱਚ ਵੀ ਬੱਦਲ ਫਟਣ ਦੀਆਂ ਖਬਰਾਂ ਆਈਆਂ ਹਨ। -PTCNews

Top News view more...

Latest News view more...

PTC NETWORK