ਮੁੱਖ ਖਬਰਾਂ

ਕਿਸਾਨਾਂ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਖਿਲਾਫ਼ ਧਰਨਾ

By Pardeep Singh -- September 05, 2022 2:30 pm -- Updated:September 05, 2022 2:31 pm

ਹੁਸ਼ਿਆਰਪੁਰ:  ਕਿਸਾਨ ਜਥੇਬੰਦੀਆਂ ਵੱਲੋਂ ਅੱਜ ਹੁਸ਼ਿਆਰਪੁਰ ਦੇ ਸਦਰ ਚੌਕ ਵਿੱਚ ਕੈਬਨਿਟ ਮੰਤਰੀ ਜਿੰਪਾ ਦੇ ਖ਼ਿਲਾਫ਼  ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ 'ਤੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਭਿਆਨਕ ਬਿਮਾਰੀ ਲੰਪੀ ਸਕਿਨ ਚੱਲ ਰਹੀ ਹੈ ਉਸ ਨੂੰ ਕਾਬੂ ਕਰਨ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਹੋਈ ਹੈ।

ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ  ਇਲੈਕਸ਼ਨ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਦੀ ਸੀ ਸਰਕਾਰ ਬਣਨ ਤੋਂ ਬਾਅਦ ਉਹ ਸਭ ਭੁੱਲ ਚੁੱਕੀ ਹੈ। ਕਿਸਾਨ ਆਗੂ ਪਰਮਜੀਤ ਸਿੰਘ ਰਾਏ ਦਾ ਕਹਿਣਾ ਹੈ ਕਿ ਇਕ ਡਾਕਟਰ ਦੇ ਕੋਲ ਸੱਤ ਸੱਤ ਹਸਪਤਾਲ ਹਨ ਅਤੇੇ ਉਹ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਉਸ ਨੂੰ ਇੰਨ੍ਹਾਂ ਵੱਡਾ ਏਰੀਆ ਕਵਰ ਕਰਨ ਉੱਤੇ ਬਹੁਤ ਸਮਾਂ ਲੱਗਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੂੰ ਵੈਟਨਰੀ ਡਾਕਟਰ ਹੋਰ ਭਰਤੀ ਕਰਨੇ ਚਾਹੀਦੇ ਹਨ।

ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਪੰਜਾਬ ਦੀ ਸਰਕਾਰ ਉੱਤੇ ਨਿਸ਼ਾਨੇ ਸਾਧੇ ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਨਾ ਕੀਤੀ ਤਾਂ ਮਜਬੂਰਨ ਉਨ੍ਹਾਂ ਨੂੰ ਚੰਡੀਗਡ਼੍ਹ ਘੇਰਨਾ ਪਵੇਗਾ। ਇਸ ਮੌਕੇ ਤੇ ਕਿਸਾਨ ਆਗੂ ਜਗਤਾਰ ਸਿੰਘ  ਨੇ ਕੈਬਨਿਟ ਮੰਤਰੀ ਜਿੰਪਾ ਦੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਜਿੰਪਾ ਚੋਣ ਤੋਂ ਪਹਿਲਾਂ ਤਾਂ ਕਿਸਾਨਾਂ ਦੇ ਧਰਨਿਆਂ ਵਿੱਚ ਆ ਕੇ ਬੈਠਦਾ ਸੀ ਪਰ ਸੱਤਾ ਮਿਲਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਤੀਸਰੀ ਵਾਰ ਮੰਗ ਪੱਤਰ ਲੈਣ ਨਹੀਂ ਆਇਆ।

ਕਿਸਾਨਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਕੈਬਨਿਟ ਮੰਤਰੀ ਜਿੰਪਾ ਜੇਕਰ ਸਾਡੀਆਂ ਮੰਗਾਂ ਨਹੀਂ ਮੰਨਣਗੇ ਤਾਂ ਅਸੀਂ ਆਉਣ ਵਾਲੇ ਦਿਨਾਂ ਵਿਚ ਕੋਠੀ ਦਾ ਘਿਰਾਓ ਕਰਾਂਗੇ।

ਇਹ ਵੀ ਪੜ੍ਹੋ:ਜੰਗਲਾਤ ਘੁਟਾਲਾ: ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

-PTC News

  • Share