Advertisment

ਕਿਸਾਨਾਂ ਵੱਲੋਂ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਵਿਚ ਧਰਨਾ ਦੇਣ ਨੇ ਮੂੰਗੀ ਦੀ ਫਸਲ ਦੀ ਐਮਐਸਪੀ ’ਤੇ ਖਰੀਦ ਦੇ ਖੋਖਲੇ ਦਾਅਵੇ ਬੇਨਕਾਬ ਕੀਤੇ: ਅਕਾਲੀ ਦਲ

author-image
ਜਸਮੀਤ ਸਿੰਘ
Updated On
New Update
ਕਿਸਾਨਾਂ ਵੱਲੋਂ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਵਿਚ ਧਰਨਾ ਦੇਣ ਨੇ ਮੂੰਗੀ ਦੀ ਫਸਲ ਦੀ ਐਮਐਸਪੀ ’ਤੇ ਖਰੀਦ ਦੇ ਖੋਖਲੇ ਦਾਅਵੇ ਬੇਨਕਾਬ ਕੀਤੇ: ਅਕਾਲੀ ਦਲ
Advertisment
ਚੰਡੀਗੜ੍ਹ, 13 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿਚ ਧਰਨਾ ਦੇ ਕੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਵਿਚ ਮੂੰਗੀ ਦੀ ਫਸਲ ਐਮਐਸਪੀ ’ਤੇ ਖਰੀਦਣ ਦੇ ਦਾਅਵੇ ਲੀਰੋ ਲੀਰ ਕਰ ਦਿੱਤੇ ਹਨ।
Advertisment
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਪ੍ਰਬੰਧਕੀ ਫੇਰਬਦਲ, ਮੁੜ ਕੀਤੇ ਗਏ ਅਧਿਕਾਰੀਆਂ ਦੇ ਤਾਬਲਦੇ publive-image ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਮੁੱਖ ਮੰਤਰੀ ਦੇ ਭਰੋਸੇ ’ਤੇ ਮੂੰਗੀ ਦੀ ਫਸਲ ਦੀ ਕਾਸ਼ਤ ਕੀਤੀ ਸੀ, ਉਹ ਧੋਖੇ ਦਾ ਸ਼ਿਕਾਰ ਹੋਏ ਮਹਿਸੂਸ ਕਰ ਰਹੇ ਸਨ ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਸਮੇਤ ਹੋਰ ਆਗੂਆਂ ਦੇ ਦਰਾਂ ਮੂਹਰੇ ਧਰਨੇ ਦੇਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਮੂੰਗੀ ਦੀ ਫਸਲ ਦੀ ਖਰੀਦ 7200 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਰੇਟ ’ਤੇ ਕੀਤੀ ਜਾਵੇਗੀ ਜਦੋਂ ਕਿ ਕਿਸਾਨਾਂ ਨੁੰ ਆਪਣੀ ਜਿਣਸ 5000 ਰੁਪਏ ਪ੍ਰਤੀ ਕੁਇੰਟਲ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਕਿਸਾਨ ਇਸ ਗੱਲੋਂ ਹੈਰਾਨੀ ਵਿਚ ਹਨ ਕਿ ਉਹਨਾਂ ਨੇ ਨਵੇਂ ਚੁਣੇ ਮੁੱਖ ਮੰਤਰੀ ਦੇ ਖੋਖੇਲੇ ਵਾਅਦਿਆਂ ’ਤੇ ਇਤਬਾਰ ਕੀਤਾ ਤੇ ਆਪਣੀ ਜਿਣਸ ਐਮਐਸਪੀ ਅਨੁਸਾਰ ਤੇਜ਼ ਰਫਤਾਰ ਖਰੀਦ ਵਾਸਤੇ ਮੰਡੀ ਵਿਚ ਲਿਆਂਦੀ। publive-image ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮੂੰਗੀ ਦੀ ਐਮਐਸਪੀ ਅਨੁਸਾਰ ਖਰੀਦ ਕਰਨ ਲਈ ਕੀਤੇ ਦਾਅਵਿਆਂ 'ਤੇ ਜਾਰੀ ਕੀਤੇ ਇਸ਼ਤਿਹਾਰ ਤੇ ਬਿਆਨ ਖੋਖਲੇ ਸਨ ਤੇ ਮੂੰਗੀ ਦੀ ਫਸਲ ਦੀ ਐਮਐਸਪੀ ਅਨੁਸਾਰ ਖਰੀਦ ਆਨੇ ਬਹਾਨੇ ਟਾਲੀ ਜਾ ਰਹੀ ਹੈ। ਮਲੂਕਾ ਤੇ ਡਾ. ਚੀਮਾ ਨੇ ਕਿਹਾ ਕਿ ਬਜਾਏ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ, ਆਮ ਆਦਮੀ ਸਰਕਾਰ ਨੂੰ ਕਿਸਾਨਾਂ ਦੀ ਜਿਣਸ ਦੀ ਖਰੀਦ ਲਈ ਯੰਤਰ ਵਿਧੀ ਉਲੀਕਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਅਜਿਹਾ ਤਰੀਕਾ ਨਹੀਂ ਦਿਸਦਾ ਤੇ ਸੂਬਾ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ’ਤੇ ਕੋਈ ਕੰਟਰੋਲ ਨਹੀਂ ਦਿਸਦਾ, ਉਦੋਂ ਕਿਸਾਨ ਮਹਿਸੂਸ ਕਰ ਰਹੇ ਹਨ ਕਿ ਮੰਡੀਆਂ ਵਿਚ ਉਹਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਤੁਰੰਤ ਮਾਮਲੇ ਵਿਚ ਦਖਲ ਦੇਣ ਤੇ ਮੂੰਗੀ ਦੀ ਫਸਲ ਦੀ ਐਮਐਸਪੀ ਅਨੁਸਾਰ ਖਰੀਦ ਯਕੀਨੀ ਬਣਾਉਣ। ਅਕਾਲੀ ਆਗੂਆਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨਾਂ ਅਤੇ ਹੋਰ ਲੋਕਾਂ ਨਾਲ ਵੱਡੇ ਵੱਡੇ ਦਾਅਵੇ ਕਰਨ ਦੀ ਥਾਂ ਕੋਈ ਵੀ ਐਲਾਨ ਕਰਨ ਤੋਂ ਪਹਿਲਾਂ ਪੂਰੀ ਤਿਆਰੀ ਕਰਿਆ ਕਰਨ ਕਿਉਂਕਿ ਅੱਜ ਤੱਕ ਉਹਨਾਂ ਦੇ ਕੀਤੇ ਐਲਾਨ ਝੂਠੇ ਸਾਬਤ ਹੋਏ ਹਨ। publive-imageਇਹ ਵੀ ਪੜ੍ਹੋ: ਵਿਜੀਲੈਂਸ ਦੀ ਗ੍ਰਿਫ਼ਤਾਰੀ ਤੋਂ ਬਚਨ ਲਈ ਭਾਰਤ ਭੂਸ਼ਣ ਆਸ਼ੂ ਨੇ ਖੜਕਾਇਆ ਅਦਾਲਤ ਦਾ ਬੂਹਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨਾਂ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਜਾਮਾ ਪਹਿਨਾਉਣ ਵਾਸਤੇ ਕੱਖ ਨਹੀਂ ਕੀਤਾ ਗਿਆ। publive-image -PTC News-
shiromani-akali-dal bhagwant-mann punjabi-news sad farmers msp moong-farming
Advertisment

Stay updated with the latest news headlines.

Follow us:
Advertisment