ਮਾਲਵਾ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਪਰਿਵਾਰ ਸਣੇ ਧਰਨਾ

By Ravinder Singh -- September 14, 2022 6:55 pm -- Updated:September 14, 2022 6:58 pm

ਬਠਿੰਡਾ : ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਵੱਲੋਂ ਤਨਖ਼ਾਹ ਨਾ ਮਿਲਣ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਦੇ ਕਾਰਜਕਾਰੀ ਇੰਜੀਨੀਅਰਾਂ ਮੰਡਲ ਨੰ. 2 ਤੇ 3 ਦੇ ਦਫ਼ਤਰਾਂ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਬੱਚੇ ਵੀ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਬੱਚਿਆਂ ਸਣੇ ਧਰਨਾਆਗੂਆਂ ਨੇ ਦੱਸਿਆ ਕਿ ਜਲ ਸਪਲਾਈ ਕਾਰਜਕਾਰੀ ਇੰਜੀਨੀਅਰਾਂ ਵੱਲੋਂ ਕੱਚੇ ਕਾਮਿਆਂ ਦੀਆਂ ਤਨਖ਼ਾਹਾਂ ਦੇ ਫੰਡ ਦੀ ਡਿਮਾਂਡ ਸਮੇਂ ਸਿਰ ਨਹੀਂ ਭੇਜੀ ਜਾਂਦੀ ਜਿਸ ਕਾਰਨ ਕੱਚੇ ਕਾਮਿਆਂ ਦਾ ਤਨਖਾਹਾਂ ਤੋਂ ਵਗੈਰ ਤੀਜਾ ਮਹੀਨਾ ਵੀ ਲੰਘਣ ਜਾ ਰਿਹਾ ਹੈ। ਦੂਜੇ ਪਾਸੇ ਆਗੂ ਨੇ ਦੱਸਿਆ ਕਿ ਠੇਕੇਦਾਰਾਂ ਤੇ ਕੰਪਨੀਆਂ ਦੇ ਬਿੱਲਾਂ ਦੇ ਫੰਡ ਇਕ ਦਿਨ ਵੀ ਲੇਟ ਨਹੀਂ ਕੀਤੇ ਜਾਂਦੇ। ਪਰ ਕੱਚੇ ਕੰਟਰੈਕਟ ਵਰਕਰਾਂ ਦੇ ਬਿੱਲ ਹਮੇਸ਼ਾ ਲੇਟ ਕੀਤੇ ਜਾਂਦੇ ਹਨ। ਇਸ ਦੇ ਰੋਸ ਵਜੋਂ ਜਥੇਬੰਦੀ ਨੇ ਬੱਚਿਆਂ ਤੇ ਪਰਿਵਾਰ ਸਮੇਤ ਰੋਸ ਧਰਨਾ ਦੇ ਕੇ ਕਾਰਜਕਾਰੀ ਇੰਜੀਨੀਅਰਾਂ ਦਾ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜਿੰਨਾ ਸ਼ਮਾਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਇਹ ਧਰਨਾ ਲਗਾਤਾਰ ਦਿਨ ਰਾਤ ਜਾਰੀ ਰਹੇਗਾ ਤੇ ਅੱਗੇ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।

ਇਹ ਵੀ ਪੜ੍ਹੋ : ਜੇਲ੍ਹ ਮੰਤਰੀ ਦੇ ਜੇਲ੍ਹਾਂ ਨੂੰ ਮੋਬਾਇਲ ਫੋਨ ਮੁਕਤ ਕਰਨ ਦੇ ਦਾਅਵੇ ਖੋਖਲੇ - ਮਾਨਿਕ ਗੋਇਲ

ਜ਼ਿਲ੍ਹਾ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਯੂਨੀਅਨ ਸੰਦੀਪ ਖਾਨ ਬਾਲਿਆਂਵਾਲੀ ਨੇ ਕਿਹਾ ਕਿ ਤਨਖ਼ਾਹਾਂ ਨਾ ਮਿਲਣ ਕਾਰਨ ਉਨ੍ਹਾਂ ਦਾ ਘਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋਇਆ ਹੈ। ਇਸ ਕਾਰਨ ਉਹ ਧਰਨਾ ਦੇਣ ਲਈ ਮਜਬੂਰ ਹੋਏ ਹਨ।

-PTC News

 

  • Share