
ਧੂਰੀ ‘ਚ ਨਿੱਜੀ ਸਕੂਲ ਬੱਸ-ਟੈਂਪੂ ਵਿਚਕਾਰ ਭਿਆਨਕ ਟੱਕਰ, 7 ਬੱਚੇ ਜ਼ਖਮੀ,ਧੂਰੀ: ਪੰਜਾਬ ਵਿੱਚ ਸੜਕ ਹਾਦਸਿਆਂ ਦਾ ਸਿਲਸਿਲਾ ਅਜੇ ਜਾਰੀ ਹੈ।ਦਿਨ ਬ ਦਿਨ ਹੋ ਰਹੇ ਸੜਕ ਹਾਦਸਿਆਂ ਵਿੱਚ ਹੁਣ ਤੱਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਧੂਰੀ ਤੋਂ ਸਾਹਮਣੇ ਆਇਆ ਹੈ।
ਜਿਥੇ ਇੱਕ ਸਕੂਲ ਬੱਸ ਅਤੇ ਟੈਂਪੂ ਦੇ ਵਿਚਕਾਰ ਭਿਆਨਕ ਟੱਕਰ ਹੋਣ ਦੀ ਸੂਚਨਾ ਮਿਲੀ ਹੈ। ਇਹ ਸੜਕ ਹਾਦਸਾ ਧੂਰੀ ਦੇ ਕੋਲ ਪਿੰਡ ਦੌਲਤਪੁਰਾ ‘ਚ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ 7 ਬੱਚੇ ਜ਼ਖਮੀ ਹੋ ਗਏ ਹਨ।
ਇਸ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਉਹਨਾਂ ਨੇ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਨੇੜੇ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਜ਼ਖਮੀ ਬੱਚਿਆਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ ਅਤੇ ਪੁਲਿਸ ਆਪਣੀ ਬਣਦੀ ਕਾਰਵਾਈ ਕਰ ਰਹੀ ਹੈ।
—PTC News