Fri, Apr 26, 2024
Whatsapp

ਕੇਜਰੀਵਾਲ ਸਰਕਾਰ ਨੇ ਦਿੱਤੀ ਵੱਡੀ ਰਾਹਤ, ਤੇਲ ਦੀਆਂ ਕੀਮਤਾਂ 'ਚ ਕੀਤੀ ਕਟੌਤੀ

Written by  Shanker Badra -- July 30th 2020 05:14 PM
ਕੇਜਰੀਵਾਲ ਸਰਕਾਰ ਨੇ ਦਿੱਤੀ ਵੱਡੀ ਰਾਹਤ, ਤੇਲ ਦੀਆਂ ਕੀਮਤਾਂ 'ਚ ਕੀਤੀ ਕਟੌਤੀ

ਕੇਜਰੀਵਾਲ ਸਰਕਾਰ ਨੇ ਦਿੱਤੀ ਵੱਡੀ ਰਾਹਤ, ਤੇਲ ਦੀਆਂ ਕੀਮਤਾਂ 'ਚ ਕੀਤੀ ਕਟੌਤੀ

ਕੇਜਰੀਵਾਲ ਸਰਕਾਰ ਨੇ ਦਿੱਤੀ ਵੱਡੀ ਰਾਹਤ, ਤੇਲ ਦੀਆਂ ਕੀਮਤਾਂ 'ਚ ਕੀਤੀ ਕਟੌਤੀ:ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਕੇਜਰੀਵਾਲ ਸਰਕਾਰ ਨੇ ਰਾਜਧਾਨੀ ਵਿੱਚ ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਕਟੌਤੀ ਕਰਨ ਦਾ ਫ਼ੈਸਲਾ ਲਿਆ ਹੈ। [caption id="attachment_421475" align="aligncenter" width="300"] ਕੇਜਰੀਵਾਲ ਸਰਕਾਰ ਨੇ ਦਿੱਤੀ ਵੱਡੀ ਰਾਹਤ, ਤੇਲ ਦੀਆਂ ਕੀਮਤਾਂ 'ਚ ਕੀਤੀ ਕਟੌਤੀ[/caption] ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਡੀਜ਼ਲ 82 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਹੁਣ ਇਸ ਨੂੰ 30 ਫ਼ੀਸਦੀ ਤੋਂ ਘਟਾ ਕੇ 16 ਫ਼ੀਸਦੀ ਵੈਟ ਕਰ ਦਿੱਤਾ ਗਿਆ ਹੈ। ਇਸ ਨਾਲ ਡੀਜ਼ਲ ਦੀ ਕੀਮਤ ਵਿੱਚ ਹੁਣ 8 ਰੁਪਏ ਦੀ ਕਮੀ ਆਵੇਗੀ, ਜਿਸ ਤੋਂ ਬਾਅਦ ਹੁਣ ਡੀਜ਼ਲ 73.64 ਰੁਪਏ ਪ੍ਰਤੀ ਲੀਟਰ ਮਿਲੇਗਾ। [caption id="attachment_421476" align="aligncenter" width="300"] ਕੇਜਰੀਵਾਲ ਸਰਕਾਰ ਨੇ ਦਿੱਤੀ ਵੱਡੀ ਰਾਹਤ, ਤੇਲ ਦੀਆਂ ਕੀਮਤਾਂ 'ਚ ਕੀਤੀ ਕਟੌਤੀ[/caption] ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਹੁਣ ਲੋਕ ਕੰਮ 'ਤੇ ਪਰਤ ਰਹੇ ਹਨ ਅਤੇ ਕੋਰੋਨਾ ਦੇ ਕੇਸ ਵੀ ਘਟਦੇ ਜਾ ਰਹੇ ਹਨ।ਕੇਜਰੀਵਾਲ ਨੇ ਕਿਹਾ ਕਿ ਕਾਰੋਬਾਰੀਆਂ ਅਤੇ ਫੈਕਟਰੀ ਵਾਲਿਆਂ ਨੇ ਉਨ੍ਹਾਂ ਨੂੰ ਇਸ ਗੱਲ ਦੀ ਅਪੀਲ ਕੀਤੀ ਸੀ, ਜਿਸ ਕਰਕੇ ਸਰਕਾਰ ਵੱਲੋਂ ਹੁਣ ਇਹ ਰਾਹਤ ਦਿੱਤੀ ਜਾ ਰਹੀ ਹੈ ਤਾਂ ਜੋ ਦਿੱਲੀ ਵਿੱਚ ਕੰਮ ਸ਼ੁਰੂ ਹੋ ਸਕੇ। [caption id="attachment_421473" align="aligncenter" width="300"] ਕੇਜਰੀਵਾਲ ਸਰਕਾਰ ਨੇ ਦਿੱਤੀ ਵੱਡੀ ਰਾਹਤ, ਤੇਲ ਦੀਆਂ ਕੀਮਤਾਂ 'ਚ ਕੀਤੀ ਕਟੌਤੀ[/caption] ਦੱਸ ਦੇਈਏ ਕਿ ਕੋਰੋਨਾ ਸੰਕਟ ਅਤੇ ਲਾਕਡਾਊਨ ਦੌਰਾਨ ਦੇਸ਼ ਵਿੱਚ ਕਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਸੀ। ਇਸ ਦੌਰਾਨ ਦਿੱਲੀ ਵਿੱਚ ਡੀਜ਼ਲ ਨੇ ਪਹਿਲੀ ਵਾਰ 80 ਰੁਪਏ ਦਾ ਅੰਕੜਾ ਪਾਰ ਕਰ ਲਿਆ ਸੀ, ਜਿਸ 'ਤੇ ਕਾਫ਼ੀ ਵਿਵਾਦ ਵੀ ਹੋਇਆ ਸੀ। ਹਾਲਾਂਕਿ, ਕੇਂਦਰ ਵੱਲੋਂ ਕਿਹਾ ਗਿਆ ਸੀ ਕਿ ਦਿੱਲੀ ਵਿੱਚ ਵੈਟ ਬਹੁਤ ਜ਼ਿਆਦਾ ਹੈ, ਇਸ ਲਈ ਕੀਮਤਾਂ ਵਧ ਰਹੀਆਂ ਹਨ। -PTCNews


Top News view more...

Latest News view more...