Advertisment

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 19ਵੇਂ ਦਿਨ ਵਾਧਾ, ਡੀਜ਼ਲ 80 ਤੋਂ ਪਾਰ

author-image
Shanker Badra
Updated On
New Update
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 19ਵੇਂ ਦਿਨ ਵਾਧਾ, ਡੀਜ਼ਲ 80 ਤੋਂ ਪਾਰ
Advertisment
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 19ਵੇਂ ਦਿਨ ਵਾਧਾ, ਡੀਜ਼ਲ 80 ਤੋਂ ਪਾਰ:ਨਵੀਂ ਦਿੱਲੀ : ਕੋਰੋਨਾ ਦੇ ਮੀਟਰ ਦੀ ਰਫ਼ਤਾਰ ਵਾਂਗ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੂਹਣ ਲੱਗੀਆਂ ਹਨ। ਜਿਸ ਨੇ ਦੇਸ਼ ਦੀ ਜਨਤਾ ਦੀਆਂ ਮੁਸੀਬਤਾਂ ਵਧਾ ਦਿੱਤੀਆਂ ਹਨ। ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਨਰਮੀ ਦੇ ਬਾਵਜੂਦ ਘਰੇਲੂ ਬਾਜ਼ਾਰ ਵਿਚ ਅੱਜ 19ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਦਿੱਲੀ 'ਚ ਪੈਟਰੋਲ ਦੀ ਕੀਮਤ 16 ਪੈਸੇ ਦੇ ਵਾਧੇ ਨਾਲ 79.92 ਪ੍ਰਤੀ ਲੀਟਰ ਅਤੇ ਡੀਜ਼ਲ 14 ਪੈਸੇ ਦੇ ਵਾਧੇ ਨਾਲ 80 ਤੋਂ ਪਾਰ ਚਲੀ ਗਈ। publive-image ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਡੀਜ਼ਲ ਦੀ ਕੀਮਤ 80 ਰੁਪਏ ਤੋਂ ਪਾਰ ਪਹੁੰਚ ਗਈ ਹੈ। ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਡੀਜ਼ਲ 80 ਰੁਪਏ ਤੋਂ ਜ਼ਿਆਦਾ ਵੱਧ ਗਈ ਹੈ। ਦਿੱਲੀ ਵਿੱਚ ਡੀਜ਼ਲ ਦੀ ਕੀਮਤ ਵਿੱਚ 14 ਪੈਸੇ ਦੇ ਵਾਧੇ ਨਾਲ ਹੁਣ ਨਵੀਂ ਕੀਮਤ 80.02 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਵਿਚ ਵੀ 16 ਪੈਸੇ ਦਾ ਵਾਧਾ ਹੋਇਆ ਹੈ। ਇਨ੍ਹਾਂ 19 ਦਿਨਾਂ ਵਿਚ ਪੈਟਰੋਲ 8.66 ਰੁਪਏ ਅਤੇ ਡੀਜ਼ਲ 10.62 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। Diesel price crosses Rs 80 mark in Delhi, Petrol at Rs 79.92/litre ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 19ਵੇਂ ਦਿਨ ਵਾਧਾ, ਡੀਜ਼ਲ 80 ਤੋਂ ਪਾਰ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਚੇਅਰਮੈਨ ਸੰਜੀਵ ਸਿੰਘ ਦਾ ਕਹਿਣਾ ਹੈ ਕਿ ਦਿੱਲੀ ਵਿਚ ਡੀਜ਼ਲ ਦੀ ਕੀਮਤ ਵਿਚ ਵਾਧੇ ਦੇ ਕਾਰਨ ਦਿੱਲੀ ਸਰਕਾਰ ਵੱਲੋਂ ਵਧਾਇਆ ਗਿਆ ਵੈਟ ਹੈ। ਉਹਨਾਂ ਕਿਹਾ ਕਿ ਹੋਰਨਾਂ ਸ਼ਹਿਰਾਂ ਵੈਟ ਘੱਟ ਹੋਣ ਕਾਰਨ ਡੀਜ਼ਲ ਦੀ ਕੀਮਤ ਘੱਟ ਹੈ। ਦਿੱਲੀ ਸਰਕਾਰ ਨੇ ਪੈਟਰੋਲ 'ਤੇ ਵੈਟ 27 ਤੋਂ ਵਧਾ ਕੇ 30 ਪ੍ਰਤੀਸ਼ਤ ਤੇ ਡੀਜ਼ਲ 'ਤੇ 16.75 ਤੋਂ ਵਧਾ ਕੇ 30 ਪ੍ਰਤੀਸ਼ਤ ਕਰ ਦਿੱਤਾ ਹੈ। ਇਹ ਫੈਸਲਾ 5 ਮਈ ਨੂੰ ਕੀਤਾ ਗਿਆ ਸੀ। publive-image ਦੱਸ ਦੇਈਏ ਕਿ ਇਸ ਤੋਂ ਇੱਕ ਦਿਨ ਪਹਿਲਾਂ ਰਾਜਧਾਨੀ ਦਿੱਲੀ 'ਚ ਇਤਿਹਾਸ ਵਿਚ ਪਹਿਲੀ ਵਾਰ ਡੀਜ਼ਲ ਦੀ ਕੀਮਤ ਪੈਟਰੋਲ ਦੀ ਕੀਮਤ ਤੋਂ ਜ਼ਿਆਦਾ ਹੋ ਗਈ ਸੀ ,ਜੋ ਅਜੇ ਵੀ ਬਰਕਰਾਰ ਹੈ। 24 ਜੂਨ ਨੂੰ ਪੈਟਰੋਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ ਪਰ ਡੀਜ਼ਲ ਦੀ ਕੀਮਤ ਵਿਚ 48 ਪੈਸੇ ਦਾ ਵਾਧਾ ਹੋਇਆ ਸੀ। ਜਿਸ ਤੋਂ ਬਾਅਦ ਦਿੱਲੀ 'ਚ ਪੈਟਰੋਲ 79.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 79.88 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਸੀ। -PTCNews-
petrol-price diesel-price-in-india
Advertisment

Stay updated with the latest news headlines.

Follow us:
Advertisment