Fri, Apr 26, 2024
Whatsapp

ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਨੂੰ ਸਦਮਾ, ਛੋਟੇ ਭਰਾ ਅਸਲਮ ਖ਼ਾਨ ਦਾ ਦਿਹਾਂਤ, ਦੂਜੇ ਭਰਾ ਦਾ ਚੱਲ ਰਿਹਾ ਇਲਾਜ

Written by  PTC NEWS -- August 21st 2020 04:36 PM -- Updated: August 21st 2020 05:38 PM
ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਨੂੰ ਸਦਮਾ, ਛੋਟੇ ਭਰਾ ਅਸਲਮ ਖ਼ਾਨ ਦਾ ਦਿਹਾਂਤ, ਦੂਜੇ ਭਰਾ ਦਾ ਚੱਲ ਰਿਹਾ ਇਲਾਜ

ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਨੂੰ ਸਦਮਾ, ਛੋਟੇ ਭਰਾ ਅਸਲਮ ਖ਼ਾਨ ਦਾ ਦਿਹਾਂਤ, ਦੂਜੇ ਭਰਾ ਦਾ ਚੱਲ ਰਿਹਾ ਇਲਾਜ

ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਸਲਮ ਖ਼ਾਨ (88) ਦਾ ਸ਼ੁੱਕਰਵਾਰ ਸਵੇਰੇ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਬਿਮਾਰੀ ਸੀ ਅਤੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਵ ਆਈ ਸੀ। ਮਿਲੀ ਜਾਣਕਾਰੀ ਅਨੁਸਾਰ ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਸਲਮ ਖ਼ਾਨ ਕੋਰੋਨਾ ਪੀੜਤ ਪਾਏ ਗਏ ਸਨ। ਉਨ੍ਹਾਂ ਦਾ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੇ ਭਰਾ ਦੀ ਮੌਤ ਤੋਂ ਬਾਅਦ ਦਿਲੀਪ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਹੈ। ਦੱਸ ਦੇਈਏ ਕਿ ਦਿਲੀਪ ਕੁਮਾਰ ਦੇ ਦੋਵੇਂ ਭਰਾਵਾਂ ਅਹਿਸਾਨ ਖਾਨ ਅਤੇ ਅਸਲਮ ਖ਼ਾਨ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ 16 ਅਗਸਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਥੇ ਦੋਵਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਜਿੱਥੇ ਅਸਲਮ ਖ਼ਾਨ ਨੂੰ ਹਸਪਤਾਲ ਵਿਚ ਆਈ.ਸੀ.ਯੂ. ਵਿਚ ਰੱਖਿਆ ਗਿਆ ਸੀ। ਅਸਲਮ ਖ਼ਾਨ ਦੀ ਸ਼ੁੱਕਰਵਾਰ ਸਵੇਰੇ ਲੀਲਾਵਤੀ ਹਸਪਤਾਲ ਵਿੱਚ ਮੌਤ ਹੋ ਗਈ ,ਜਦੋਂਕਿ ਅਹਿਸਾਨ ਖਾਨ ਅਜੇ ਵੀ ਲੀਲਾਵਤੀ ਹਸਪਤਾਲ ਵਿੱਚ ਦਾਖਲ ਹੈ। ਉਨ੍ਹਾਂ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਡਾਕਟਰ ਅਨੁਸਾਰ ਉਨ੍ਹਾਂ ਦੇ ਸਰੀਰ ‘ਚ ਪਹਿਲਾਂ ਹੀ ਆਕਸੀਜਨ ਦੀ ਘਾਟ ਹੈ, ਜਿਸ ਕਾਰਨ ਉਨ੍ਹਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਆ ਰਹੀ ਹੈ।


  • Tags

Top News view more...

Latest News view more...