Thu, Apr 25, 2024
Whatsapp

ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖ਼ਾਨਦਾ ਕੋਰੋਨਾ ਨਾਲ ਹੋਇਆ ਦਿਹਾਂਤ

Written by  Shanker Badra -- September 03rd 2020 11:04 AM
ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖ਼ਾਨਦਾ ਕੋਰੋਨਾ ਨਾਲ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖ਼ਾਨਦਾ ਕੋਰੋਨਾ ਨਾਲ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖ਼ਾਨਦਾ ਕੋਰੋਨਾ ਨਾਲ ਹੋਇਆ ਦਿਹਾਂਤ:ਮੁੰਬਈ  :  ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਸਾਲ 2020 ਬਾਲੀਵੁੱਡ ਲਈ ਕਾਫੀ ਗ਼ਮਗੀਨ ਭਰਿਆ ਰਿਹਾ ਹੈ। ਇੱਕ ਤੋਂ ਬਾਅਦ ਇੱਕ ਬਾਲੀਵੁੱਡ ਕਲਾਕਾਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਰਹੇ ਹਨ। ਬਾਲੀਵੁੱਡ ਐਕਟਰ ਦਿਲੀਪ ਕੁਮਾਰ ਦੇ ਇਕ ਹੋਰ ਛੋਟੇ ਭਰਾ ਦਾ ਕੋਰੋਨਾ ਵਾਇਰਸ ਦੇ ਚੱਲਦੇ ਦੇਹਾਂਤ ਹੋ ਗਿਆ ਹੈ। [caption id="attachment_428115" align="aligncenter" width="300"] ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖ਼ਾਨਦਾ ਕੋਰੋਨਾ ਨਾਲ ਹੋਇਆ ਦਿਹਾਂਤ[/caption] ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖ਼ਾਨ ਦਾ ਮੁੰਬਈ ਦੇ ਲੀਲਾਵਤੀ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹਨਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਉਹਨਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਅਦਾਕਾਰ ਦੇ ਭਰਾ ਦੀ ਉਮਰ 90 ਸਾਲ ਸੀ। ਬੀਤੇ ਕਾਫੀ ਸਮੇਂ ਤੋਂ ਦਿਲੀਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖ਼ਾਨ ਕੋਰੋਨਾ ਵਾਇਰਸ ਮਹਾਮਾਰੀ ਨਾਲ ਜੂਝ ਰਹੇ ਸਨ। [caption id="attachment_428111" align="aligncenter" width="300"] ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖ਼ਾਨਦਾ ਕੋਰੋਨਾ ਨਾਲ ਹੋਇਆ ਦਿਹਾਂਤ[/caption] ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਸਾਰੇ ਬੇਹੱਦ ਦੁਖੀ ਹਨ। ਦਿਲੀਪ ਕੁਮਾਰ ਦੇ ਛੋਟੇ ਭਰਾਅਹਿਸਾਨ ਖ਼ਾਨ 90 ਸਾਲ ਦੀ ਉਮਰ 'ਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਅਹਿਸਾਨ ਖ਼ਾਨ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਨ। ਇਸ ਤੋਂ ਇਲਾਵਾ ਹਸਪਤਾਲ 'ਚ ਉਨ੍ਹਾਂ ਦਾ ਦਿਲ ਦੀਆਂ ਬਿਮਾਰੀਆਂ, Hypertension ਤੇ Alzheimer's ਜਿਹੀਆਂ ਬਿਮਾਰੀਆਂ ਦਾ ਵੀ ਇਲਾਜ਼ ਚੱਲ ਰਿਹਾ ਸੀ। ਉਨ੍ਹਾਂ ਦੇ ਦਿਹਾਂਤ ਨਾਲ ਪਰਿਵਾਰ ਸੋਗ 'ਚ ਹੈ। ਦੱਸ ਦੇਈਏ ਕਿ 12 ਦਿਨ 'ਚ ਦਿਲੀਪ ਕੁਮਾਰ ਦੇ ਪਰਿਵਾਰ 'ਚ ਇਹ ਦੂਜੀ ਮੌਤ ਹੈ। ਇਸ ਤੋਂ ਪਹਿਲਾਂ ਦਿਲੀਪ ਕੁਮਾਰ ਦੇ ਸਭ ਤੋਂ ਛੋਟੇ ਭਰਾ ਅਸਲਮ ਖ਼ਾਨ ਦੀ 21 ਅਗਸਤ ਨੂੰ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। ਇਕ ਤੋਂ ਬਾਅਦ ਇਕ ਪਰਿਵਾਰ ਦੇ ਮੈਂਬਰ ਦੇ ਦਿਹਾਂਤ ਨੇ ਘਰਵਾਲਿਆਂ ਨੂੰ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਹੈ। ਅਲਸਮ ਖ਼ਾਨ ਦਾ ਦਿਹਾਂਤ ਵੀ ਕੋਰੋਨਾ ਵਾਇਰਸ ਕਾਰਨ ਹੋਇਆ ਸੀ। -PTCNews


Top News view more...

Latest News view more...