ਪੰਜਾਬੀ ਮਸ਼ਹੂਰ ਗਾਇਕ ਤੇ ਪਾਲੀਵੁੱਡ ਐਕਟਰ ਦਿਲਜੀਤ ਦੋਸਾਂਝ ਨੂੰ 'ਦਾਦਾ ਸਾਹਿਬ ਫਾਲਕੇ' ਨਾਲ ਕੀਤਾ ਸਨਮਾਨਿਤ
ਪੰਜਾਬੀ ਮਸ਼ਹੂਰ ਗਾਇਕ ਤੇ ਪਾਲੀਵੁੱਡ ਐਕਟਰ ਦਿਲਜੀਤ ਦੋਸਾਂਝ ਨੂੰ 'ਦਾਦਾ ਸਾਹਿਬ ਫਾਲਕੇ' ਨਾਲ ਕੀਤਾ ਸਨਮਾਨਿਤ:ਪਾਲੀਵੁੱਡ ਸੁਪਰ ਸਟਾਰ ਅਤੇ ਗਾਇਕ ਦਿਲਜੀਤ ਦੋਸਾਂਝ ਨੇ ਆਪਣੀ ਅਦਾਕਾਰੀ ਰਾਹੀਂ ਲੋਕਾਂ ਦੇ ਦਿਲ ‘ਚ ਥਾਂ ਬਣਾਈ ਹੈ।ਦਿਲਜੀਤ ਦੋਸਾਂਝ ਨੂੰ 'Most Prestigious' 'ਚ 'ਦਾਦਾ ਸਾਹਿਬ ਫਾਲਕੇ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਦਿਲਜੀਤ ਦੋਸਾਂਝ ਕਾਫੀ ਖੁਸ਼ ਨਜ਼ਰ ਆ ਰਿਹਾ ਸੀ।ਦਿਲਜੀਤ ਦੋਸਾਂਝ ਨੇ ਆਪਣੇ ਫੇਸਬੁੱਕ ਪੇਜ ਤੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਨੇ ਬਾਲੀਵੁੱਡ ਇੰਡਸਟਰੀ 'ਚ 'ਉੜਤਾ ਪੰਜਾਬ' ਰਾਹੀਂ ਕਦਮ ਰੱਖਿਆ ਸੀ।ਇਸ ਫਿਲਮ 'ਚ ਦਿਲਜੀਤ ਦੀ ਅਦਾਕਾਰੀ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਗਿਆ।ਅੱਜਕੱਲ ਦਿਲਜੀਤ ਦੋਸਾਂਝ ਪਾਲੀਵੁੱਡ ਤੇ ਬਾਲੀਵੁੱਡ ਇੰਡਸਟਰੀ 'ਚ ਬੇਹੱਦ ਛਾਇਆ ਹੋਇਆ ਹੈ।ਦੱਸ ਦੇਈਏ ਕਿ ਹਾਲ ਹੀ ਦਿਲਜੀਤ ਦੋਸਾਂਝ ਦੇ ਰਿਲੀਜ਼ ਹੋਏ ਦੋ ਗੀਤ 'ਹਾਈ ਐਂਡ ਗੱਡੀਆਂ' ਤੇ 'ਰਾਤ ਗੇੜੀ' ਨੂੰ ਲੋਕਾਂ ਨੇ ਖੂਬ ਪਸੰਦ ਕੀਤਾ।
-PTCNews