Tue, Apr 23, 2024
Whatsapp

ਦੀਨਾਨਗਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

Written by  Shanker Badra -- April 04th 2019 09:54 PM
ਦੀਨਾਨਗਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਦੀਨਾਨਗਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਦੀਨਾਨਗਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ:ਗੁਰਦਾਸਪੁਰ : ਥਾਣਾ ਦੀਨਾਨਗਰ ਦੀ ਪੁਲਿਸ ਨੇ 250 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਏ.ਐੱਸ.ਆਈ. ਹੀਰਾ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ।ਇਸੇ ਦੌਰਾਨ ਸਕੂਟਰ 'ਤੇ ਆ ਰਹੇ ਇੱਕ ਵਿਅਕਤੀ ਨੂੰ ਰੋਕਿਆ ਤਾਂ ਤਲਾਸ਼ੀ ਦੌਰਾਨ 250 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ ਹਨ। [caption id="attachment_278654" align="aligncenter" width="300"]Dinanagar Police drug pills Including One person arrested ਦੀਨਾਨਗਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ[/caption] ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਵਿਸ਼ਾਲ ਦੱਤ ਵਾਸੀ ਸ਼ਿਵ ਨਗਰ ਕਲੋਨੀ ਦੀਨਾਨਗਰ ਵਜੋਂ ਹੋਈ ਹੈ। [caption id="attachment_278653" align="aligncenter" width="300"]Dinanagar Police drug pills Including One person arrested ਦੀਨਾਨਗਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ[/caption] ਇਸ ਦੌਰਾਨ ਪੁਲਿਸ ਨੇ ਦੱਸਿਆ ਹੈ ਕਿ ਦੋਸ਼ੀ ਤੋਂ ਪੁੱਛਗਿੱਛ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਉਸਨੇ ਇਹ ਗੋਲੀਆਂ ਜਸਬੀਰ ਸਿੰਘ ਵਾਸੀ ਅਵਾਂਖਾ ਤੋਂ ਲਈਆਂ ਸਨ।ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTCNews


Top News view more...

Latest News view more...