Tue, Dec 23, 2025
Whatsapp

ਕਰਜ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ, ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Reported by:  PTC News Desk  Edited by:  Jashan A -- July 17th 2019 12:12 PM
ਕਰਜ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ, ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਕਰਜ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ, ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਕਰਜ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ, ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ,ਦੀਨਾਨਗਰ: ਪੰਜਾਬ 'ਚ ਆਏ ਦਿਨ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਅੰਨਦਾਤਾ ਮੌਤ ਨੂੰ ਗਲੇ ਲਗਾ ਰਹੇ ਹਨ। ਹੁਣ ਤੱਕ ਕਈ ਕਿਸਾਨ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਦੀਨਾਨਗਰ ਦੇ ਕੋਹਲੀਆਂ ਤੋਂ ਸਾਹਮਣੇ ਆਇਆ ਹੈ, ਜਿਥੇ ਕਿਸਾਨ ਵਲੋਂ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਤਰਲੋਕ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕੋਹਲੀਆਂ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਹੋਰ ਪੜ੍ਹੋ:ਲਾੜੀ ਇੱਕ, ਲਾੜੇ 35, ਜਾਣੋ ਕੀ ਹੈ ਪੂਰਾ ਮਾਮਲਾ!  ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੇ ਸਿਰ 'ਤੇ ਬੈਂਕ ਤੇ ਆੜਤੀਆਂ ਦਾ 7 ਲੱਖ ਦੇ ਕਰੀਬ ਕਰਜ਼ਾ ਸੀ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਉਸ ਨੇ ਆਪਣੀ ਮੋਟਰ 'ਤੇ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...

PTC NETWORK
PTC NETWORK