Advertisment

ਕਰਜ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ, ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

author-image
Jashan A
Updated On
New Update
ਕਰਜ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ, ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Advertisment
ਕਰਜ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ, ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ,ਦੀਨਾਨਗਰ: ਪੰਜਾਬ 'ਚ ਆਏ ਦਿਨ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਅੰਨਦਾਤਾ ਮੌਤ ਨੂੰ ਗਲੇ ਲਗਾ ਰਹੇ ਹਨ। ਹੁਣ ਤੱਕ ਕਈ ਕਿਸਾਨ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਦੀਨਾਨਗਰ ਦੇ ਕੋਹਲੀਆਂ ਤੋਂ ਸਾਹਮਣੇ ਆਇਆ ਹੈ, ਜਿਥੇ ਕਿਸਾਨ ਵਲੋਂ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ। publive-imageਮ੍ਰਿਤਕ ਕਿਸਾਨ ਦੀ ਪਹਿਚਾਣ ਤਰਲੋਕ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕੋਹਲੀਆਂ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਹੋਰ ਪੜ੍ਹੋ:
Advertisment
ਲਾੜੀ ਇੱਕ, ਲਾੜੇ 35, ਜਾਣੋ ਕੀ ਹੈ ਪੂਰਾ ਮਾਮਲਾ!  publive-imageਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੇ ਸਿਰ 'ਤੇ ਬੈਂਕ ਤੇ ਆੜਤੀਆਂ ਦਾ 7 ਲੱਖ ਦੇ ਕਰੀਬ ਕਰਜ਼ਾ ਸੀ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। publive-imageਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਉਸ ਨੇ ਆਪਣੀ ਮੋਟਰ 'ਤੇ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News-
punjab-news latest-punjab-news farmer-suicide-news dinanagar-news latest-dinanagar-news dinanagar-news-in-punjabi
Advertisment

Stay updated with the latest news headlines.

Follow us:
Advertisment