ਪੰਜਾਬ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਬੰਦ ਦਿਨੇਸ਼ ਬੱਸੀ ਦੀ ਸਿਹਤ ਹੋਈ ਢਿੱਲੀ, ਜਾਂਚ ਲਈ ਲਿਆਂਦਾ ਗਿਆ ਹਸਪਤਾਲ

By Riya Bawa -- August 27, 2022 9:17 am -- Updated:August 27, 2022 9:22 am

ਅੰਮ੍ਰਿਤਸਰ: ਪਲਾਟ ਅਲਾਟਮੈਂਟ ਦੀ ਹੇਰਾਫੇਰੀ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਦੀ ਸ਼ੁੱਕਰਵਾਰ ਦੇਰ ਰਾਤ ਅਚਾਨਕ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਐਚ) ਲਿਆਂਦਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਛਾਤੀ ਵਿੱਚ ਦਰਦ ਸੀ ਅਤੇ ਬਲੱਡ ਪ੍ਰੈਸ਼ਰ ਵੀ ਹਾਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਨੂੰ ਹੀ ਬੱਸੀ ਦੇ ਕੁਝ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਰਿਪੋਰਟ ਦੇ ਆਧਾਰ 'ਤੇ ਅੱਜ ਇਹ ਤੈਅ ਕੀਤਾ ਜਾਵੇਗਾ ਕਿ ਉਹ ਹਸਪਤਾਲ 'ਚ ਹੀ ਰਹਿਣਗੇ ਜਾਂ ਫਿਰ ਜੇਲ੍ਹ ਭੇਜ ਦਿੱਤਾ ਜਾਵੇਗਾ। ਫਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ ਐਮਰਜੈਂਸੀ 'ਚ ਰੱਖਿਆ ਗਿਆ ਹੈ।

jail

ਇਹ ਵੀ ਪੜ੍ਹੋ: ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਡਾਇਮੰਡ ਲੀਗ ਜਿੱਤਣ ਵਾਲਾ ਬਣਿਆ ਪਹਿਲਾ ਭਾਰਤੀ

ਗੌਰਤਲਬ ਹੈ ਕਿ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਵਿਜੀਲੈਂਸ ਬਿਊਰੋ ਨੇ ਪਿਛਲੇ ਮਹੀਨੇ ਧੋਖਾਧੜੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਰਣਜੀਤ ਐਵੀਨਿਊ ਵਿੱਚ ਸਥਿਤ ਪਲਾਟ ਨੰਬਰ 204- ਡੀ ਨੂੰ ਬੱਸੀ ਨੇ ਆਪਣੇ ਕਾਰਜਕਾਲ ਦੌਰਾਨ ਕਿਸੇ ਹੋਰ ਦੇ ਨਾਂਅ ਕਰਵਾ ਦਿੱਤਾ ਸੀ। ਉਸ ਦੀ ਫਾਈਲ ਵੀ ਗੁੰਮ ਹੋ ਗਈ ਸੀ।

ਨਗਰ ਸੁਧਾਰ ਟਰੱਸਟ ਦਫ਼ਤਰ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੂਦਨ ਨੇ ਇਸ ਮਾਮਲੇ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ ਹੈ। ਵਿਜੀਲੈਂਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1.40 ਕਰੋੜ ਦਾ ਪਲਾਟ ਸਿਰਫ਼ 2.82 ਲੱਖ ਵਿੱਚ ਵੇਚਿਆ ਗਿਆ ਸੀ।

-PTC News

  • Share