ਸਹਿਣਸ਼ੀਲਤਾ ਖ਼ੋ ਰਹੇ ਲੋਕ, ਛੋਟੀ ਜਿਹੀ ਝੜਪ ਨੇ ਲਿਆ ਵੱਡਾ ਰੂਪ

By Jagroop Kaur - November 18, 2020 4:11 pm

ਗੁਰੂਹਰਸਹਾਏ : ਅੱਜ ਦੇ ਸਮੇਂ 'ਚ ਲੋਕਾਂ ਦੇ ਸਬਰ ਅਤੇ ਸਹਿਣਸ਼ੀਲਤਾ ਦੀ ਬਹੁਤ ਘਾਟ ਹੈ , ਇਸੇ ਤਰ੍ਹਾਂ ਦਾ ਮਾਮਲਾ ਗੁਰੂਹਰਸਹਾਏ 'ਚ ਸਾਹਮਣੇ ਆਇਆ ਹੈ ਜਿਥੇ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ, ਜਿਸ 'ਚ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਕਤਸਰ ਰੋਡ 'ਤੇ ਸਥਿਤ ਇਕ ਜੂਸ ਬਾਰ 'ਚ ਦੋ ਵਿਅਕਤੀ ਜੂਸ ਪੀ ਕੇ ਬਾਹਰ ਨਿਕਲੇ ਤਾਂ ਦੁਕਾਨ ਦੇ ਬਾਹਰ ਖੜ੍ਹੇ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ 'ਚ ਝਗੜਾ ਹੋ ਗਿਆ।

Dispute in Two Group

ਲੜਾਈ ਝਗੜੇ ਦੌਰਾਨ ਇਕ ਵਿਅਕਤੀ ਦੇ ਗੰਭੀਰ ਸੱਟਾਂ ਵੱਜੀਆਂ ਤੇ ਉਹ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੇ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੇ ਉਸ ਨੂੰ ਜ਼ਖਮੀ ਕੀਤਾ ਹੈ, ਉਨ੍ਹਾਂ ਕੋਲ ਪਿਸਤੌਲ ਅਤੇ ਹੋਰ ਕਈ ਤੇਜ਼ਧਾਰ ਹਥਿਆਰ ਵੀ ਸਨ, ਜੋ ਕਿ ਮੌਕੇ ਤੋਂ ਫ਼ਰਾਰ ਹੋ ਗਏ। ਉੱਧਰ ਮੌਕੇ 'ਤੇ ਪਹੁੰਚੇ ASI ਮਲਕੀਤ ਸ਼ਰਮਾ ਵਲੋਂ ਦੁਕਾਨਾਂ ਦੇ ਬਾਹਰ CCTV ਕੈਮਰਿਆਂ ਦੀ ਫੁਟੇਜ ਖੰਘਾਲ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਹਮਲੇ ਦੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਸਕੇ।

adv-img
adv-img