Sun, Dec 15, 2024
Whatsapp

ਗੁਟਕਾ ਸਾਹਿਬ ਦੀ ਬੇਅਦਬੀ ਹੋਈ, ਪੁਲਿਸ ਵੱਲੋਂ ਕਾਰਵਾਈ ਸ਼ੁਰੂ

Reported by:  PTC News Desk  Edited by:  Ravinder Singh -- April 03rd 2022 11:58 AM
ਗੁਟਕਾ ਸਾਹਿਬ ਦੀ ਬੇਅਦਬੀ ਹੋਈ, ਪੁਲਿਸ ਵੱਲੋਂ ਕਾਰਵਾਈ ਸ਼ੁਰੂ

ਗੁਟਕਾ ਸਾਹਿਬ ਦੀ ਬੇਅਦਬੀ ਹੋਈ, ਪੁਲਿਸ ਵੱਲੋਂ ਕਾਰਵਾਈ ਸ਼ੁਰੂ

ਲੁਧਿਆਣਾ : ਲੁਧਿਆਣਾ ਸ਼ਹਿਰ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ। ਇਸ ਘਟਨਾ ਨਾਲ ਇੱਕ ਵਾਰ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ। ਨਿਊ ਮਾਧੋਪੁਰੀ ਇਲਾਕੇ ਵਿੱਚ ਕਿਸੇ ਅਣਪਛਾਤੇ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੜਕ ਉਤੇ ਸੁੱਟ ਦਿੱਤੀ। ਇਸ ਤੋਂ ਬਾਅਦ ਇਲਾਕੇ ਦੇ ਲੋਕ ਇਕੱਠੇ ਹੋ ਗਏ। ਗੁਟਕਾ ਸਾਹਿਬ ਦੀ ਬੇਅਦਬੀ ਹੋਈ, ਪੁਲਿਸ ਵੱਲੋਂ ਕਾਰਵਾਈ ਸ਼ੁਰੂਸੂਚਨਾ ਮਿਲਣ ਪਿੱਛੋਂ ਥਾਣਾ ਦਰੇਸੀ ਦੀ ਪੁਲਿਸ ਮੌਕੇ ਉਤੇ ਪੁੱਜ ਗਈ ਤੇ ਜਾਂਚ ਆਰੰਭ ਦਿੱਤੀ। ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨਿਊ ਮਾਧੋਪੁਰੀ ਦੀ ਗਲੀ ਨੰਬਰ-6 ਦੇ ਬਾਹਰ ਗੁਟਕਾ ਸਾਹਿਬ ਦੇ ਅੰਗ ਪਾੜੇ ਹੋਏ ਸੜਕ ਉਤੇ ਪਏ ਹਨ। ਜਿਸ ਤੋਂ ਬਾਅਦ ਪੁਲਿਸ ਮੌਕੇ ਉਤੇ ਪੁੱਜ ਗਈ। ਗੁਟਕਾ ਸਾਹਿਬ ਦੀ ਬੇਅਦਬੀ ਹੋਈ, ਪੁਲਿਸ ਵੱਲੋਂ ਕਾਰਵਾਈ ਸ਼ੁਰੂਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਕਿਸੇ ਗ਼ੈਰ-ਸਮਾਜਿਕ ਤੱਤ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਇਸ ਦੀਆਂ ਘਟਨਾਵਾਂ ਨਾਲ ਵਾਪਰਨ ਲੋਕਾਂ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਗੁਟਕਾ ਸਾਹਿਬ ਦੀ ਬੇਅਦਬੀ ਹੋਈ, ਪੁਲਿਸ ਵੱਲੋਂ ਕਾਰਵਾਈ ਸ਼ੁਰੂਇਲਾਕੇ ਵਾਸੀਆਂ ਵਿੱਚ ਇਸ ਘਟਨਾਵਾਂ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਜਲਦ ਤੋਂ ਜਲਦ ਮੁਲਜ਼ਮ ਨੂੰ ਕਾਬੂ ਕਰ ਕੇ ਸਜ਼ਾ ਦੇਣ ਦੀ ਮੰਗ ਕੀਤੀ ਤਾਂ ਕਿ ਅੱਗੇ ਵਾਸਤੇ ਕੋਈ ਵੀ ਵਿਅਕਤੀ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਜੁਅਰੱਤ ਨਾ ਕਰੇ। ਇਸ ਦੌਰਾਨ ਕਈ ਸ਼ਖ਼ਸੀਅਤਾਂ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਇਹ ਵੀ ਪੜ੍ਹੋ : Weather Updates: ਉੱਤਰੀ ਭਾਰਤ 'ਚ ਫਿਲਹਾਲ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਇਨ੍ਹਾਂ ਸੂਬਿਆਂ 'ਚ ਮੀਂਹ


Top News view more...

Latest News view more...

PTC NETWORK